ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਨੌਜਵਾਨ ਦਾ ਕਤਲ, ਫਾਟਕ ਨੇੜੇ ਕੂੜੇ ਦੇ ਢੇਰ ''ਚੋਂ ਮਿਲੀ ਸੜੀ ਹੋਈ ਲਾਸ਼
Thursday, Apr 17, 2025 - 07:13 PM (IST)

ਜਲੰਧਰ (ਵਰੁਣ)- ਜਲੰਧਰ ਸ਼ਹਿਰ ਦੇ ਟਾਂਡਾ ਅੱਡਾ ਫਾਟਕ ਤੋਂ ਸੋਢਲ ਫਾਟਕ ਵੱਲ ਜਾਣ ਵਾਲੀ ਸੜਕ 'ਤੇ ਰੇਲਵੇ ਲਾਈਨਾਂ ਕੋਲੋਂ ਇਕ ਲਾਸ਼ ਮਿਲੀ ਹੈ। ਲਾਸ਼ ਅੱਧੀ ਸੜੀ ਹੋਈ ਸੀ ਅਤੇ ਇਕ ਚਾਦਰ ਵਿੱਚ ਬੰਨ੍ਹ ਕੇ ਕੂੜੇ ਦੇ ਢੇਰ 'ਤੇ ਸੁੱਟ ਦਿੱਤੀ ਗਈ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕਰਕੇ ਉਸ ਦੀ ਪਛਾਣ ਨੂੰ ਲੁਕਾਉਣ ਲਈ ਲਾਸ਼ ਸਾੜ ਦਿੱਤਾ ਅਤੇ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਰੇਲਵੇ ਟਰੈਕ ਦੇ ਕੋਲ ਕੂੜੇ ਦੇ ਢੇਰ ਵਿਚ ਸੁੱਟ ਦਿੱਤੀ।
ਇਹ ਵੀ ਪੜ੍ਹੋ: ਲੱਗ ਗਈਆਂ ਬੱਚਿਆਂ ਦੀਆਂ ਮੌਜਾਂ: ਪੰਜਾਬ 'ਚ ਭਲਕੇ ਤੋਂ ਆ ਗਈਆਂ ਛੁੱਟੀਆਂ
ਹਾਲਾਂਕਿ ਜਦੋਂ ਲੋਕ ਉੱਥੋਂ ਲੰਘੇ ਅਤੇ ਇਕ ਅਜੀਬ ਬਦਬੂ ਆਉਣ 'ਤੇ ਵੇਖਿਆ ਕਿ ਉਥੇ ਇਕ ਲਾਸ਼ ਪਈ ਹੋਈ ਸੀ। ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਜੀ. ਆਰ. ਪੀ. ਅਤੇ ਥਾਣਾ ਨੰਬਰ 8 ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਨਿਹੰਗ ਸਿੰਘਾਂ ਦਾ ਪੈ ਗਿਆ ਵੱਡਾ ਰੌਲਾ, ਭਖ ਗਿਆ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e