ਜਲੰਧਰ ''ਚ ਭਾਰੀ ਬਾਰਿਸ਼ ਵਿਚਾਲੇ ਫੈਕਟਰੀ ''ਚ ਫੱਸ ਗਏ Worker! ਮੌਕੇ ''ਤੇ ਪਹੁੰਚੀ NDRF
Tuesday, Sep 02, 2025 - 06:16 PM (IST)

ਜਲੰਧਰ: ਪੰਜਾਬ ਵਿਚ ਅੱਜ ਸਵੇਰ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਲੋਹਾਰਾਂ ਪਿੰਡ ਦੀ ਇਕ ਫੈਕਟਰੀ ਵਿਚ ਮਜ਼ਦੂਰ ਫੱਸ ਗਏ। ਫੈਕਟਰੀ ਵਿਚ ਫਸੇ 8 ਮਜ਼ਦੂਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ NDRF ਦੀ ਟੀਮ ਨੇ ਤੁਰੰਤ ਸਹਾਇਤਾ ਕਰਦਿਆਂ ਬਚਾ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ
ਫਸੇ ਹੋਏ ਮਜ਼ਦੂਰਾਂ ਦੀ ਸੂਚਨਾ ਮਿਲਣ 'ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅੱਗਰਵਾਲ ਨੇ ਸ਼ਾਹਕੋਟ ਵਿਚ ਤਾਇਨਾਤ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ (NDRF) ਦੀਆਂ ਟੀਮ ਨੂੰ ਬੁਲਾਇਆ ਗਿਆ, ਜਿਨ੍ਹਾਂ ਨੇ ਬਚਾਅ ਮੁਹਿੰਮ ਚਲਾਈ ਤੇ ਸਾਰੇ ਮਜ਼ਦੂਰਾਂ ਨੂੰ ਸੁਰੱਖਿਅਤ ਕੱਢ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ
ਰਾਹਤ ਤੇ ਬਚਾਅ ਕਾਰਜਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅੱਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸੇ ਵੀ ਹਾਲਾਤ ਵਿਚ ਲੋਕਾਂ ਦੀ ਜਾਨ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ 2 ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਦਰਿਆਵਾਂ-ਨਾਲਿਆਂ ਵਿਚ ਪਾਣੀ ਦਾ ਪੱਧਰ ਵਧਿਆ ਹੈ। ਇਸ ਸਥਿਤੀ ਨੂੰ ਵੇਖਦਿਆਂ NDRF ਦੀਆਂ 2 ਟੀਮਾਂ ਨੂੰ ਸ਼ਾਹਕੋਟ ਵਿਚ ਤਾਇਨਾਤ ਕੀਤਾ ਗਿਆ ਹੈ। SDM ਰਣਦੀਪ ਹੀਰ ਤੇ ਰਾਜਵਿੰਦਰ ਕੌਰ ਥਿਆੜਾ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਨੇ ਜਨਤਾ ਨੂੰ ਸੰਕਟ ਦੀ ਇਸ ਘੜੀ ਵਿਚ ਪੂਰੀ ਸਰਕਾਰੀ ਸਹਾਇਤਾ ਦਾ ਭਰੋਸਾ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8