ਜਲੰਧਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 50 ਕਰੋੜ ਦੀ ਹੈਰੋਇਨ ਸਮੇਤ 4 ਤਸਕਰ ਗ੍ਰਿਫ਼ਤਾਰ

11/17/2020 2:33:10 PM

ਜਲੰਧਰ (ਸੋਨੂੰ) : ਅੱਜ ਜਲੰਧਰ ਦਿਹਾਤੀ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ ਮਾੜੇ ਅਨਸਰਾਂ ਖ਼ਿਲਾਫ਼ ਅਤੇ ਸਮੱਗਲਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ 11 ਕਿਲੋਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਹੈਰੋਇਨ ਦੀ ਇੰਟਰਨੈਸ਼ਨਲ ਮਾਰਕੀਟ 'ਚ ਕੀਮਤ 50 ਕਰੋੜ ਤੋਂ ਵੀ ਜ਼ਿਆਦਾ ਹੈ। ਇਸ ਮੌਕੇ ਜਲੰਧਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸ਼ਾਹਕੋਟ ਦੇ ਮੁੱਖ ਅਫਸਰ ਐੱਸ. ਆਈ. ਸੁਰਿੰਦਰ ਕੁਮਾਰ ਨੇ ਪੁਲਸ ਪਾਰਟੀ ਸਣੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੇ ਇਕ ਆਈ 20 ਕਾਰ ਨੂੰ ਰੋਕਿਆ। ਕਾਰ ਸਵਾਰ ਚਾਰੋਂ ਨੌਜਵਾਨਾਂ ਕੋਲੋਂ 11 ਕਿਲੋਗ੍ਰਾਮ ਹੈਰੋਇਨ ਅਤੇ 11 ਲੱਖ 25 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : 29 ਨਵੰਬਰ ਨੂੰ ਦੇਸ਼ ਭਰ 'ਚ ਹੋਣਗੇ ਕੈਟ 2020 ਦੇ ਪੇਪਰ, 3 ਸ਼ਿਫਟਾਂ 'ਚ ਹੋਵੇਗੀ ਪ੍ਰੀਖਿਆ

PunjabKesari

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਹਰਜਿੰਦਰਪਾਲ ਸਿੰਘ ਸੰਜੀਤ ਉਰਫ਼ ਮਿੰਟੂ ਵਾਸੀ ਫਿਰੋਜ਼ਪੁਰ ਅਤੇ ਕਿਸ਼ਨ ਸਿੰਘ ਵਾਸੀ ਗੰਗਾਨਗਰ ਰਾਜਸਥਾਨ ਦੇ ਰੂਪ 'ਚ ਹੋਈ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਹ ਲੋਕ ਫਿਰੋਜ਼ਪੁਰ ਤੋਂ ਹੈਰੋਇਨ ਦੀ ਖੇਪ ਲੈ ਕੇ ਪੰਜਾਬ ਦੇ ਖ਼ਾਸ ਕਰ ਦੋਆਬੇ ਦੇ ਵੱਖ-ਵੱਖ ਖੇਤਰਾਂ  'ਚ ਸਪਲਾਈ ਕਰਦੇ ਸਨ। ਇਸ ਤੋਂ ਪਹਿਲਾਂ ਵੀ ਇਹ ਹੈਰੋਇਨ ਦੀ ਸਪਲਾਈ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁੱਛਗਿੱਛ ਦੌਰਾਨ ਇਨ੍ਹਾਂ ਤੋਂ ਸਮਗਲਿੰਗ 'ਚ ਸ਼ਾਮਿਲ ਹੋਏ ਹੋਰ ਵਿਅਕਤੀਆਂ ਬਾਰੇ ਵੀ ਅਹਿਮ ਸੁਰਾਗ ਮਿਲਣ ਦੀ ਆਸ ਹੈ।  

ਇਹ ਵੀ ਪੜ੍ਹੋ : 20 ਨਵੰਬਰ ਨੂੰ ਗੁਰੂ ਦਾ ਰਾਸ਼ੀ ਪਰਿਵਰਤਨ, ਦੇਸ਼ ਤੇ ਮੌਸਮ ਦੀ ਦਿਸ਼ਾ ਤੇ ਦਸ਼ਾ ਬਦਲੇਗੀ


Anuradha

Content Editor

Related News