ਜਲ੍ਹਿਆਂਵਾਲਾ ਬਾਗ ਦੇ ਇਤਿਹਾਸਕ ਖੂਹ 'ਚ ਹੁਣ ਨਹੀਂ ਸੁੱਟੇ ਜਾਣਗੇ ਸਿੱਕੇ, ਜਾਣੋ ਕਿਉਂ

07/26/2022 5:21:53 PM

ਅੰਮ੍ਰਿਤਸਰ (ਕਮਲ): 1919 ਦੇ ਕਤਲੇਆਮ ਦੀ ਯਾਦ ਦਿਵਾਉਣ ਵਾਲਾ ਜਲ੍ਹਿਆਂਵਾਲਾ ਬਾਗ ਹਰੇਕ ਭਾਰਤੀ ਲਈ ਸਤਿਕਾਰ ਦਾ ਹੱਕਦਾਰ ਹੈ। ਗੁਰੂ ਨਗਰੀ 'ਚ ਆਉਣ ਵਾਲੇ ਸ਼ਰਧਾਲੂ ਅਤੇ ਸੈਲਾਨੀ ਇਥੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ। ਜਲ੍ਹਿਆਂਵਾਲਾ ਬਾਗ 'ਚ ਸਥਾਪਿਤ ਸ਼ਹੀਦੀ ਖੂਹ ਸੈਲਾਨੀਆਂ ਲਈ ਖ਼ਾਸ ਹੈ। ਅਕਸਰ ਸੈਲਾਨੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਸ 'ਚ ਪੈਸੇ ਪਾਉਂਦੇ ਰਹੇ ਹਨ ਪਰ ਹੁਣ ਉਹ ਅਜਿਹਾ ਨਹੀਂ ਕਰ ਸਕਣਗੇ। 

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਸੱਭਿਆਚਾਰਕ 2019 ਦੇ ਕਤਲੇਆਮ ਦੀ ਯਾਦ ਦਿਵਾਉਣ ਵਾਲਾ ਜਲ੍ਹਿਆਂਵਾਲਾ ਬਾਗ ਹਰੇਕ ਭਾਰਤੀ ਲਈ ਸਤਿਕਾਰ ਦਾ ਹੱਕਦਾਰ ਹੈ। ਗੁਰੂ ਨਗਰੀ 'ਚ ਆਉਣ ਵਾਲੇ ਸ਼ਰਧਾਲੂ ਅਤੇ ਸੈਲਾਨੀ ਇਥੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ। ਜਲ੍ਹਿਆਂਵਾਲਾ ਬਾਗ 'ਚ ਸਥਾਪਿਤ ਸ਼ਹੀਦੀ ਖੂਹ ਸੈਲਾਨੀਆਂ ਲਈ ਖ਼ਾਸ ਹੈ। ਅਕਸਰ ਸੈਲਾਨੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਸ 'ਚ ਪੈਸੇ ਪਾਉਂਦੇ ਰਹੇ ਹਨ ਪਰ ਹੁਣ ਉਹ ਅਜਿਹਾ ਨਹੀਂ ਕਰ ਸਕਣਗੇ। ਮੰਤਰਾਲੇ ਨੇ ਜਲ੍ਹਿਆਂਵਾਲਾ ਬਾਗ ਸਥਿਤ ਸ਼ਹੀਦੀ ਖੂਹ ਵਿੱਚ ਪੈਸੇ ਚੜ੍ਹਾਉਣ ’ਤੇ ਪਾਬੰਦੀ ਲਾ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

ਇਸ ਪਿੱਛੇ ਇਹ ਤਰਕ ਦਿੱਤਾ ਜਾ ਰਿਹਾ ਕਿ ਇਸ ਨਾਲ ਸ਼ਹੀਦਾਂ ਦਾ ਅਪਮਾਨ ਹੁੰਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਮੌਕੇ ਇਸ ਬਾਗ ਦਾ ਨਵੀਨੀਕਰਨ ਕੀਤਾ ਗਿਆ ਸੀ। ਉਸ ਦੌਰਾਨ ਇਸ ਖੂਹ ਦੀ ਦਿੱਖ ਵੀ ਬਦਲ ਦਿੱਤੀ ਗਈ ਸੀ। ਹਾਲਾਂਕਿ ਇਸ ਦੀਆਂ ਕੰਧਾਂ ਉੱਚੀਆਂ ਕਰਕੇ ਖੁੱਲ੍ਹੀਆਂ ਖਿੜਕੀਆਂ 'ਤੇ ਸ਼ੀਸ਼ੇ ਦਿੱਤੇ ਗਏ ਸਨ। ਉਪਰਲੇ ਹਿੱਸੇ ਵਿਚ ਥੋੜ੍ਹੀ ਜਿਹੀ ਜਗ੍ਹਾ ਬਚੀ ਸੀ, ਜਿਸ ’ਚੋਂ ਲੋਕ ਪੈਸੇ ਪਾਉਂਦੇ ਸਨ। ਕੇਂਦਰੀ ਸੱਭਿਆਚਾਰਕ ਮੰਤਰਾਲੇ ਨੇ ਭਾਰਤੀ ਪੁਰਾਤੱਤਵ ਸਰਵੇਖਣ (ਆਈ.ਐੱਸ.ਆਈ.) ਨੂੰ ਨਿਰਦੇਸ਼ ਦਿੱਤੇ ਹਨ, ਜਿਸ 'ਤੇ ਆਈ.ਐੱਸ.ਆਈ. ਨੇ ਜਲ੍ਹਿਆਂਵਾਲਾ ਬਾਗ ਦਾ ਪ੍ਰਬੰਧਨ ਕਰਨ ਵਾਲੀ ਕੰਪਨੀ ਨੂੰ ਇਸ ਨੂੰ ਬੰਦ ਕਰਨ ਲਈ ਕਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

 

rajwinder kaur

This news is Content Editor rajwinder kaur