ਐਕਸ਼ਨ ਮੋਡ 'ਚ ਜਲੰਧਰ ਟ੍ਰੈਫਿਕ ਪੁਲਸ, ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਾਉਣ ਵਾਲਿਆਂ 'ਤੇ ਕੱਸਿਆ ਸ਼ਿਕੰਜਾ

07/01/2023 5:02:31 PM

ਜਲੰਧਰ (ਸੋਨੂੰ)- ਸਰਕਾਰ ਦੇ ਹੁਕਮਾਂ ਨੂੰ ਲੈ ਕੇ ਟ੍ਰੈਫਿਕ ਪੁਲਸ ਸਖ਼ਤ ਨਜ਼ਰ ਆ ਰਹੀ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਉਨ੍ਹਾਂ ਵਾਹਨਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਜਿਨ੍ਹਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਹੀਂ ਲਗਾਈਆਂ ਗਈਆਂ ਹਨ। ਟਰੈਫਿਕ ਪੁਲਸ ਵੱਲੋਂ ਨਾਕਾਬੰਦੀ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਾਉਣ ਵਾਲੇ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। 1000 ਰੁਪਏ ਤੋਂ ਲੈ ਕੇ 3000 ਰੁਪਏ ਤੱਕ ਦੇ ਚਲਾਨ ਕੀਤੇ ਜਾ ਰਹੇ ਹਨ।

ਅਜਿਹੇ 'ਚ ਜਲੰਧਰ 'ਚ ਟ੍ਰੈਫਿਕ ਪੁਲਸ ਸਰਗਰਮ ਨਜ਼ਰ ਆਈ। ਉਨ੍ਹਾਂ ਵੱਲੋਂ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਭਾਵੇਂ ਪੁਲਸ ਮੁਲਾਜ਼ਮ ਹੋਵੇ, ਵਕੀਲ ਹੋਵੇ, ਆਮ ਜਨਤਾ, ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਸਿੰਘ ਨੂੰ ਵੀ ਬੱਸ ਸਟੈਂਡ ਨੇੜੇ ਰੋਕਿਆ ਗਿਆ ਕਿਉਂਕਿ ਉਨ੍ਹਾਂ ਦੀ ਗੱਡੀ 'ਤੇ ਉੱਚ ਸੁਰੱਖਿਆ ਵਾਲੀ ਨੰਬਰ ਪਲੇਟ ਨਹੀਂ ਸੀ।

ਇਹ ਵੀ ਪੜ੍ਹੋ- ਦੁਖ਼ਦਾਇਕ ਖ਼ਬਰ: ਮੁਕੇਰੀਆਂ ਦੇ 27 ਸਾਲਾ ਨੌਜਵਾਨ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਵਾਹਨਾਂ ਵਿੱਚ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਦੀ ਸਮਾਂ ਸੀਮਾ ਖ਼ਤਮ ਹੋ ਗਈ ਹੈ, ਜੋਕਿ 30 ਜੂਨ ਤੱਕ ਸੀ। ਇਸ ਤੋਂ ਬਾਅਦ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਾਉਣ ਵਾਲੇ ਵਾਹਨਾਂ ਦੇ 1000 ਤੋਂ 3000 ਰੁਪਏ ਤੱਕ ਦੇ ਚਲਾਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਸ ਵਾਹਨਾਂ ਨੂੰ ਬਲੈਕਲਿਸਟ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰੇਗੀ।
 

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: ਪੰਜਾਬ ਦੀ ਸਿਆਸਤ ਦੇ 13 ਅਖਾੜੇ, 12 ’ਤੇ ਆਮ ਆਦਮੀ ਪਾਰਟੀ ਕੋਲ ਖਿਡਾਰੀ ਹੀ ਨਹੀਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

shivani attri

This news is Content Editor shivani attri