ਸੁਖਬੀਰ, ਹਰਸਿਮਰਤ ਬਾਦਲ ਸਮੇਤ ਸੰਨੀ ਦਿਓਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਿੱਤੀ ਵਧਾਈ
Sunday, Feb 09, 2020 - 10:16 AM (IST)
ਜਲੰਧਰ : ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ-ਭਾਵਨਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ“ਸ਼੍ਰੋਮਣੀ ਭਗਤ, ਚਿੰਤਕ ਅਤੇ ਸਮਾਜ-ਸੁਧਾਰਕ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ। ਉਨ੍ਹਾਂ ਦਾ ਦੱਸਿਆ 'ਬੇਗਮਪੁਰਾ' ਸ਼ਹਿਰ ਸਾਡੇ ਦੇਸ਼ ਹੀ ਨਹੀਂ, ਬਲਕਿ ਪੂਰੇ ਸੰਸਾਰ ਲਈ ਇਕ ਆਦਰਸ਼ ਹੈ ਅਤੇ ਕੁੱਲ ਮਨੁੱਖਤਾ ਦੇ ਸਾਂਝੇ ਉੱਦਮ ਨਾਲ ਇਹ ਸਹਿਜੇ ਹੀ ਸਿਰਜਿਆ ਜਾ ਸਕਦਾ ਹੈ।”
ਉਥੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ, ਉਹਨਾਂ ਨੇ ਵੀ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ “ਭਗਤੀ ਲਹਿਰ ਦੇ ਅਨਮੋਲ ਰਤਨ, ਭਗਤ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਆਓ, ਸਮਾਜ ਵਿੱਚੋਂ ਜ਼ਾਤਾਂ-ਪਾਤਾਂ, ਊਚ-ਨੀਚ, ਭੇਖ-ਪਖੰਡ ਅਤੇ ਵਖਰੇਵਿਆਂ ਦੇ ਖ਼ਾਤਮੇ ਲਈ ਹੰਭਲੇ ਨਿਰੰਤਰ ਜਾਰੀ ਰੱਖਦੇ ਹੋਏ, ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਾਂਧੀ ਬਣੀਏ।
ਇਸ ਦੇ ਨਾਲ ਹੀ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਰਵਿਦਾਸ ਭਾਈਚਾਰੇ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।