ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ ਪਹੁੰਚੇ
Monday, Mar 02, 2026 - 10:33 AM (IST)
ਜਲੰਧਰ (ਸੋਨੂੰ) : ਜਲੰਧਰ ਦੇ ਰਾਮਾਮੰਡੀ ਖੇਤਰ ਵਿਚ ਪੈਂਦੇ ਦੋ ਨਾਮੀ ਸਕੂਲਾਂ, ਏਪੀਜੇ ਅਤੇ ਪੁਲਸ ਡੀਏਵੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਕੀ ਇਕ ਈ-ਮੇਲ ਰਾਹੀਂ ਦਿੱਤੀ ਗਈ ਹੈ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵਿਚ ਹੜਕੰਪ ਮਚ ਗਿਆ, ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਇਸ ਸਬੰਧੀ ਸੂਚਿਤ ਕੀਤਾ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਦੋ ਦੀ ਮੌਤ
ਸੂਚਨਾ ਮਿਲਦੇ ਹੀ ਪੁਲਸ ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਸੁਰੱਖਿਆ ਬਲਾਂ ਵੱਲੋਂ ਪੂਰੇ ਸਕੂਲ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਹਾਦਸਾ, ਪਟਵਾਰੀ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
