ਪੰਜਾਬ: ਮਾਤਮ ''ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
Saturday, Nov 07, 2026 - 01:31 PM (IST)
ਗੋਰਾਇਆ (ਮੁਨੀਸ਼, ਹੇਮੰਤ)- ਥਾਣਾ ਗੋਰਾਇਆ ਦੇ ਪਿੰਡ ਢੇਸੀਆਂ ਕਾਹਨਾਂ ਦੇ 17 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਰਮਨਵੀਰ ਸਿੰਘ ਪੁੱਤਰ ਓਂਕਾਰ ਸਿੰਘ ਵਾਸੀ ਢੇਸੀਆਂ ਕਾਹਨਾਂ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਗੋਰਾਇਆ ਤੋਂ ਟਿਊਸ਼ਨ ਪੜ੍ਹ ਕੇ ਆਪਣੇ ਪਿੰਡ ਨੂੰ ਮੋਟਰਸਾਈਕਲ 'ਤੇ ਆ ਰਿਹਾ ਸੀ। ਪਿੰਡ ਸੰਗ ਢੇਸੀਆਂ ਵਿਖੇ ਸੜਕ 'ਚ ਰੱਖੇ ਸੀਵਰੇਜ ਦੇ ਪਾਈਪਾਂ ਨਾਲ ਟਕਰਾ ਗਿਆ, ਜਿਸ ਨੂੰ ਇਲਾਜ ਲਈ ਉਸ ਦੇ ਪਰਿਵਾਰਿਕ ਮੈਬਰ ਵੱਲੋਂ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਉਸ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਉਸ ਨੂੰ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15 ਜੋੜੀ ਸਪੈਸ਼ਲ ਟਰੇਨਾਂ

ਇਸ ਘਟਨਾ ਬਾਰੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਜਿਹੜੇ ਸੀਵਰੇਜ਼ ਦੇ ਪਾਈਪਾਂ ਨਾਲ ਟਕਰਾ ਕੇ ਇਸ ਨੌਜਵਾਨ ਦੀ ਮੌਤ ਹੋਈ ਹੈ, ਉਨ੍ਹਾਂ ਉੱਪਰ ਕੋਈ ਵੀ ਲਾਈਟ ਜਾਂ ਸਟੀਕਰ ਨਾ ਲੱਗਾ ਹੋਣਾ, ਵੱਡੀ ਲਾਪਰਵਾਹੀ ਅਤੇ ਨਾਲਾਇਕੀ ਦਾ ਸਬੂਤ ਹੈ। ਇਹ ਪਾਈਪ ਇਥੇ ਸੜਕ ਵਿਚਕਾਰ ਕਿਉਂ ਪਏ ਹਨ? ਜਿਸ ਦੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
