ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Monday, Sep 28, 2026 - 01:35 PM (IST)
ਜਲੰਧਰ (ਧਵਨ)-ਜਲੰਧਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਕਿਸੇ ਵੀ ਸਥਿਤੀ 'ਚ ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲੈਣ ਦੀ ਅਪੀਲ ਕੀਤੀ ਹੈ। ਪੁਲਸ ਕਮਿਸ਼ਨਰੇਟ ਜਲੰਧਰ ਵੱਲੋਂ ਜਾਰੀ ਜਾਗਰੂਕਤਾ ਸੰਦੇਸ਼ ਵਿਚ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਗੈਰ-ਕਾਨੂੰਨੀ ਹਥਿਆਰ ਰੱਖਣਾ, ਉਨ੍ਹਾਂ ਨੂੰ ਨਾਲ ਲੈ ਕੇ ਚੱਲਣਾ, ਵਰਤੋਂ ਕਰਨਾ, ਬਣਾਉਣਾ ਜਾਂ ਉਨ੍ਹਾਂ ਦਾ ਕਾਰੋਬਾਰ ਕਰਨਾ ਕਾਨੂੰਨ ਤਹਿਤ ਗੰਭੀਰ ਜੁਰਮ ਹੈ।
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਵਿਵਾਦ ਜਾਂ ਅਪਰਾਧਿਕ ਸਥਿਤੀ ਵਿਚ ਖ਼ੁਦ ਕਾਰਵਾਈ ਕਰਨ ਦੀ ਬਜਾਏ ਪੁਲਸ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਸ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਕਿਸੇ ਵੀ ਸਥਿਤੀ ਵਿਚ ਕਾਨੂੰਨ ਨੂੰ ਆਪਣੇ ਹੱਥ ਵਿਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਨਾਗਰਿਕਾਂ ਨੂੰ ਸ਼ੱਕੀ ਸਰਗਰਮੀਆਂ ਦੀ ਜਾਣਕਾਰੀ ਤੁਰੰਤ ਪੁਲਸ ਤੱਕ ਪਹੁੰਚਾਉਣ ਲਈ ਕਿਹਾ ਤਾਂ ਜੋ ਸਮਾਂ ਰਹਿੰਦੇ ਜੁਰਮ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ, ਸਰਗਰਮੀ ਜਾਂ ਗੈਰ-ਕਾਨੂੰਨੀ ਹਥਿਆਰ ਸਬੰਧੀ ਜਾਣਕਾਰੀ ਮਿਲਣ ’ਤੇ ਨਾਗਰਿਕ 112 ’ਤੇ ਸੰਪਰਕ ਕਰ ਸਕਦੇ ਹਨ। ਪੁਲਸ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਸਮੇਂ ’ਤੇ ਦਿੱਤੀ ਗਈ ਸੂਚਨਾ ਜੁਰਮ ਦੀ ਰੋਕਥਾਮ ਅਤੇ ਸਮਾਜ ਦੀ ਸੁਰੱਖਿਆ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।
ਇਹ ਵੀ ਪੜ੍ਹੋ: MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
ਪੁਲਸ ਕਮਿਸ਼ਨਰੇਟ ਜਲੰਧਰ ਨੇ ਆਪਣੇ ਸੰਦੇਸ਼ ਵਿਚ ਨਾਗਰਿਕਾਂ ਨੂੰ ‘ਗੈਰ-ਕਾਨੂੰਨੀ ਹਥਿਆਰਾਂ ਨੂੰ ਨਾ ਕਹੋ, ਜ਼ਿੰਮੇਵਾਰ ਨਾਗਰਿਕ ਬਣੋ’ ਦਾ ਸੱਦਾ ਦਿੰਦਿਆਂ ਕਿਹਾ ਕਿ ਪੁਲਸ ਅਤੇ ਜਨਤਾ ਦੇ ਸਹਿਯੋਗ ਨਾਲ ਹੀ ਸੁਰੱਖਿਅਤ ਅਤੇ ਜੁਰਮ-ਮੁਕਤ ਮਾਹੌਲ ਤਿਆਰ ਕੀਤਾ ਜਾ ਸਕਦਾ ਹੈ।
ਸੀ. ਪੀ. ਨੇ ਕਿਹਾ ਕਿ ਨਾਗਰਿਕਾਂ ਦਾ ਸਹਿਯੋਗ ਪੁਲਸ ਲਈ ਬਹੁਤ ਮਹੱਤਵਪੂਰਨ ਹੈ ਅਤੇ ਸ਼ੱਕੀ ਸਰਗਰਮੀਆਂ ਦੀ ਸਮੇਂ ’ਤੇ ਸੂਚਨਾ ਮਿਲਣ ਨਾਲ ਸੰਭਾਵਿਤ ਜੁਰਮ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਬਜਾਏ ਪੁਲਸ ਅਤੇ ਕਾਨੂੰਨੀ ਪ੍ਰਕਿਰਿਆ ’ਤੇ ਭਰੋਸਾ ਕਰਨ, ਤਾਂ ਜੋ ਜਲੰਧਰ ਵਿਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
