550ਵੇਂ ਪ੍ਰਕਾਸ਼ ਪੁਰਬ ਲਈ ਮੋਦੀ ਸਰਕਾਰ ਨੇ ਬਜਟ ''ਚ ਕੋਈ ਪੈਸਾ ਨਹੀਂ ਰੱਖਿਆ : ਜਾਖੜ

02/04/2019 9:21:54 AM

ਜਲੰਧਰ (ਧਵਨ)— ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਆਪਣੇ ਅੰਤ੍ਰਿਮ ਬਜਟ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਲਈ ਕੋਈ ਪੈਸਾ ਨਹੀਂ ਰੱਖਿਆ ਹੈ, ਜਦਕਿ ਇਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਚੁੱਪੀ ਸਪੱਸ਼ਟ ਕਰਦੀ ਹੈ ਕਿ ਉਸ ਦੇ ਨੇਤਾ ਅਕਾਲੀ ਦਲ ਦੇ ਮੂਲ ਸਿਧਾਂਤਾਂ ਤੋਂ ਭਟਕ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ 'ਚ ਇਕ ਵਿਸਥਾਰਤ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪੀ ਸੀ, ਜਿਸ 'ਚ ਕੇਂਦਰ ਸਰਕਾਰ ਤੋਂ 2000 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਨਿੱਜੀ ਤੌਰ 'ਤੇ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਦੇ ਸਾਹਮਣੇ ਚੁੱਕਿਆ ਸੀ ਪਰ ਉਸ ਦੇ ਬਾਵਜੂਦ ਭਾਜਪਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਬਜਟ 'ਚ ਕੋਈ ਵੀ ਪੈਸਾ ਨਾ ਰੱਖ ਕੇ ਆਪਣੀ ਘਟੀਆ ਸੋਚ ਦਾ ਪ੍ਰਦਰਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਖੁਦ ਨੂੰ ਪੰਥਕ ਪਾਰਟੀ ਕਹਿੰਦਾ ਹੈ ਪਰ ਉਸ ਦੇ ਨੇਤਾ ਵੀ ਇਸ ਮਾਮਲੇ 'ਤੇ ਚੁੱਪ ਵੱਟੀ ਬੈਠੇ ਹਨ। ਕੇਂਦਰ 'ਚ ਇਕ ਦੋ ਮੰਤਰੀ ਅਹੁਦਿਆਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਵੀ ਮੋਦੀ ਸਰਕਾਰ ਸਾਹਮਣੇ ਗੋਡੇ ਟੇਕੇ ਹੋਏ ਹਨ।  ਇੰਨਾ ਹੀ ਨਹੀਂ ਮੋਦੀ ਸਰਕਾਰ ਨੇ ਆਪਣੇ ਅੰਤ੍ਰਿਮ ਬਜਟ 'ਚ ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਕਿਸਾਨਾਂ ਨਾਲ ਵੀ ਕੋਝਾ ਮਜ਼ਾਕ ਕੀਤਾ ਹੈ।


cherry

Content Editor

Related News