ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ ਗਈ 548ਵੇਂ ਟਰੱਕ ਦੀ ਰਾਹਤ ਸਮੱਗਰੀ

01/18/2020 3:32:48 PM

ਜਲੰਧਰ/ਜੰਮੂ ਕਸ਼ਮੀਰ (ਜੁਗਿੰਦਰ ਸੰਧੂ)— ਜੰਮੂ-ਕਸ਼ਮੀਰ ਦੇ ਅੱਤਵਾਦ ਪੀੜਤ ਪਰਿਵਾਰਾਂ ਅਤੇ ਪਾਕਿਸਤਾਨੀ ਗੋਲੀਬਾਰੀ ਕਾਰਣ ਕੱਖਾਂ ਤੋਂ ਹੌਲੇ ਹੋ ਗਏ ਨਾਗਿਰਕਾਂ ਦੇ ਜ਼ਖਮਾਂ 'ਤੇ ਮੱਲ੍ਹਮ ਲਾਉਣ ਲਈ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਅਕਤੂਬਰ 1999 ਤੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਹੁਣ ਤੱਕ ਸੈਂਕੜੇ ਟਰੱਕਾਂ ਦੀ ਸਮੱਗਰੀ ਪੰਜਾਬ ਅਤੇ ਜੰਮੂ- ਕਸ਼ਮੀਰ ਦੇ ਸਰਹੱਦੀ ਖੇਤਰਾਂ ਅਤੇ ਹੋਰ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਦਰਮਿਆਨ ਵੰਡੀ ਜਾ ਚੁੱਕੀ ਹੈ। ਇਸੇ ਸਿਲਸਿਲੇ 'ਚ ਪਿਛਲੇ ਦਿਨੀਂ 548ਵੇਂ ਟਰੱਕ ਦੀ ਸਮੱਗਰੀ ਸੁੰਦਰਬਨੀ ਤਹਿਸੀਲ ਦੇ ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ ਸੀ।

ਇਸ ਵਾਰ ਦੀ ਰਾਹਤ ਸਮੱਗਰੀ ਦਾ ਯੋਗਦਾਨ ਲੁਧਿਆਣਾ ਦੇ ਸ਼੍ਰੀ ਰਵਿੰਦਰ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਆਪਣੇ ਸਵਰਗੀ ਪਿਤਾ ਸ਼੍ਰੀ ਦੇਵਕੀ ਨੰਦਨ ਗੁਪਤਾ ਦੀ ਯਾਦ ਵਿਚ ਦਿੱਤਾ ਗਿਆ ਸੀ। ਸਮੱਗਰੀ ਭਿਜਵਾਉਣ ਦੇ ਇਸ ਪਵਿੱਤਰ ਕਾਰਜ ਵਿਚ ਸ਼੍ਰੀਮਤੀ ਸਵਰਣ ਲਤਾ ਗੁਪਤਾ, ਸਰਿਤਾ ਗੁਪਤਾ, ਰਾਕੇਸ਼ ਗੁਪਤਾ, ਪੂਜਾ ਗੁਪਤਾ, ਰਾਧਿਕਾ ਗੁਪਤਾ, ਨੀਰਜ ਗੁਪਤਾ, ਕਪਿਲ ਗੁਪਤਾ ਅਤੇ ਗੌਤਮ ਗੁਪਤਾ ਨੇ ਵੀ ਅਹਿਮ ਭੂਮਿਕਾ ਨਿਭਾਈ।

ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ਵਿਚ 300 ਪਰਿਵਾਰਾਂ ਲਈ ਪ੍ਰਤੀ ਪਰਿਵਾਰ 10 ਕਿਲੋ ਆਟਾ, 5 ਕਿਲੋ ਚਾਵਲ,  1 ਕਿਲੋ ਖੰਡ,  1 ਬੋਤਲ ਸਰ੍ਹੋਂ ਦਾ ਤੇਲ, 1  ਕਿਲੋ ਨਮਕ , 1 ਕਿਲੋ  ਕੱਪੜੇ  ਧੋਣ  ਵਾਲਾ  ਸਾਬੁਣ  ਅਤੇ  ਇਕ ਕੰਬਲ ਸ਼ਾਮਲ ਸੀ। ਟਰੱਕ ਨੂੰ ਰਵਾਨਾ ਕਰਨ ਸਮੇਂ ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਜੀ, ਪੁਲਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਜੀ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।
ਪੰਜਾਬ ਕੇਸਰੀ ਦੀ ਰਾਹਤ ਟੀਮ ਦੇ ਮੁਖੀ ਯੋਗ ਗੁਰੂ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੱਗਰੀ ਦੀ ਵੰਡ ਲਈ ਜਾਣ ਵਾਲੇ ਮੈਂਬਰਾਂ 'ਚ ਫਿਰੋਜ਼ਪੁਰ ਤੋਂ ਜਗ ਬਾਣੀ ਦੇ ਪ੍ਰਤੀਨਿਧੀ ਸ. ਕੁਲਦੀਪ ਸਿੰਘ ਭੁੱਲਰ, ਸੁਰਿੰਦਰ ਖੁੱਲਰ, ਜਸਵੀਰ ਸਿੰਘ ਜੋਸਨ ਅਤੇ ਪਰਵਿੰਦਰ ਸਿੰਘ ਖੁੱਲਰ ਵੀ ਸ਼ਾਮਲ ਸਨ।


shivani attri

Content Editor

Related News