77ਵੇਂ ਆਜ਼ਾਦੀ ਦਿਹਾੜੇ ’ਤੇ ਪੰਜਾਬ ਸਰਕਾਰ ਵਲੋਂ ਜਲੰਧਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ

Wednesday, Aug 02, 2023 - 05:41 PM (IST)

77ਵੇਂ ਆਜ਼ਾਦੀ ਦਿਹਾੜੇ ’ਤੇ ਪੰਜਾਬ ਸਰਕਾਰ ਵਲੋਂ ਜਲੰਧਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ

ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 77ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹੇ ’ਚ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਤਿਆਰੀ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ’ਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ’ਚ 17 ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਕੰਮ ਪੂਰੀ ਰਫ਼ਤਾਰ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ, ਜੋ ਕਿ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਸਥਾਪਤ ਕੀਤੇ ਜਾ ਰਹੇ ਇਨ੍ਹਾਂ ਕੇਂਦਰਾਂ ’ਚੋਂ 13 ਇਮਾਰਤਾਂ ’ਚ ਸਥਾਪਤ ਕੀਤੇ ਜਾ ਰਹੇ ਹਨ ਜਦਕਿ 4 ਥਾਵਾਂ ’ਤੇ ਆਮ ਆਦਮੀ ਕਲੀਨਿਕਾਂ ਲਈ ਪੋਰਟਾ ਕੈਬਿਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭੀੜ-ਭੜੱਕੇ ਵਾਲੀਆਂ ਥਾਵਾਂ, ਜਿਥੇ ਕੇਂਦਰਾਂ ਲਈ ਇਮਾਰਤਾਂ ਉਪਲਬਧ ਨਹੀਂ ਹਨ, ਉਥੇ ਪੋਰਟਾ ਕੈਬਿਨਾਂ ਦੀ ਵਰਤੋਂ ਕਰਕੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਸਾਰੀਆਂ ਇਮਾਰਤਾਂ ਦੀ ਲੋੜੀਂਦੀ ਮੁਰੰਮਤ ਅਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : 15 ਅਗਸਤ ਤੱਕ ਝੋਨਾ ਲੱਗ ਗਿਆ ਤਾਂ ਠੀਕ, ਨਹੀਂ ਤਾਂ ਮੁਸ਼ਕਿਲ ’ਚ ਆ ਜਾਵੇਗਾ ਕਿਸਾਨ 

ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਨਵੇਂ ਸਥਾਪਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕ ਨਿਰਧਾਰਤ ਸਮੇਂ ’ਤੇ ਤਿਆਰ ਕਰਨ ਸਬੰਧੀ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਐੱਸ. ਡੀ. ਐੱਮਜ਼ ਨੂੰ ਵਿਅਕਤੀਗਤ ਤੌਰ ’ਤੇ ਕੰਮ ਦੀ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਹੋਰ ਬਿਹਤਰ ਸਿਹਤ ਸੇਵਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ’ਚ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਸਿਵਲ ਸਰਜਨ ਡਾ. ਰਮਨ ਸ਼ਰਮਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ : 5 ਰੁਪਏ ਨੂੰ ਲੈ ਕੇ ਪਿਆ ਬਖੇੜਾ, ਚੱਲੀਆਂ ਤਲਵਾਰਾਂ, ਸੀ. ਸੀ. ਟੀ. ਵੀ. ’ਚ ਕੈਦ ਹੋਇਆ ਵਾਕਿਆ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News