ਪੰਜਾਬ 'ਚ ਇਸ ਜ਼ਿਲ੍ਹੇ ਦੇ ਸਕੂਲਾਂ 'ਚ 25 ਨਵੰਬਰ ਨੂੰ ਅੱਧੀ ਛੁੱਟੀ ਦਾ ਐਲਾਨ, ਜਾਰੀ ਹੋਏ Order
Friday, Nov 24, 2023 - 12:23 PM (IST)
ਜਲੰਧਰ : ਜਲੰਧਰ 'ਚ 25 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸ਼ਹਿਰ 'ਚ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਨੇ ਸ਼ਹਿਰ 'ਚ ਰੂਟ ਡਾਇਵਰਟ ਪਲਾਨ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਅੱਜ ਦੋਹਰੀ ਮੁਸੀਬਤ 'ਚ ਫਸਣਗੇ ਪੰਜਾਬੀ, ਘਰੋਂ ਨਿਕਲਣਾ ਹੋਵੇਗਾ ਮੁਸ਼ਕਲ, ਆ ਗਈ ਵੱਡੀ ਖ਼ਬਰ
ਉਨ੍ਹਾਂ ਨੇ ਕਿਹਾ ਕਿ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ 'ਚ 25 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੌਰਾਨ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਹਾਈਵੇ 'ਤੇ ਆਉਣ-ਜਾਣ ਵਾਲਿਆਂ ਲਈ Traffic Alert ਜਾਰੀ, ਇੱਧਰ ਨਾ ਆਉਣ ਲੋਕ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਸਬੰਧੀ ਫ਼ੌਜਦਾਰੀ ਜ਼ਾਬਤਾ ਸੰਘਤਾ (ਸੀ. ਆਰ. ਪੀ. ਸੀ.) 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੱਸਿਆ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਰੂਟ ’ਚ ਆਉਣ ਵਾਲੀਆਂ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੀ ਧਾਰਮਿਕ ਮਹੱਤਤਾ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8