ਜਲੰਧਰ: ਵੀਕੈਂਡ ਲਾਕਡਾਊਨ ’ਚ ਖੁੱਲ੍ਹਿਆ ਸੀ ‘ਮਾਤਾ ਦਾ ਢਾਬਾ’, ਪੁਲਸ ਨੇ ਰੇਡ ਮਾਰ ਮਾਲਕ ਕੀਤਾ ਗ੍ਰਿਫ਼ਤਾਰ

Sunday, May 09, 2021 - 01:56 PM (IST)

ਜਲੰਧਰ: ਵੀਕੈਂਡ ਲਾਕਡਾਊਨ ’ਚ ਖੁੱਲ੍ਹਿਆ ਸੀ ‘ਮਾਤਾ ਦਾ ਢਾਬਾ’, ਪੁਲਸ ਨੇ ਰੇਡ ਮਾਰ ਮਾਲਕ ਕੀਤਾ ਗ੍ਰਿਫ਼ਤਾਰ

ਜਲੰਧਰ (ਸੋਨੂੰ)- ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਪੰਜਾਬ ’ਚ ਵੀਕੈਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਦੇ ਚਲਦਿਆਂ ਸਾਰੇ ਸ਼ਹਿਰ ਦੀਆਂ ਦੁਕਾਨਾਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਰਫ ਐਮਰਜੈਂਸੀ ਸੇਵਾ ਹੀ ਲਾਕਡਾਊਨ ’ਚ ਚੱਲ ਸਕਦੀ ਹੈ ਅਤੇ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸੇ ਤਹਿਤ ਅੱਜ ਜਲੰਧਰ ’ਚ ਬਸਤੀ ਬਾਵਾ ਖੇਲ ਇਲਾਕੇ ’ਚ ਪੈਂਦੇ ‘ਮਾਤਾ ਦਾ ਢਾਬਾ’ ਖੁੱਲ੍ਹਣ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਛਾਪਾ ਮਾਰਿਆ ਗਿਆ। ਛਾਪੇ ਦੌਰਾਨ ਢਾਬਾ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ :  ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ

PunjabKesari
ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਮਾਤਾ ਦਾ ਢਾਬਾ ਖੁੱਲ੍ਹਣ ਦੀ ਸੂਚਨਾ ਪੁਲਸ ਨੂੰ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਢਾਬੇ ’ਤੇ ਰੇਡ ਕੀਤੀ। ਇਸ ਦੌਰਾਨ ਕਾਫ਼ੀ ਲੋਕ ਢਾਬੇ ’ਤੇ ਪਾਏ ਗਏ, ਜਿਨ੍ਹਾਂ ਨੂੰ ਉਥੋਂ ਭਜਾ ਦਿੱਤਾ ਗਿਆ। ਪੁਲਸ ਢਾਬਾ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲੈ ਗਈ ਹੈ ਅਤੇ ਉਸ ’ਤੇ ਧਾਰਾ 188 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਸ. ਐੱਚ. ਓ. ਨੇ ਕਿਹਾ ਕਿ ਜੇਕਰ ਕੋਈ ਵੀਕੈਂਡ ’ਚ ਅਜਿਹਾ ਕਰੇਗਾ ਤਾਂ ਉਸ ਦੇ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਉਸ ’ਤੇ ਮਾਮਲਾ ਦਰਜ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਨੇ ਖ਼ੂਨ ਦੇ ਰਿਸ਼ਤੇ ’ਚ ਪੈਦਾ ਕੀਤੀਆਂ ਦੂਰੀਆਂ, ਸ਼ਮਸ਼ਾਨਘਾਟਾਂ 'ਚੋਂ ਸਾਹਮਣੇ ਆ ਰਹੀਆਂ ਦਰਦਨਾਕ ਤਸਵੀਰਾਂ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News