ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਲੈ ਕੇ ਕੋਈ ਪਾਰਟੀ ਰਾਜਨੀਤੀ ਨਾ ਕਰੇ : ਬਿੱਟਾ

Friday, Sep 03, 2021 - 04:00 PM (IST)

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਲੈ ਕੇ ਕੋਈ ਪਾਰਟੀ ਰਾਜਨੀਤੀ ਨਾ ਕਰੇ : ਬਿੱਟਾ

ਅੰਮ੍ਰਿਤਸਰ (ਅਵਦੇਸ਼) - ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਵਿਖੇ ਅੱਜ ਸ. ਮਨਿੰਦਰਜੀਤ ਸਿੰਘ ਬਿੱਟਾ ਚੇਅਰਮੈਨ ਅੱਤਵਾਦ ਵਿਰੋਧੀ ਸਗਠੰਨ ਨੇ ਸ਼ਰਧਾਜ਼ਲੀ ਭੇਂਟ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਬਿੱਟਾ ਨੇ ਕਿਹਾ ਕਿ ਮੈਂ ਜਲ੍ਹਿਆਂਵਾਲਾ ਬਾਗ ਬਚਪਨ ਤੋਂ ਹੀ ਆਪਣੇ ਦਾਦਾ ਜੀ ਦੇ ਨਾਲ ਆਉਂਦਾ ਰਿਹਾ ਹਾਂ। ਮੈਂ ਦੇਖਿਆ ਕਿ ਸਰਕਾਰ ਵਲੋਂ ਕਰਵਾਇਆ ਗਿਆ ਸੁੰਦਰੀਕਰਨ ਦਾ ਕੰਮ ਬਹੁਤ ਵਧੀਆਂ ਹੋਇਆ ਹੈ, ਜੇਕਰ ਕੋਈ ਘਾਟ ਰਹਿ ਗਈ ਤਾਂ ਉਸ ਬਾਰੇ ਕੋਈ ਵੀ ਵਿਅਕਤੀ ਸਰਕਾਰ ਨੂੰ ਲਿਖ ਕੇ ਭੇਜ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਇੰਗਲੈਂਡ ਜਾਣ ਵਾਲੇ ਲੋਕਾਂ ਲਈ ਖ਼ੁਸ਼ਖਬਰੀ : ਬਰਮਿੰਘਮ ਜਾਣ ਲਈ ਅੰਮ੍ਰਿਤਸਰ ਤੋਂ ਸਿੱਧੀ ਉਡਾਣ ਹੋਈ ਸ਼ੁਰੂ

ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਯਾਦਗਾਰ ’ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਜੇਕਰ ਕੋਈ ਚੰਗਾ ਕੰਮ ਕਰਦਾ ਹੈ ਤਾਂ ਉਸ ਦੀ ਸ਼ਲਾਘਾ ਕਰਨੀ ਚਾਹੀਦੀ ਹੈ। ਸੰਨ 1993 ’ਚ ਮੈਂ ਜਲ੍ਹਿਆਂਵਾਲਾ ਬਾਗ ਦਾ ਟਰਸੱਟੀ ਸੀ। ਉਸ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਸੀਮਾ ਰਾਓ ਜੀ ਕੋਲੋ ਚਾਰ ਕਰੋੜ ਰੁਪਏ ਦੀ ਗ੍ਰਾਂਟ ਲੈ ਕੇ ਜਲ੍ਹਿਆਂਵਾਲਾ ਬਾਗ ਵਿਖੇ ਲਾਇਟ ਐਂਡ ਸਾਂਉਡ ਚਾਲੂ ਕੀਤਾ ਸੀ ਅਤੇ ਅਮਰ ਜੋਤੀ ਸ਼ੁਰੂ ਕਰਵਾਈ ਸੀ। 

ਪੜ੍ਹੋ ਇਹ ਵੀ ਖ਼ਬਰ -  ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)

ਉਨ੍ਹਾਂ ਨੇ ਕਿਹਾ ਕਿ ਜੇਕਰ ਹੁਣ ਕੇਂਦਰ ਸਰਕਾਰ ਨੇ ਸੁੰਦਰੀਕਰਨ ਕੀਤਾ ਹੈ ਤਾਂ ਬਹੁਤ ਚੰਗਾ ਕੀਤਾ। ਰਾਹੁਲ ਗਾਂਧੀ ਦੇ ਬਿਆਨ ਬਾਰੇ ਪੁੱਛੇ ਗਏ ਸਵਾਲ ਦੇ ਬਾਰੇ ਉਨ੍ਹਾਂ ਨੇ ਕਿਹਾ ਕਿ ਮੈਂ ਉਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦਾ। ਮੈਂ ਬੱਸ ਇਹ ਕਹਾਂਗਾ ਕਿ ਕੋਈ ਵੀ ਪਾਰਟੀ ਸ਼ਹੀਦਾਂ ਦੇ ਨਾਂ ’ਤੇ ਰਾਜਨੀਤੀ ਨਾ ਕਰੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਜਰਨਲ ਸਕੱਤਰ ਪਵਨ ਸੈਣੀ ਅਤੇ ਤਨਮੇ ਆਦਿ ਮੌਜੂਦ ਸਨ।


author

rajwinder kaur

Content Editor

Related News