ਜਲੰਧਰ ’ਚ ਉੱਡੀਆਂ ਹੁਕਮਾਂ ਦੀਆਂ ਧੱਜੀਆਂ, 3 ਵਜੇ ਤੋਂ ਬਾਅਦ ਵੀ ਖੁੱਲ੍ਹੀਆਂ ਰਹੀਆਂ ਦੁਕਾਨਾਂ

05/10/2021 5:09:26 PM

ਜਲੰਧਰ (ਸੋਨੂੰ)— ਜਲੰਧਰ ’ਚ ਮਿੰਨੀ ਲਾਕਡਾਊਨ ਨੂੰ ਲੈ ਕੇ ਜਾਰੀ ਹੋਈ ਛੋਟ ਦੇ ਬਾਵਜੂਦ ਪੁਲਸ ਪ੍ਰਸ਼ਾਸਨ ਨੂੰ ਖ਼ੁਦ ਦੁਕਾਨਾਂ ਬੰਦ ਕਰਵਾਉਣੀਆਂ ਪੈ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਜੋਤੀ ਚੌਂਕ, ਸ਼ੇਖਾਂ ਬਾਜ਼ਾਰ ਦੇ ਕੋਲ ਪੁਲਸ ਨੇ 3 ਵਜੇ ਤੋਂ ਬਾਅਦ ਪਹੁੰਚ ਕੇ ਦੁਕਾਨਾਂ ਬੰਦ ਕਰਵਾਈਆਂ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਜੰਮ ਕੇ ਧੱਜੀਆਂ ਉਡਾਈਆਂ ਗਈਆਂ ਹਨ। 

ਇਹ ਵੀ ਪੜ੍ਹੋ: 'ਲਵ ਮੈਰਿਜ' ਕਰਵਾਉਣ ਦੀ ਭਰਾ ਨੇ ਦਿੱਤੀ ਖ਼ੌਫ਼ਨਾਕ ਸਜ਼ਾ, ਦੋਸਤ ਨਾਲ ਮਿਲ ਕੇ ਗੋਲ਼ੀਆਂ ਮਾਰ ਕੀਤਾ ਭੈਣ ਦਾ ਕਤਲ

PunjabKesari

ਜਾਣਕਾਰੀ ਮੁਤਾਬਕ ਜਲੰਧਰ ਪ੍ਰਸ਼ਾਸਨ ਵੱਲੋਂ ਮਿੰਨੀ ਲਾਕਡਾਊਨ ’ਚ ਥੋੜ੍ਹੀ ਰਾਹਤ ਦਿੰਦੇ ਹੋਏ 3 ਵਜੇ ਤੱਕ ਦੁਕਾਨਾਂ ਨੂੰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਸਨ ਪਰ 3 ਵਜਣ ਦੇ ਬਾਵਜੂਦ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਨਹੀਂ ਕੀਤੀਆਂ, ਜਿਸ ਦੇ ਬਾਅਦ ਪੁਲਸ ਵੱਲੋਂ ਅਨਾਊਸਮੈਂਟ ਵੀ ਕੀਤੀ ਗਈ। ਇਸ ਦੇ ਬਾਅਦ ਪੁਲਸ ਨੇ ਖ਼ੁਦ ਦੁਕਾਨਾਂ ’ਤੇ ਪਹੁੰਚ ਕੇ ਉਨ੍ਹਾਂ ਨੂੰ ਬੰਦ ਕਰਵਾਇਆ। 

PunjabKesari

ਇਹ ਵੀ ਪੜ੍ਹੋ: ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News