ਸੱਜਣ ਕੁਮਾਰ ਦੇ ਜੇਲ ਜਾਣ 'ਤੇ ਬੋਲੇ ਸੁਖਬੀਰ ਬਾਦਲ...

Monday, Dec 31, 2018 - 05:03 PM (IST)

ਜਲੰਧਰ : 1984 ਦੇ ਦੋਸ਼ੀ ਸੱਜਣ ਕੁਮਾਰ ਵਲੋਂ ਆਤਮ-ਸਮਰਪਣ ਕਰਨ ਤੋਂ ਬਾਅਦ ਪਹਿਲਾ ਦਿੱਤਾ ਹੈ, ਜਿਸ 'ਚ ਸੁਖਬੀਰ ਬਾਦਲ ਨੇ ਕਿਹਾ 34 ਸਾਲਾਂ ਬਾਅਦ ਪੀੜਤਾਂ ਨੂੰ ਇਨਸਾਫ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਤੋਂ ਬਾਅਦ ਹੁਣ ਟਾਇਟਲਰ ਵੀ ਜਲਦ ਸਲਾਖਾਂ ਦੇ ਪਿੱਛੇ ਹੋਵੇਗਾ। ਇਸ ਉਪਰੰਤ ਉਨ੍ਹਾਂ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਵਿਨ੍ਹਦਿਆਂ ਕਿਹਾ ਕਿ ਕਾਂਗਰਸ ਵਲੋਂ ਕੀਤੇ ਹੋਏ ਪਾਪ ਹੋਲੀ-ਹੋਲੀ ਸਾਹਮਣੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਇੰਨੇ ਦਬਾਅ ਦੇ ਬਾਵਜੂਦ ਆਪਣੀ ਹਿੰਮਤ ਨਹੀਂ ਹਾਰੀ ਤੇ ਕੌਮ ਦਾ ਸਿਰ ਉੱਚਾ ਰੱਖਿਆ ਤੇ ਇਹ ਲੜਾਈ ਲੜੀ ਤੇ ਸਫਲਤਾ ਵੀ ਹਾਸਲ ਕੀਤੀ ਹੈ।


author

Baljeet Kaur

Content Editor

Related News