ਜਲੰਧਰ ਦਿਹਾਤੀ ਪੁਲਸ ਐਕਸ਼ਨ ਮੋਡ ''ਚ, ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਟਾਜ ਟੀਮ ਨੇ ਚਲਾਈ ਚੈਕਿੰਗ ਮੁਹਿੰਮ

Sunday, Aug 30, 2026 - 08:43 AM (IST)

ਜਲੰਧਰ ਦਿਹਾਤੀ ਪੁਲਸ ਐਕਸ਼ਨ ਮੋਡ ''ਚ, ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਟਾਜ ਟੀਮ ਨੇ ਚਲਾਈ ਚੈਕਿੰਗ ਮੁਹਿੰਮ

ਜਲੰਧਰ (ਧਵਨ, ਸ਼ੋਰੀ) : ਜਲੰਧਰ ਦਿਹਾਤੀ ਪੁਲਸ ਨੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਕਿਸੇ ਵੀ ਮੰਦਭਾਗੀ ਘਟਨਾ ਦੇ ਖਦਸ਼ੇ ਨੂੰ ਰੋਕਣ ਲਈ ਸੰਵੇਦਨਸ਼ੀਲ ਸਥਾਨਾਂ ’ਤੇ ਐਂਟੀ-ਸਾਬੋਟਾਜ ਵਿੰਗ ਦੀ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਪੁਲਸ ਟੀਮਾਂ ਨੇ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲਸ ਅਧਿਕਾਰੀਆਂ ਅਨੁਸਾਰ ਜਨਤਕ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਐਂਟੀ-ਸਾਬੋਟਾਜ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਟੀਮਾਂ ਵੱਲੋਂ ਸ਼ੱਕੀ ਵਸਤੂਆਂ ਅਤੇ ਥਾਵਾਂ ਦੀ ਜਾਂਚ ਦੇ ਨਾਲ-ਨਾਲ ਸੁਰੱਖਿਆ ਵਿਵਸਥਾ ਨਾਲ ਜੁੜੇ ਹੋਰ ਪਹਿਲੂਆਂ ਨੂੰ ਵੀ ਪਰਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੰਨੀ ਤੇ ਰਾਜਾ ਵੜਿੰਗ ਦੀ ਗੁੱਟਬੰਦੀ ਨੇ ਹਲਕਾ ਸਮਰਾਲਾ ’ਚ ਵੀ ਕਾਂਗਰਸ ਕੀਤੀ ਦੋਫ਼ਾੜ

ਜਲੰਧਰ ਰੇਂਜ ਦੇ ਡੀ. ਆਈ. ਜੀ. ਨਵੀਨ ਸਿੰਗਲਾ ਅਤੇ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਵੀ ਦਿਹਾਤੀ ਖੇਤਰਾਂ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੇ ਹੋਏ ਹਨ। ਦੋਵਾਂ ਅਧਿਕਾਰੀਆਂ ਵੱਲੋਂ ਪੁਲਸ ਅਧਿਕਾਰੀਆਂ ਤੋਂ ਸੁਰੱਖਿਆ ਵਿਵਸਥਾ ਸਬੰਧੀ ਜਾਣਕਾਰੀ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਡੀ. ਆਈ. ਜੀ. ਨਵੀਨ ਸਿੰਗਲਾ ਅਤੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦਿਹਾਤੀ ਖੇਤਰਾਂ ਵਿਚ ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ। ਅਧਿਕਾਰੀਆਂ ਨੇ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ, ਸ਼ੱਕੀ ਗਤੀਵਿਧੀਆਂ ’ਤੇ ਪੈਨੀ ਨਜ਼ਰ ਰੱਖਣ ਅਤੇ ਪੁਲਸ ਗਸ਼ਤ ਤੇ ਚੈਕਿੰਗ ਵਧਾਉਣ ’ਤੇ ਜ਼ੋਰ ਦਿੱਤਾ।

PunjabKesari

ਇਹ ਵੀ ਪੜ੍ਹੋ : ਮਹਾਕਾਲ ਮੰਦਰ 'ਚ ਟੁੱਟਿਆ ਸ਼ਰਧਾਲੂਆਂ ਦਾ ਰਿਕਾਰਡ, ਸਾਉਣ ਮਹੀਨੇ 'ਚ 1.57 ਕਰੋੜ ਭਗਤਾਂ ਨੇ ਕੀਤੇ ਦਰਸ਼ਨ

ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ। ਪੁਲਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਸੰਵੇਦਨਸ਼ੀਲ ਥਾਵਾਂ ’ਤੇ ਨਿਯਮਿਤ ਰੂਪ ਨਾਲ ਐਂਟੀ-ਸਾਬੋਟਾਜ ਚੈਕਿੰਗ ਜਾਰੀ ਰੱਖਣ ਦੀ ਗੱਲ ਕਹੀ ਗਈ। ਪੁਲਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News