'ਸੰਡੇ ਲਾਕਡਾਊਨ' ’ਚ ਜਾਣੋ ਜਲੰਧਰ ਜ਼ਿਲ੍ਹੇ ’ਚ ਕੀ ਹੈ ਖੁੱਲ੍ਹਾ ਤੇ ਕੀ ਹੈ ਬੰਦ, ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ

Sunday, Apr 25, 2021 - 01:21 PM (IST)

ਜਲੰਧਰ (ਚੋਪੜਾ)– ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕੋਵਿਡ-19 ਦੇ ਮੱਦੇਨਜ਼ਰ ਸੰਡੇ ਤਾਲਾਬੰਦੀ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟਾਂ, ਸੰਡੇ ਬਾਜ਼ਾਰ, ਮਾਲਜ਼, ਹੋਟਲ-ਰੈਸਟੋਰੈਂਟਸ ਸਮੇਤ ਸਬਜ਼ੀਆਂ, ਦੁੱਧ ਅਤੇ ਰਾਸ਼ਨ ਦੀਆਂ ਦੁਕਾਨਾਂ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਫਗਵਾੜਾ ’ਚ ਦਿਨ-ਦਿਹਾੜੇ ਗੈਂਗਵਾਰ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੋ ਬੱਚਿਆਂ ਦਾ ਪਿਓ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਾਲਾਬੰਦੀ ਦੌਰਾਨ ਸਬਜ਼ੀਆਂ, ਫਰੂਟ, ਦੁੱਧ, ਪਸ਼ੂਆਂ ਦਾ ਚਾਰਾ ਆਦਿ ਜ਼ਰੂਰੀ ਵਸਤੂਆਂ, ਜਿਹੜੀਆਂ ਖ਼ਰਾਬ ਹੋ ਸਕਦੀਆਂ ਹਨ, ਸਿਰਫ਼ ਉਨ੍ਹਾਂ ਦੀ ਡਿਲਿਵਰੀ ਕੀਤੀ ਜਾ ਸਕੇਗੀ। ਅਜਿਹੀਆਂ ਦੁਕਾਨਾਂ ਨੂੰ ਖੋਲ੍ਹ ਕੇ ਸਾਮਾਨ ਨਹੀਂ ਵੇਚਿਆ ਜਾ ਸਕੇਗਾ, ਸਗੋਂ ਸ਼ਟਰ ਹੇਠਾਂ ਕਰਕੇ ਹੋਮ ਡਿਲਿਵਰੀ ਕਰਨ ਦੀ ਇਜਾਜ਼ਤ ਹੋਵੇਗੀ।

ਘਨਸ਼ਾਮ ਥੋਰੀ ਨੇ ਕਿਹਾ ਕਿ ਲਾਕਡਾਊਨ ਦੌਰਾਨ ਮੈਡੀਕਲ ਸਟੋਰ, ਪੈਟਰੋਲ ਪੰਪ ਅਤੇ ਏ. ਟੀ. ਐੱਮ. ਪੂਰੀ ਤਰ੍ਹਾਂ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ 24 ਘੰਟੇ ਸ਼ਿਫਟਾਂ ਵਿਚ ਚੱਲਣ ਵਾਲੀ ਇੰਡਸਟਰੀ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇੰਡਸਟਰੀ ਦੀ ਲੇਬਰ ਆਪਣਾ ਪਛਾਣ-ਪੱਤਰ ਦਿਖਾ ਕੇ ਫੈਕਟਰੀ ਤੱਕ ਆ-ਜਾ ਸਕੇਗੀ। ਹਾਈਵੇਅ ’ਤੇ ਆਵਾਜਾਈ ਕੋਈ ਰੋਕ ਨਹੀਂ ਲਾਈ ਗਈ। ਹਾਈਵੇਅ ’ਤੇ ਸਫਰ ਕਰ ਰਹੇ ਲੋਕ ਆਪਣੀਆਂ ਮੰਜ਼ਿਲਾਂ ’ਤੇ ਆ-ਜਾ ਸਕਣਗੇ। ਉਨ੍ਹਾਂ ਕਿਹਾ ਕਿ ਪੁਲਸ ਮਹਿਕਮੇ ਨੂੰ ਲਾਕਡਾਊਨ ਦੌਰਾਨ ਪੂਰੀ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ

ਪੰਜਾਬ ਵਿਚ 24 ਘੰਟਿਆਂ ਦੌਰਾਨ ਕੋਰੋਨਾ ਨਾਲ 92 ਮਰੀਜ਼ਾਂ ਦੀ ਮੌਤ 
ਪੰਜਾਬ ਵਿਚ ਆਕਸੀਜਨ ਦੀ ਕਮੀ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਕਾਰਨ ਹਾਲਾਤ ਇੰਨੇ ਬਦਤਰ ਹੋ ਗਏ ਹਨ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿਚ 92 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਸਭ ਤੋਂ ਜ਼ਿਆਦਾ ਮੌਤਾਂ ਮੋਹਾਲੀ ਅਤੇ ਅੰਮ੍ਰਿਤਸਰ ਵਿਚ ਹੋਈਆਂ। ਮੋਹਾਲੀ ਅਤੇ ਅੰਮ੍ਰਿਤਸਰ ਵਿਚ 11-11, ਲੁਧਿਆਣਾ ’ਚ 10, ਗੁਰਦਾਸਪੁਰ ਵਿਚ 8, ਜਲੰਧਰ, ਬਠਿੰਡਾ ਅਤੇ ਸੰਗਰੂਰ ਵਿਚ 6-6, ਹੁਸ਼ਿਆਰਪੁਰ ਵਿਚ 5 ਮਰੀਜ਼ਾਂ ਦੀ ਮੌਤ ਨਾਲ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 8359 ’ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ
ਸ਼ਨੀਵਾਰ ਨੂੰ 5676 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੂਬੇ ਵਿਚ ਹੁਣ ਤੱਕ ਕੋਰੋਨਾ ਇਨਫੈਕਟਿਡਾਂ ਦਾ ਅੰਕੜਾ 332173 ’ਤੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਸਭ ਤੋਂ ਜ਼ਿਆਦਾ ਲੁਧਿਆਣਾ ਵਿਚ 861, ਮੋਹਾਲੀ ਵਿਚ 802, ਬਠਿੰਡਾ ਿਵਚ 596, ਜਲੰਧਰ ਵਿਚ 544, ਪਟਿਆਲਾ ਵਿਚ 438 ਅਤੇ ਅੰਮ੍ਰਿਤਸਰ ਵਿਚ 385 ਮਰੀਜ਼ ਪਾਜ਼ੇਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ :  ਬੇਅਦਬੀ ਮਾਮਲੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਇਨਸਾਫ਼ ਲਈ ਤੁਰੰਤ ਨਵੀਂ ਐੱਸ.ਆਈ.ਟੀ. ਦਾ ਹੋਵੇ ਗਠਨ


shivani attri

Content Editor

Related News