ਜੱਲਿਆਂਵਾਲਾ ਬਾਗ ਸਮਾਗਮ 'ਚ ਹਿੱਸਾ ਲੈਣਗੇ ਸਿਆਸੀ ਆਗੂ, ਸ਼ਰਤ ਲਾਗੂ
Saturday, Apr 06, 2019 - 10:33 AM (IST)
ਚੰਡੀਗੜ੍ਹ : ਜੱਲਿਆਂਵਾਲਾ ਬਾਗ ਸਾਕੇ ਦੇ ਸ਼ਤਾਬਦੀ ਸਮਾਗਮਾਂ 'ਚ ਮੁੱਖ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਹੋਰ ਸਿਆਸਤਦਾਨਾਂ ਨੂੰ ਹਿੱਸਾ ਲੈਣ ਦੀ ਇਜਾਜ਼ਤ ਚੋਣ ਕਮਿਸ਼ਨ ਵਲੋਂ ਦੇ ਦਿੱਤੀ ਗਈ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਇਸ ਸ਼ਰਤ 'ਤੇ ਸਮਾਗਮ 'ਚ ਹਿੱਸਾ ਲੈਣ ਦੀ ਪ੍ਰਵਾਨਗੀ ਦਿੱਤੀ ਹੈ ਕਿ ਮੰਤਰੀਆਂ ਅਤੇ ਹੋਰ ਸਿਆਸੀ ਆਗੂਆਂ ਵਲੋਂ ਸਮਾਗਮ ਮੌਕੇ ਸਿਰਫ ਸ਼ਹੀਦਾਂ ਅਤੇ ਭਾਰਤ ਬਾਰੇ ਗੱਲ ਕੀਤੀ ਜਾਵੇਗੀ ਅਤੇ ਕਿਸੇ ਵੀ ਸੂਰਤ 'ਚ ਇਸ ਸਮਾਗਮ 'ਚ ਸਿਆਸੀ ਪ੍ਰਚਾਰ ਨਹੀਂ ਕੀਤਾ ਜਾਵੇਗਾ।