ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ 'ਚ ਬੰਦ ਰਹਿਣਗੇ ਇਹ ਰਸਤੇ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
Monday, Aug 14, 2023 - 05:10 PM (IST)
ਜਲੰਧਰ (ਵੈੱਬ ਡੈਸਕ, ਜਸਪ੍ਰੀਤ)- ਆਜ਼ਾਦੀ ਦਿਹਾੜੇ ਸਬੰਧੀ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਸੂਬਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਟੇਡੀਅਮ ਵਿਚ ਰਿਹਰਸਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਤਿਰੰਗਾ ਲਹਿਰਾਉਣਗੇ। ਇਸ ਦੌਰਾਨ ਜਲੰਧਰ ਟ੍ਰੈਫਿਕ ਪੁਲਸ ਵੱਲੋਂ ਆਮ ਪਬਲਿਕ ਨੂੰ ਕੋਈ ਪਰੇਸ਼ਾਨੀ ਨਾ ਹੋਵੇ, ਇਸ ਸਬੰਧੀ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ ਹੈ। ਆਮ ਪਬਲਿਕ ਅਤੇ ਵਾਹਨ ਚਾਲਕਾਂ ਦੀ ਸਹੂਲਤ ਲਈ ਸਟੇਡੀਅਮ ਨੂੰ ਲੱਗਦੇ ਰਸਤੇ, ਬੱਸ ਸਟੈਂਡ ਜਲੰਧਰ ਤੋਂ ਆਉਣ-ਜਾਣ ਵਾਲੀ ਸਵਾਰੀ ਬੱਸਾਂ/ਵ੍ਹੀਕਲਾਂ ਲਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਦੇ ਇਲਾਵਾ ਸਮਾਗਮ ਵਿਚ ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ-ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ, ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਇਸ ਆਗੂ ਦੀ ਗੋਲ਼ੀ ਲੱਗਣ ਨਾਲ ਮੌਤ
ਸਵੇਰੇ 7.00 ਵਜੇ ਤੋਂ ਦੁਪਹਿਰ 1 ਵਜੇ ਤੱਕ ਡਾਇਵਰਟ ਕੀਤੇ ਗਏ ਚੌਂਕ
1. ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਨਕੋਦਰ-ਸ਼ਾਹਕੋਟ ਸਾਈਡ ਨੂੰ ਆਉਣ-ਜਾਣ ਵਾਲੇ ਸਾਰੇ ਵਾਹਨ ਬੱਸ ਸਟੈਂਡ, ਸਮਰਾ ਚੌਂਕ, ਕੂਲ ਰੋਡ, ਟਰੈਫਿਕ ਸਿਗਨਲ ਲਾਈਟਾਂ ਅਰਬਨ ਅਸਟੇਟ ਫੇਜ-2-CT ਇੰਸਟੀਚਿਊਟ ਵਾਇਆ ਪਿੰਡ ਪ੍ਰਤਾਪਪੁਰਾ ਰੂਟ ਦਾ ਇਸਤੇਮਾਲ ਕਰਨਗੇ ਅਤੇ ਵਡਾਲਾ ਚੌਂਕ, ਗੁਰੂ ਰਵਿਦਾਸ ਚੌਂਕ ਰੂਟ ਰਾਹੀਂ ਆਉਣ-ਜਾਣ ਦੀ ਮਨਾਹੀ ਰਹੇਗੀ।
2. ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਬੱਸਾਂ/ਹੈਵੀ ਵ੍ਹੀਕਲ ਪੀ. ਏ. ਪੀ. ਚੌਂਕ ਵਾਇਆ ਕਰਤਾਰਪੁਰ, ਕਪੂਰਥਲਾ ਰੂਟ ਦਾ ਇਸਤੇਮਾਲ ਕਰਨਗੇ।
ਸਮਾਗਮ 'ਚ ਆਉਣ ਵਾਲੇ ਵਾਹਨਾਂ/ਬੱਸਾਂ ਲਈ ਪਾਰਕਿੰਗ ਸਥਾਨ
1. ਪਬਲਿਕ ਬੱਸਾਂ ਅਤੇ ਸਕੂਲੀ ਵਾਹਨਾਂ ਦੀ ਪਾਰਕਿੰਗ
ਸਿਟੀ ਹਸਪਤਾਲ ਚੌਂਕ ਤੋਂ ਗੀਤਾ ਮੰਦਿਰ ਚੌਂਕ ਤੱਕ ਸੜਕ ਦੇ ਦੋਵੇ ਪਾਸੇ।
2. ਪ੍ਰੈਸ ਪਾਰਕਿੰਗ :
• ਸਟੇਡੀਅਮ ਦੀ ਬੈਕ ਸਾਈਡ ਟੈਂਕੀ ਵਾਲੀ ਗਲੀ।
3. ਪਬਲਿਕ ਕਾਰ ਪਾਰਕਿੰਗ
• ਮਸੰਦ ਚੌਂਕ ਤੋਂ ਗੀਤਾ ਮੰਦਰ ਚੌਂਕ ਤੱਕ ਸ਼ੜਕ ਦੇ ਦੋਵੇ ਪਾਸੇ।
ਇਹ ਵੀ ਪੜ੍ਹੋ- ਜਲੰਧਰ ਦੇ 2 ਸਕੇ ਭਰਾਵਾਂ ਦੇ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਜਿਗਰੀ ਯਾਰ ਨੇ ਕਮਾਇਆ ਧ੍ਰੋਹ
4 . ਪਬਲਿਕ ਦੁਪਹੀਆ ਵਾਹਨ ਪਾਰਕਿੰਗ
ਸਿਟੀ ਹਸਪਤਾਲ ਚੌਂਕ ਤੋਂ ਏ. ਪੀ. ਜੀ. ਸਕੂਲ ਤੱਕ ਸੜਕ ਦੇ ਦੋਵੇਂ ਪਾਸੇ।
ਉਥੇ ਹੀ ਜਲੰਧਰ ਟ੍ਰੈਫਿਕ ਪੁਲਸ ਕਮਿਸ਼ਨਰੇਟ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦੇ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਲੱਗਦੇ ਮੇਨ ਰੋਡ ਅਤੇ ਲਿੰਕ ਰਸਤਿਆ ਦਾ ਇਸਤੇਮਾਲ ਕਰਨ ਦੀ ਬਜਾਏ ਉਕਤ ਅਨੁਸਾਰ ਬਦਲਵੇਂ ਰੂਟਾਂ ਦਾ ਇਸਤੇਮਾਲ ਕੀਤਾ ਜਾਵੇ ਅਤੇ ਉਪਰੋਕਤ ਅਨੁਸਾਰ ਪਾਰਕਿੰਗ ਸਥਾਨਾਂ 'ਤੇ ਆਪਣੇ ਵਾਹਨਾਂ ਨੂੰ ਸਹੀ ਤਰੀਕੇ ਨਾਲ ਪਾਰਕ ਕਰਦੇ ਹੋਏ ਟਰੈਫਿਕ ਪੁਲਸ ਨੂੰ ਆਪਣਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਟ੍ਰੈਫਿਕ ਪੁਲਸ ਹੈਲਪਲਾਈਨ ਨੰਬਰ 0181-2227296 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪਲਾਂ 'ਚ ਉੱਜੜਿਆ ਪਰਿਵਾਰ, ਤੀਜੀ ਜਮਾਤ 'ਚ ਪੜ੍ਹਦੀ ਕੁੜੀ ਨੂੰ ਸੱਪ ਨੇ ਡੱਸਿਆ, ਤੜਫ਼-ਤੜਫ਼ ਕੇ ਹੋਈ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ