ਜਾਣੋ ਕਿਉਂ ਭੜਕੇ ਜਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਦੇ ਪਰਿਵਾਰ, PM ਮੋਦੀ ਨੂੰ ਪੱਤਰ ਲਿਖ ਦਿੱਤੀ ਇਹ ਚੇਤਾਵਨੀ (ਵੀਡੀਓ)

Friday, Apr 16, 2021 - 10:56 AM (IST)

ਅੰਮ੍ਰਿਤਸਰ (ਸਰਬਜੀਤ, ਸੁਮਿਤ ) - 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਵਿਖੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਰੋਸ ਦਿਨੋ ਦਿਨ ਵਧਦਾ ਜਾ ਰਿਹਾ ਹੈ। ਇਨ੍ਹਾਂ ਪਰਿਵਾਰਾਂ ਨੇ ਪਿਛਲੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਚਿਠੀ ਲਿਖ ਜਲ੍ਹਿਆਂਵਾਲਾ ਬਾਗ ਨੂੰ ਖੋਲ੍ਹਣ ਦੀ ਮੰਗ ਕੀਤੀ ਸੀ, ਜਿਸ ਦਾ ਸਰਕਾਰ ’ਤੇ ਕੋਈ ਅਸਰ ਨਹੀਂ ਹੋਇਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਹੀਦ ਪਰਿਵਾਰ ਸਮਿਤੀ ਦੇ ਪ੍ਰਧਾਨ ਮਹੇਸ਼ ਬਹਿਲ ਨੇ ਕੀਤਾ। 

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਦੇ ਜਲ੍ਹਿਆਂਵਾਲੇ ਬਾਗ ਨੂੰ ਬੰਦ ਰਖਣ ਦੇ ਫ਼ੈਸਲੇ ਕਾਰਨ ਸ਼ਹੀਦਾਂ ਦੇ ਪਰਿਵਾਰਾਂ ਦੇ ਹਿਰਦੇ ਵਲੂੰਧਰੇ ਗਏ ਹਨ। ਜਲ੍ਹਿਆਂਵਾਲਾ ਬਾਗ ਸ਼ਹੀਦ ਪਰਿਵਾਰ ਸਮਿਤੀ ਦੇ ਪ੍ਰਧਾਨ ਮਹੇਸ਼ ਬਹਿਲ ਨੇ ਦੱਸਿਆ ਕਿ ਸਾਡੇ ਦੇਸ਼ ਦੀ ਸਰਕਾਰਾਂ ਲਈ ਬਹੁਤ ਮੰਦਭਾਗੀ ਗੱਲ ਹੈ, ਜੋ ਉਨ੍ਹਾਂ ਵਲੋਂ ਸ਼ਹੀਦੀ ਸਮਾਰਕ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀਆਂ ਆਤਮਾਵਾਂ ਨੂੰ ਪੜਤਾੜਿਤ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਬੀਤੇ ਸਾਲ ਵੀ ਕੇਂਦਰ ਸਰਕਾਰ ਦੇ ਕੋਰੋਨਾ ਮਹਾਮਾਰੀ ਦੇ ਫ਼ੈਸਲੇ ਦੇ ਚਲਦਿਆਂ ਪੂਰੇ ਦੇਸ਼ ਵਿਚ ਤਾਲਾਬੰਦੀ ਕਰ ਦਿੱਤੀ ਗਈ ਸੀ, ਜਿਸ ਸਦਕਾ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਨਹੀਂ ਕੀਤੀ ਗਈ। ਇਸੇ ਕਰਕੇ ਸ਼ਹੀਦ ਪਰਿਵਾਰਾਂ ਵਿਚ ਨਿਰਾਸ਼ਾ ਦਾ ਮਾਹੌਲ ਸੀ ਪਰ ਇਸ ਸਾਲ ਸਰਕਾਰ ਜਾਣਬੁਝ ਕੇ ਜਲ੍ਹਿਆਂਵਾਲਾ ਬਾਗ ਨੂੰ ਨਹੀਂ ਖੋਲ੍ਹ ਰਹੀ। 

ਪੜ੍ਹੋ ਇਹ ਵੀ ਖਬਰ - ਵਿਰਸਾ ਸਿੰਘ ਵਲਟੋਹਾ ਨੂੰ ਵੱਡੀ ਰਾਹਤ : 38 ਸਾਲ ਪੁਰਾਣੇ ਕਤਲ ਕੇਸ ’ਚੋਂ ਹੋਏ ਬਰੀ (ਵੀਡੀਓ)

ਉਨ੍ਹਾਂ ਦੱਸਿਆ ਕਿ ਇਕ ਪਾਸੇ ਜਿਥੇ ਸਾਰੇ ਧਾਰਮਿਕ ਸਥਾਨ, ਸਮਾਜਿਕ ਸੰਸਥਾਨ ਖੁੱਲ੍ਹੇ ਹਨ, ਉਥੇ ਸਿਰਫ਼ ਸ਼ਹੀਦੀ ਸਮਾਰਕ ਨੂੰ ਕੋਰੋਨਾ ਦਾ ਹਵਾਲਾ ਦੇ ਕੇ ਬੰਦ ਕਿਉਂ ਰਖਿਆ ਜਾ ਰਿਹਾ ਹੈ, ਜਦਕਿ ਬਾਕੀ ਸਭ ਕੁਝ ਖੁੱਲ੍ਹਾ ਪਿਆ ਹੈ। ਉਨ੍ਹਾਂ ਦੱਸਿਆ ਕਿ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਸਾਕੇ ਦੌਰਾਨ ਉਨ੍ਹਾਂ ਦੇ ਦਾਦਾ ਜੀ ਲਾਲਾ ਹਰਿ ਬਹਿਲ ਅੰਗਰੇਜਾਂ ਦੀ ਗੋਲੀ ਲਗਣ ਕਾਰਨ ਸ਼ਹੀਦ ਹੋਏ ਸੀ, ਜਿਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਸਾਡੇ ਤੋਂ ਇਲਾਵਾ ਹੋਰ ਵੀ ਕਈ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਜਲ੍ਹਿਆਂਵਾਲਾ ਬਾਗ ਪਹੁੰਚੇ ਸਨ।

ਪੜ੍ਹੋ ਇਹ ਵੀ ਖਬਰ ਦੁਖ਼ਦ ਖ਼ਬਰ : ਵਿਸਾਖੀ ’ਤੇ ਬਿਆਸ ਦਰਿਆ ’ਚ ਨਹਾਉਣ ਗਈਆਂ ਦੋ ਕੁੜੀਆਂ ਰੁੜ੍ਹੀਆਂ, ਇਕ ਦੀ ਮੌਤ, ਦੂਜੀ ਲਾਪਤਾ

ਬਾਗ ਬੰਦ ਹੋਣ ਕਾਰਨ ਅਸੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਨਹੀਂ ਕਰ ਸਕੇ, ਜਿਸਦੇ ਚਲਦੇ ਅਸੀਂ ਅੱਜ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਇਹ ਅਪੀਲ ਕਰ ਰਹੇ ਹਾਂ ਕਿ ਉਹ 15 ਦਿਨਾਂ ਦੇ ਅੰਦਰ-ਅੰਦਰ ਜਲ੍ਹਿਆਂਵਾਲਾ ਬਾਗ ਨੂੰ ਖੋਲ੍ਹ ਦੇਣ ਨਹੀਂ ਤਾਂ ਅਸੀ ਹੋਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਿਲ ਜਲ੍ਹਿਆਂਵਾਲਾ ਬਾਗ ਦੇ ਬਾਹਰ ਭੁਖ ਹੜਤਾਲ ’ਤੇ ਬੈਠ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਾਂਗੇ। ਇਸ ਮੌਕੇ ਵਿਮਲ ਕਪੂਰ, ਨੋਨੀਸ਼ ਬਹਿਲ, ਟੇਕ ਚੰਦ ਅਤੇ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ


author

rajwinder kaur

Content Editor

Related News