ਵੱਡੀ ਖ਼ਬਰ: ਜਲੰਧਰ ਦੇ 3 ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Monday, Mar 16, 2026 - 11:18 AM (IST)

ਵੱਡੀ ਖ਼ਬਰ: ਜਲੰਧਰ ਦੇ 3 ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ (ਸੋਨੂੰ)- ਜਲੰਧਰ 'ਚ ਤਿੰਨ ਸਕੂਲ, ਦਿੱਲੀ ਜਾਣ ਵਾਲੀ ਟਰੇਨ, ਅਸੈਂਬਲੀ ਅਤੇ ਡਾ. ਭੀਮਰਾਓ ਅੰਬੇਡਕਰ ਦੇ ਬੁੱਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਂ ਦੇ ਨਾਲ ਧਮਕੀ ਭਰੀ ਈ-ਮੇਲ ਭੇਜੀ ਗਈ ਹੈ। ਇਸ ਵਿਚ ਏ. ਪੀ. ਜੇ., ਦਿੱਲੀ ਪਬਲਿਕ ਸਕੂਲ ਸਮੇਤ ਇਕ ਹੋਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ : ਸੁਖਬੀਰ ਬਾਦਲ

PunjabKesari

ਇਸ ਦੇ ਇਲਾਵਾ ਮੁੱਖ ਮੰਤਰੀ ਸੀ. ਐੱਮ. ਮਾਨ ਨੂੰ ਵੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ ਦੁਪਹਿਰ 1:11 ਵਜੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਵਿਧਾਨ ਸਭਾ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿਚ ਵਿਧਾਨ ਸਭਾ ਦੇ ਪ੍ਰੋਗਰਾਮ ਦੁਪਹਿਰ 2:11 ਵਜੇ ਦਾ ਵੀ ਜ਼ਿਕਰ ਕੀਤਾ ਗਿਆ ਹੈ, ਉਥੇ ਹੀ ਦਿੱਲੀ ਟ੍ਰੇਨ ਰਾਤ 9:11 ਵਜੇ ਦਾ ਵੀ ਜ਼ਿਕਰ ਕੀਤਾ ਗਿਆ ਹੈ।

PunjabKesari

ਈ-ਮੇਲ ਵਿੱਚ ਕਿਹਾ ਗਿਆ ਹੈ ਕਿ ਸੀ. ਐੱਮ. ਮਾਨ ਨਿਸ਼ਾਨੇ 'ਤੇ। ਈ-ਮੇਲ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਹਟਾਉਣ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਿੱਖਾਂ ਦੇ ਦੁਸ਼ਮਣ ਮਾਰਂਗੇ, ਖਾਲਿਸਤਾਨ ਰੈਫਰੈਂਡਮ ਪੰਜਾਬ ਨੂੰ ਭਾਰਤ ਦੇ ਕਬਜ਼ੇ ਵਿਚੋਂ ਆਜ਼ਾਦ ਕਰਾਵਾਂਗੇ। ਇਸ ਈ-ਮੇਲ ਤੋਂ ਬਾਅਦ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਮੌਕੇ ਉਥੇ ਟੀਮਾਂ ਸਕੂਲਾਂ ਵਿਚ ਪਹੁੰਚ ਚੁੱਕੀਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News