MLA ਸ਼ੀਤਲ ਅੰਗੁਰਾਲ ਨੇ ਥਾਣੇ ’ਚ ਦਿੱਤੀ ਸ਼ਿਕਾਇਤ, ਕਿਹਾ-ਅੰਮ੍ਰਿਤਪਾਲ ਖ਼ਿਲਾਫ਼ ਬੋਲਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

Friday, Oct 14, 2022 - 04:44 PM (IST)

MLA ਸ਼ੀਤਲ ਅੰਗੁਰਾਲ ਨੇ ਥਾਣੇ ’ਚ ਦਿੱਤੀ ਸ਼ਿਕਾਇਤ, ਕਿਹਾ-ਅੰਮ੍ਰਿਤਪਾਲ ਖ਼ਿਲਾਫ਼ ਬੋਲਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ (ਵੈੱਬ ਡੈਸਕ, ਸੋਨੂੰ)— ਜਲੰਧਰ ਦੇ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਇਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਸ਼ੀਤਲ ਅਗੁੰਰਾਲ ਵੱਲੋਂ ਡਿਵੀਜ਼ਨ ਨੰਬਰ-5 ’ਚ ਸ਼ਿਕਾਇਤ ਵੀ ਦਿੱਤੀ ਗਈ ਹੈ। ਦਰਅਸਲ ਸ਼ੀਤਲ ਅਗੁੰਰਾਲ ਨੇ ਦਾਅਵਾ ਕੀਤਾ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਬੋਲਣ ਮਗਰੋਂ ਉਨ੍ਹਾਂ ਨੂੰ ਫੋਨ ਕਾਲ ਰਾਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। 

ਇਹ ਵੀ ਪੜ੍ਹੋ: ਜਲੰਧਰ 'ਚ ਕੁੜੀਆਂ ਦੀ 'ਖ਼ਤਰਨਾਕ ਸੈਲਫ਼ੀ', ਵਾਪਰਿਆ ਅਜਿਹਾ ਹਾਦਸਾ ਕਿ ਖ਼ਤਰੇ 'ਚ ਪਈ ਬਜ਼ੁਰਗ ਦੀ ਜਾਨ
 

ਉਥੇ ਹੀ ਡੀ. ਸੀ. ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਵਿਧਾਇਕ ਸ਼ੀਤਲ ਨੇ ਆਪਣੇ ਬਿਆਨਾਂ ’ਚ ਜਿਸ ਨੰਬਰ ਤੋਂ ਧਮਕੀ ਭਰੀ ਕਾਲ ਆਈ, ਉਹ ਲਿਖਵਾਇਆ ਗਿਆ ਹੈ ਅਤੇ ਪੁਲਸ ਇਸ ਮਾਮਲੇ ਦੀ ਜਾਂਚ ਕਰਕੇ ਜਲਦੀ ਹੀ ਮੁਲਜ਼ਮ ਨੂੰ ਗਿ੍ਰਫ਼ਤਾਰ ਕਰੇਗੀ। 

PunjabKesari

ਇਥੇ ਦੱਸ ਦੇਈਏ ਕਿ ਹਾਲ ਹੀ ’ਚ ਵਿਧਾਇਕ ਸ਼ੀਤਲ ਅਗੁੰਰਾਲ ਵੱਲੋਂ ਅੰਮ੍ਰਿਤਪਾਲ ਖ਼ਿਲਾਫ਼ ਇਹ ਬਿਆਨ ਦਿੱਤਾ ਗਿਆ ਸੀ ਕਿ ਅੰਮ੍ਰਿਤਪਾਲ ਪੰਜਾਬ ਦੇ ਭਵਿੱਖ ਲਈ ਖ਼ਤਰਾ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਸੀ ਕਿ ਜਿਨ੍ਹਾਂ ਨੇ ਖ਼ਾਲਿਸਤਾਨ ਬਣਾਉਣਾ ਹੈ, ਉਨ੍ਹਾਂ ਨੂੰ ਪੰਜਾਬ ’ਚ ਰਹਿਣ ਦਾ ਵੀ ਕੋਈ ਹੱਕ ਨਹੀਂ ਹੈ। ਹੁਣ ਉਨ੍ਹਾਂ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਮਗਰੋਂ ਉਨ੍ਹਾਂ ਨੂੰ ਫੋਨ ਕਾਲ ਰਾਹੀ ਜਾਨ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਫੋਨ ਕਰਨ ਵਾਲੇ ਨੇ ਵਿਧਾਇਕ ਸ਼ੀਤਲ ਤੋਂ ਬਿਆਨ ਵਾਪਸ ਲੈਣ ਨੂੰ ਕਿਹਾ ਹੈ ਅਤੇ ਅਜਿਹਾ ਨਾ ਕਰਨ ’ਤੇ ਉਨ੍ਹਾਂ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸ਼ੀਤਲ ਅਗੁੰਰਾਲ ਵੱਲੋਂ ਦਿੱਤੀ ਗਈ ਸ਼ਿਕਾਇਤ ਮਗਰੋਂ ਥਾਣਾ ਨੰਬਰ-5 ਦੀ ਪੁਲਸ ਨੇ ਐੱਫ਼. ਆਈ. ਆਰ ਨੰਬਰ 178 ਧਾਰਾ 294 ਅਤੇ 506 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ...ਜਦੋਂ ਜਲੰਧਰ ਦੇ ਰੈਣਕ ਬਾਜ਼ਾਰ 'ਚ ਅੰਗਰੇਜ਼ ਨੇ ਚਲਾਇਆ ਰਿਕਸ਼ਾ, ਖੜ੍ਹ ਤਕਦੇ ਰਹੇ ਲੋਕ

ਇਥੇ ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਸ਼ੀਤਲ ਅੰਗੁਰਾਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਵਟਸਐਪ ਨੰਬਰ ਤੋਂ ਕਾਲ ਆਈ ਸੀ। ਇਸ ’ਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਖ਼ਿਲਾਫ਼ ਇਸ ਦੇ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਡੀ. ਜੀ. ਪੀ. ਪੰਜਾਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਲਿਖਤੀ ਸ਼ਿਕਾਇਤ ’ਚ ਰਾਜਾ ਵੜਿੰਗ ਨੇ ਕਿਹਾ ਕਿ ਸੀ ਕਿ ਅੰਮ੍ਰਿਤਪਾਲ ਦੇ ਬਿਆਨ ਭੜਕਾਊ ਹਨ ਅਤੇ ਉਨ੍ਹਾਂ ’ਤੇ ਨਜ਼ਰ ਰੱਖੀ ਜਾਵੇ। 

ਇਹ ਵੀ ਪੜ੍ਹੋ: ਜਲੰਧਰ ਵਿਖੇ ਕਿਸਾਨ ਆਗੂ ਦੇ ਬੇਟੇ ਤੇ ਪੋਤਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News