Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
Saturday, May 30, 2026 - 07:28 PM (IST)
ਜਲੰਧਰ/ਫਗਵਾੜਾ (ਸੋਨੂੰ)- ਜਲੰਧਰ ਦੇ ਇਕ ਚਰਚਿਤ RTI ਕਾਰਕੁੰਨ ਸਿਮਰਨਜੀਤ ਸਿੰਘ ਦਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਨੇੜੇ ਅਣਪਛਾਤੇ ਹਮਲਾਵਰਾਂ ਵੱਲੋਂ ਦਿਨ-ਦਿਹਾੜੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਜਾਨਲੇਵਾ ਹਮਲੇ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ।

ਇਹ ਵੀ ਪੜ੍ਹੋ: 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
ਜਾਣਕਾਰੀ ਮੁਤਾਬਕ ਸਿਮਰਨਜੀਤ ਸਿੰਘ ਕਿਸੇ ਕੰਮ ਦੇ ਸਿਲਸਿਲੇ ਵਿੱਚ ਫਗਵਾੜਾ ਗਏ ਹੋਏ ਸਨ। ਜਦੋਂ ਉਹ ਐੱਲ. ਪੀ. ਯੂ. ਦੇ ਲਾਅ ਗੇਟ ਨੇੜੇ ਮੌਜੂਦ ਸਨ ਤਾਂ ਉੱਥੇ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਕੁਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਵੇਖਦਿਆਂ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲ਼ੀਆਂ ਲੱਗਣ ਕਾਰਨ ਸਿਮਰਨਜੀਤ ਸਿੰਘ ਜ਼ਮੀਨ 'ਤੇ ਡਿੱਗ ਪਏ ਅਤੇ ਜ਼ਿਆਦਾ ਖ਼ੂਨ ਵਗਣ ਕਾਰਨ ਬੇਹੋਸ਼ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ ਵਿੱਚ ਸਿਮਰਨਜੀਤ ਸਿੰਘ ਦੇ ਕੋਲ ਇਕ ਪਿਸਤੌਲ, ਦੋ ਮੋਬਾਇਲ ਫੋਨ ਅਤੇ ਈਅਰਪੌਡਸ ਪਏ ਮਿਲੇ ਹਨ। ਪੁਲਸ ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
