ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 591ਵੇਂ ਟਰੱਕ ਦੀ ਰਾਹਤ ਸਮੱਗਰੀ

05/14/2021 10:20:28 AM

ਜਲੰਧਰ/ਜੰਮੂ-ਕਸ਼ਮੀਰ (ਜੁਗਿੰਦਰ ਸੰਧੂ)-ਪਾਕਿਸਤਾਨ ਦੀ ਸ਼ਹਿ ਹੇਠ ਚਲਾਏ ਜਾ ਰਹੇ ਅੱਤਵਾਦ ਦਾ ਸੰਤਾਪ ਸਹਿਣ ਕਰ ਰਹੇ ਜੰਮੂ-ਕਸ਼ਮੀਰ ਦੇ ਨਾਗਰਿਕਾਂ ਅਤੇ ਪਾਕਿਸਤਾਨੀ ਫੌਜੀਆਂ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਸਰਹੱਦੀ ਖੇਤਰਾਂ ਦੇ ਪਰਿਵਾਰਾਂ ਦਾ ਸੰਕਟ ਅਜੇ ਵੀ ਬਰਕਰਾਰ ਹੈ। ਪਾਕਿਸਤਾਨ ਵੱਲੋਂ ਕੀਤੇ ਜਾ ਰਹੇ ਦੂਹਰੇ ਹਮਲਿਆਂ ਕਾਰਨ ਜਿਥੇ ਹਜ਼ਾਰਾਂ ਪਰਿਵਾਰਾਂ ਨੂੰ ਆਪਣੇ ਹੱਸਦੇ-ਵੱਸਦੇ ਘਰਾਂ ’ਚੋਂ ਪਲਾਇਨ ਕਰਨ ਲਈ ਮਜਬੂਰ ਹੋਣਾ ਪਿਆ, ਉਥੇ ਲੱਖਾਂ ਲੋਕਾਂ ਦੇ ਸਿਰ ’ਤੇ ਰੋਜ਼ੀ-ਰੋਟੀ ਦੀ ਚਿੰਤਾ ਦਾ ਮਸਲਾ ਮੰਡਰਾਉਂਦਾ ਰਹਿੰਦਾ ਹੈ। ਇਨ੍ਹਾਂ ਪਰਿਵਾਰਾਂ ਦੀ ਸੇਵਾ-ਸਹਾਇਤਾ ਦੇ ਇਰਾਦੇ ਨਾਲ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਅਕਤੂਬਰ 1999 ਤੋਂ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ

ਇਸ ਮੁਹਿੰਮ ਅਧੀਨ ਹੀ ਪਿਛਲੇ ਦਿਨੀਂ 591ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਨਾਲ ਸਬੰਧਤ ਪ੍ਰਭਾਵਿਤ ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ ਸੀ। ਇਸ ਵਾਰ ਦੀ ਸਮੱਗਰੀ ਦਾ ਯੋਗਦਾਨ ਸ਼੍ਰੀ ਸ਼੍ਰੀ 1008 ਵੇਦਾਂਤਾਚਾਰੀਆ ਸੁਗਰੀਵਾਨੰਦ ਜੀ ਮਹਾਰਾਜ ਵੱਲੋਂ ਡੇਰਾ ਬਾਬਾ ਰੁਦਰਾਨੰਦ ਆਸ਼ਰਮ ਨਾਰੀ ਊਨਾ (ਹਿਮਾਚਲ ਪ੍ਰਦੇਸ਼) ਤੋਂ ਦਿੱਤਾ ਗਿਆ ਸੀ। ਇਸ ਆਸ਼ਰਮ ਤੋਂ, ਊਨਾ ਦੀ ਪੱਤਰਕਾਰ ਸ਼੍ਰੀਮਤੀ ਸਰੋਜ ਮੋਦਗਿੱਲ ਦੀ ਪ੍ਰੇਰਨਾ ਸਦਕਾ, ਪਹਿਲਾਂ ਵੀ ਰਾਹਤ ਸਮੱਗਰੀ ਦੇ ਕਈ ਟਰੱਕ ਭਿਜਵਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਜਲੰਧਰ ’ਚ ਖ਼ਤਮ ਹੋਈ ਕੋਰੋਨਾ ਦੀ ਵੈਕਸੀਨ, ਬੰਦ ਹੋਏ ਕਈ ਵੈਕਸੀਨ ਸੈਂਟਰ

ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਜਲੰਧਰ ਤੋਂ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ਵਿਚ 300 ਪਰਿਵਾਰਾਂ ਲਈ ਪ੍ਰਤੀ ਪਰਿਵਾਰ 10 ਕਿੱਲੋ ਆਟਾ, 5 ਕਿੱਲੋ ਚੌਲ, 2 ਕਿੱਲੋ ਖੰਡ, 2 ਕਿੱਲੋ ਦਾਲ, ਇਕ ਲਿਟਰ ਸਰ੍ਹੋਂ ਦਾ ਤੇਲ, ਇਕ ਕਿੱਲੋ ਨਮਕ ਅਤੇ 250 ਗ੍ਰਾਮ ਚਾਹ ਪੱਤੀ ਸ਼ਾਮਲ ਸੀ। ਟਰੱਕ ਰਵਾਨਾ ਕਰਨ ਸਮੇਂ ਸ਼੍ਰੀ ਰਣਵੀਰ ਕਟੋਚ, ਇੰਜੀਨੀਅਰ ਪ੍ਰਵੀਨ ਮੋਦਗਿੱਲ ਅਤੇ ਰਮਨ ਸ਼ਰਮਾ ਵੀ ਮੌਜੂਦ ਸਨ। ਪੰਜਾਬ ਕੇਸਰੀ ਦੀ ਰਾਹਤ ਟੀਮ ਦੇ ਮੁਖੀ ਯੋਗ ਗੁਰੂ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੱਗਰੀ ਦੀ ਵੰਡ ਲਈ ਜਾਣ ਵਾਲੇ ਮੈਂਬਰਾਂ ’ਚ ਜਲੰਧਰ ਦੇ ਐੱਨ. ਆਰ. ਆਈ. ਸ. ਸਰਬਜੀਤ ਸਿੰਘ ਗਿਲਚੀਆਂ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: ਕੈਨੇਡਾ ਗਏ ਨਡਾਲਾ ਦੇ ਨੌਜਵਾਨ ਦੇ ਘਰ ਵਿਛੇ ਸੱਥਰ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

shivani attri

This news is Content Editor shivani attri