ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 553ਵੇਂ ਟਰੱਕ ਦੀ ਰਾਹਤ ਸਮੱਗਰੀ

01/30/2020 11:12:21 AM

ਜਲੰਧਰ/ਜੰਮੂ-ਕਸ਼ਮੀਰ (ਜੁਗਿੰਦਰ ਸੰਧੂ)— ਜੰਮੂ-ਕਸ਼ਮੀਰ ਦੇ ਵੱਖ-ਵੱਖ ਖੇਤਰਾਂ 'ਚ ਪਾਕਿਸਤਾਨ ਦੀ ਸ਼ਹਿ ਹੇਠ ਚਲਾਏ ਜਾ ਰਹੇ ਅੱਤਵਾਦ ਦਾ ਸੇਕ ਸਹਿਣ ਕਰਨ ਵਾਲੇ ਪਰਿਵਾਰਾਂ ਅਤੇ ਸਰਹੱਦ ਪਾਰ ਤੋਂ ਕੀਤੀ ਜਾਂਦੀ ਗੋਲੀਬਾਰੀ ਕਾਰਨ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪਹੁੰਚਾਉਣ ਲਈ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ 20 ਸਾਲਾਂ ਤੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਚਲਾਈ ਜਾ ਰਹੀ ਹੈ। ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਜੀ ਦੇ ਮਾਰਗਦਰਸ਼ਨ ਹੇਠ ਚੱਲ ਰਹੀ ਇਸ ਮੁਹਿੰਮ ਦੌਰਾਨ ਹੁਣ ਤਕ ਸੈਂਕੜੇ ਟਰੱਕਾਂ ਦੀ ਸਮੱਗਰੀ ਹਜ਼ਾਰਾਂ ਲੋੜਵੰਦਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸੇ ਸਿਲਸਿਲੇ ਵਿਚ ਪਿਛਲੇ ਦਿਨੀਂ 553ਵੇਂ ਟਰੱਕ ਦੀ ਰਾਹਤ ਸਮੱਗਰੀ ਸਾਂਬਾ ਸੈਕਟਰ ਨਾਲ ਸਬੰਧਤ ਵੱਖ-ਵੱਖ ਸਰਹੱਦੀ ਪਿੰਡਾਂ ਦੇ ਪਰਿਵਾਰਾਂ ਲਈ ਭਿਜਵਾਈ ਗਈ ਸੀ। 

ਇਸ ਵਾਰ ਦੀ ਰਾਹਤ ਸਮੱਗਰੀ ਦਾ ਯੋਗਦਾਨ ਸ਼੍ਰੀ ਰਾਮ ਸ਼ਰਣਮ, ਸ਼੍ਰੀ ਰਾਮ ਪਾਰਕ ਮਹਾਰਾਣੀ ਝਾਂਸੀ ਰੋਡ ਸਿਵਲ ਲਾਈਨ, ਲੁਧਿਆਣਾ ਵੱਲੋਂ ਦਿੱਤਾ ਗਿਆ ਸੀ। ਇਸ ਪਵਿੱਤਰ ਕਾਰਜ 'ਚ ਸੰਸਥਾ ਦੇ ਮੁਖੀ ਸੰਤ ਅਸ਼ਵਨੀ ਬੇਦੀ ਜੀ ਮਹਾਰਾਜ ਨੇ ਅਹਿਮ ਯੋਗਦਾਨ ਦਿੱਤਾ। ਇਸ ਤੋਂ ਇਲਾਵਾ ਸ਼੍ਰੀ ਰਮਣੀਕ ਬੇਦੀ, ਸ਼੍ਰੀ ਰਾਮੇਸ਼ਵਰ ਗੁਪਤਾ, ਰਾਜਨ ਕਪੂਰ ਅਤੇ ਅੰਜੂ ਕਪੂਰ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। 

ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਲੁਧਿਆਣਾ ਤੋਂ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ 'ਚ ਸਰਦੀਆਂ ਦੀ ਰੁੱਤ ਨੂੰ ਧਿਆਨ 'ਚ ਰੱਖਦਿਆਂ 300 ਰਜਾਈਆਂ ਸ਼ਾਮਲ ਸਨ। ਟਰੱਕ ਰਵਾਨਾ ਕਰਨ ਸਮੇਂ ਅਜੈ ਬਾਂਸਲ, ਮਧੂ ਬਜਾਜ, ਪੰਕਜ ਗੁਪਤਾ, ਵਰਿੰਦਰ ਜੈਨ, ਅਸ਼ਵਨੀ ਜੋਸ਼ੀ, ਰਾਮ ਸ਼ੋਰੀ, ਪੰਜਾਬ ਕੇਸਰੀ ਦੇ ਪ੍ਰਤੀਨਿਧੀ ਸ਼ਾਮ ਸ਼ੋਰੀ, ਜਲੰਧਰ ਦੇ ਕਾਂਗਰਸ ਆਗੂ ਸ਼੍ਰੀ ਸੁਦੇਸ਼ ਵਿੱਜ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ। ਪੰਜਾਬ ਕੇਸਰੀ ਦੀ ਰਾਹਤ ਟੀਮ ਦੇ ਮੁਖੀ ਯੋਗ ਗੁਰੂ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੱਗਰੀ ਦੀ ਵੰਡ ਲਈ ਜਾਣ ਵਾਲੇ ਮੈਂਬਰਾਂ 'ਚ ਸਾਂਬਾ ਦੇ ਸਮਾਜ ਸੇਵੀ ਜੰਗਵੀਰ ਸਿੰਘ, ਰਾਮਗੜ੍ਹ ਦੇ ਭਾਜਪਾ ਆਗੂ ਸ. ਸਰਬਜੀਤ ਸਿੰਘ ਜੌਹਲ, ਸਾਂਬਾ ਤੋਂ ਪੰਜਾਬ ਕੇਸਰੀ ਦੇ ਪ੍ਰਤੀਨਿਧੀ ਅਜੈ ਕੁਮਾਰ ਅਤੇ ਹੋਰ ਮੈਂਬਰ ਸ਼ਾਮਲ ਸਨ।


shivani attri

Content Editor

Related News