ਜਲੰਧਰ ਵਾਸੀ ਦੇਣ ਧਿਆਨ, ਪੱਕੇ ਤੌਰ ''ਤੇ ਬੰਦ ਹੋਇਆ ਰੇਲਵੇ ਕਰਾਸਿੰਗ ਦਾ ਇਹ ਰਸਤਾ
Saturday, Apr 26, 2025 - 01:20 PM (IST)

ਜਲੰਧਰ - ਜਲੰਧਰ ਵਿਚ ਵਾਹਨ ਚਾਲਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫੇਜ਼-2 ਰੇਲਵੇ ਕਰਾਸਿੰਗ ਨੂੰ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਐਵੇਨਿਊ ਦਾ ਅੰਡਰਪਾਸ ਹੁਣ ਸ਼ੁਰੂ ਹੋ ਗਿਆ ਹੈ, ਜਿਸ ਤੋਂ ਬਾਅਦ ਹੁਣ ਸਾਰੇ ਲੋਕਾਂ ਦੀ ਆਵਾਜਾਈ ਹੁਣ ਉਸੇ ਰਸਤੇ ਤੋਂ ਹੋਵੇਗੀ। ਖ਼ਾਸ ਕਰਕੇ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਇਸ ਰਸਤੇ ਤੋਂ ਹੋਵੇਗੀ। ਇਸ ਲਈ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਫੇਜ਼-2 ਰੇਲਵੇ ਕਰਾਸਿੰਗ ਵੱਲ ਜਾ ਕੇ ਆਪਣਾ ਸਮਾਂ ਬਰਬਾਦ ਨਾ ਕਰਨ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦਾ ਆਸਟ੍ਰੇਲੀਆ 'ਚ ਗੋਲ਼ੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e