ਜਲੰਧਰ ਜ਼ਿਮਨੀ ਚੋਣ: BSP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
Monday, Jun 24, 2024 - 06:55 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਬਸਪਾ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਸਵੀਰ ਸਿੰਘ ਗੜੀ ਨੇ ਕਿਹਾ ਕਿ ਜਲੰਧਰ ਵਿਧਾਨ ਸਭਾ ਪੱਛਮੀ ਅਤੇ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਭੇਜੀ ਗਈ ਹੈ। ਇਨ੍ਹਾਂ ਵਿਚ ਮੁੱਖ ਰੂਪ ਨਾਲ ਬਸਪਾ ਮੁਖੀ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ, ਬਹੁਜਨ ਸਮਾਜ ਪਾਰਟੀ ਦੇ ਕੌਮੀ ਸੰਯੋਜਕ ਆਕਾਸ਼ ਆਨੰਦ, ਕੇਂਦਰੀ ਸੰਯੋਜਕ ਰਣਧੀਰ ਸਿੰਘ ਬੈਨੀਵਾਲ ਸਮੇਤ 32 ਲੋਕਾਂ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ- ਕਾਰ ਤੇ ਬੁਲੇਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, LAW ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ
ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਅਖਿਲ ਭਾਰਤੀ ਗਠਜੋੜ ਜ਼ਰੀਏ ਸੰਵਿਧਾਨ ਬਚਾਉਣ ਦੇ ਮੁੱਦੇ 'ਤੇ ਦੇਸ਼ ਦੇ ਦਲਿਤ ਪਿਛਲੇ ਵਰਗ ਅਤੇ ਘੱਟ ਗਿਣਤੀ ਵਰਗ ਨੂੰ ਗੁੰਮਰਾਰ ਕਰ ਰਹੀ ਹੈ। ਕਮਜ਼ੋਰ ਵਰਗਾਂ ਦੇ ਵੋਟ ਤਾਂ ਹਾਸਲ ਕਰ ਲਏ ਗਏ ਹਨ ਰਕ ਕਮਜ਼ੋਰ ਵਰਗਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਹਮੇਸ਼ਾ ਅਣਦੇਖੀ ਕੀਤੀ ਗਈ ਹੈ।
ਇਹ ਵੀ ਪੜ੍ਹੋ-ਖੇਤਾਂ 'ਚ ਕੰਮ ਕਰਦੇ ਸਮੇਂ ਕਿਸਾਨ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।