ਸ਼ਰੇਆਮ ਨੌਜਵਾਨ ਦੇ ਕੀਤੇ ਟੋਟੇ-ਟੋਟੇ, ਵਾਰਦਾਤ ਤੋਂ ਬਾਅਦ ਦੋਸ਼ੀ ਨੇ ਸੋਸ਼ਲ ਮੀਡੀਆ 'ਤੇ ਕੀਤੇ ਵੱਡੇ ਖ਼ੁਲਾਸੇ

Friday, Aug 21, 2020 - 10:26 AM (IST)

ਸ਼ਰੇਆਮ ਨੌਜਵਾਨ ਦੇ ਕੀਤੇ ਟੋਟੇ-ਟੋਟੇ, ਵਾਰਦਾਤ ਤੋਂ ਬਾਅਦ ਦੋਸ਼ੀ ਨੇ ਸੋਸ਼ਲ ਮੀਡੀਆ 'ਤੇ ਕੀਤੇ ਵੱਡੇ ਖ਼ੁਲਾਸੇ

ਜਲੰਧਰ (ਸੁਨੀਲ ਮਹਾਜਨ) : ਜਲੰਧਰ ਦੇ ਤੇਜ ਮੋਹਨ ਨਗਰ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸ਼ਰੇਆਮ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀਆਂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਦੋਸ਼ੀ ਗਗਨਦੀਪ ਉਰਫ਼ ਮੰਨੇ ਕਹਿ ਰਿਹਾ ਹੈ ਕਿ ਉਕਤ ਨੌਜਵਾਨ ਲੱਲੀ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਤੰਗ ਕਰਦਾ ਸੀ। ਇਸ ਦੀ ਸ਼ਿਕਾਇਤ ਵੀ ਉਸ ਨੇ ਪੁਲਸ ਨੂੰ ਦਰਜ ਕਰਵਾਈ ਸੀ ਪਰ ਪੁਲਸ ਨੇ ਉਸ ਨੂੰ ਸ਼ਹਿ ਦੇ ਦਿੱਤੀ ਸੀ। ਕੱਲ੍ਹ ਰਾਤ ਉਹ ਉਸ ਦੀ ਮਾਂ ਨੂੰ ਗਾਲ੍ਹਾਂ ਕੱਢ ਰਿਹਾ ਸੀ, ਜਿਸ ਕਾਰਨ ਦੁਖੀ ਹੋ ਕੇ ਉਸ ਨੇ ਉਸ ਦਾ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋਂ : ਹਵਸ ਦੇ ਭੁੱਖੇ ਪਿਓ ਨੇ ਟੱਪੀਆਂ ਦਰਿੰਦਗੀ ਦੀਆਂ ਹੱਦਾਂ, 13 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ

PunjabKesariਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੱਕੀ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੇ ਮੰਨੇ ਤੋਂ ਪੈਸੇ ਲੈਣੇ ਸੀ ਪਰ ਪੈਸੇ ਮੰਗਣ 'ਤੇ ਉਸ ਨੇ ਝੂਠਾ ਪਰਚਾ ਵੀ ਦਰਜ ਕਰਵਾ ਦਿੱਤਾ। ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਭਰਾ ਦਾ ਮੰਨੇ ਸਮੇਤ ਉਸ ਦੀ ਮਾਂ, ਭੈਣ ਅਤੇ ਦੋਸਤਾਂ ਨੇ ਮਿਲ ਕੇ ਕੀਤਾ ਹੈ ਮੰਗ ਕੀਤੀ ਕਿ ਦੋਸ਼ੀ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਮੋਹਨ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਮੰਨੇ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋਂ :  ਇਕ ਵਾਰ ਫਿਰ ਖਾਕੀ ਹੋਈ ਦਾਗਦਾਰ, ਚਿੱਟਾ ਪੀਂਦੇ ASI ਦੀ ਕਥਿਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

 


author

Baljeet Kaur

Content Editor

Related News