Jalandhar : ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮਾਰਿਆ ਛਾਪਾ (ਵੀਡੀਓ)

Tuesday, Apr 11, 2023 - 09:36 PM (IST)

Jalandhar : ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮਾਰਿਆ ਛਾਪਾ (ਵੀਡੀਓ)

ਜਲੰਧਰ : ਜਲੰਧਰ ਦੇ ਇੱਕ ਸਪਾ ਸੈਂਟਰ ਵਿਚ ਪੁਲਸ ਵੱਲੋਂ ਛਾਪੇਮਾਰੀ ਕਰਨ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਮਾਡਲ ਟਾਊਨ ਰੋਡ 'ਤੇ ਸਥਿਤ ਸਪਾ ਕਿੰਗਡਮ ਨਾਂ ਦੇ ਸਪਾ ਸੈਂਟਰ 'ਤੇ ਛਾਪਾ ਮਾਰ ਕੇ ਪੁਲਸ ਨੇ ਕਈ ਲੜਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੀ ਛਾਪੇਮਾਰੀ ਦੌਰਾਨ ਸਪਾ ਸੈਂਟਰ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਮੂੰਹ ਲੁਕੋ ਕੇ ਬੈਠੇ ਦੇਖੇ ਗਏ। ਦਰਅਸਲ ਪੁਲਸ ਨੇ ਇਕ ਲੜਕੀ ਦੀ ਸ਼ਿਕਾਇਤ 'ਤੇ ਉਕਤ ਸੈਂਟਰ ਖਿਲਾਫ਼ ਕਾਰਵਾਈ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਲੜਕੀ ਨੇ ਦੱਸਿਆ ਕਿ ਕਰੀਬ ਡੇਢ ਮਹੀਨਾ ਪਹਿਲਾਂ ਉਹ ਚੁਨਮੁਨ ਮਾਲ ਸਥਿਤ ਸਪਾ ਸੈਂਟਰ ਵਿੱਚ ਕੰਮ ਕਰਨ ਆਈ ਸੀ। ਪੀੜਤਾ ਦਾ ਦੋਸ਼ ਹੈ ਕਿ ਉਸੇ ਸਮੇਂ ਸਪਾ ਸੈਂਟਰ 'ਚ ਮਸਾਜ ਲਈ ਆਏ ਵਿਅਕਤੀ ਦੇ ਸਾਹਮਣੇ ਉਸ ਨੂੰ ਪਰੋਸਿਆ ਗਿਆ। ਸਪਾ ਦੀ ਮਾਲਕਣ ਨੇ ਮਸਾਜ ਲਈ ਆਏ ਵਿਅਕਤੀ ਨਾਲ ਉਸ ਨੂੰ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਅਤੇ ਲਗਾਤਾਰ ਉਸ ਨੂੰ ਬਲੈਕਮੇਲ ਕਰ ਰਹੀ ਸੀ, ਜਿਸ ਕਾਰਨ ਪੁਲਸ ਨੇ ਉਕਤ ਸਪਾ ਸੈਂਟਰ 'ਤੇ ਛਾਪਾ ਮਾਰ ਕੇ ਉਥੋਂ ਕਈ ਜੋੜਿਆਂ ਨੂੰ ਹਿਰਾਸਤ 'ਚ ਲਿਆ ਅਤੇ ਜਾਂਚ ਜਾਰੀ ਹੈ।


author

Mandeep Singh

Content Editor

Related News