ਜੰਮੂ ਕਸ਼ਮੀਰ ਦੇ ਪੁੰਛ ’ਚ ਮੁਕਾਬਲੇ ਦੌਰਾਨ ਗੁਰਦਾਸਪੁਰ ਦਾ ਜਵਾਨ ਮਨਦੀਪ ਸਿੰਘ ਹੋਇਆ ਸ਼ਹੀਦ

10/11/2021 6:47:45 PM

ਗੁਰਦਾਸਪੁਰ (ਬੇਰੀ) - ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ (ਜੇ.ਸੀ.ਓ.) ਸਮੇਤ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਅੱਤਵਾਦ ਰੋਕੂ ਮੁਹਿੰਮ ’ਚ ਸ਼ਹੀਦ ਹੋਏ ਜਵਾਨਾਂ ’ਚੋਂ ਇਕ ਜਵਾਨ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੱਠਾ ਸੀੜਾ ਦਾ ਰਹਿਣ ਵਾਲਾ ਹੈ। ਸ਼ਹੀਦ ਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਸ਼ਹੀਦ ਹੋਏ ਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਭਲਕੇ ਪਹੁੰਚ ਜਾਵੇਗੀ। ਸ਼ਹੀਦ ਮਨਦੀਪ ਸਿੰਘ ਦੇ ਤਾਏ ਦੇ ਬੇਟੇ ਪਰਮਜੀਤ ਸਿੰਘ ਹੈਪੀ ਨੇ ਦੱਸਿਆ ਕਿ ਸ਼ਹੀਦ ਨਾਇਕ ਮਨਦੀਪ ਸਿੰਘ 2011 ’ਚ ਫੌਜ ’ਚ ਭਰਤੀ ਹੋਇਆ ਸੀ ਅਤੇ ਹੁਣ ਉਹ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ 16 ਰਾਸ਼ਟਰੀ ਰਾਈਫਲ ’ਚ ਤਾਇਨਾਤ ਸੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਦੇ 2 ਪੁੱਤਰ ਹਨ, ਜਦਕਿ ਇਕ ਪੁੱਤਰ ਅਜੇ ਸਿਰਫ਼ ਸਵਾ ਮਹੀਨੇ ਦਾ ਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਭਰਾ ਪਿਛਲੇ ਮਹੀਨੇ ਹੀ ਛੁੱਟੀ ਕੱਟ ਕੇ ਡਿਊਟੀ ’ਤੇ ਵਾਪਸ ਗਿਆ ਸੀ। ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਦਾ ਵੱਡਾ ਭਰਾ ਫੌਜ ’ਚ ਹੈ, ਜਦਕਿ ਛੋਟਾ ਭਰਾ ਵਿਦੇਸ਼ ’ਚ ਰਹਿੰਦਾ ਹੈ। ਅੱਜ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਪਹੁੰਚੇਗੀ, ਜਿਥੇ ਦੁਪਹਿਰ 2 ਵਜੇ ਦੇ ਕਰੀਬ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੌਰਾਨ ਜਦ ਮਨਦੀਪ ਸਿੰਘ ਦੀ ਸ਼ਹਾਦਤ ਦੇ ਬਾਰੇ ਉਸਦੇ ਪਰਿਵਾਰਿਕ ਮੈਂਬਰਾਂ ਤੇ ਪਿੰਡ ’ਚ ਪਤਾ ਚੱਲਿਆ ਤਾਂ ਉੱਥੇ ਮਾਤਮ ਛਾ ਗਿਆ।

ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)

ਦੱਸ ਦੇਈਏ ਕਿ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ (ਜੇ.ਸੀ.ਓ.) ਸਮੇਤ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਰੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਨਰਕੋਟ ’ਚ ਡੀ.ਕੇ.ਜੀ. ਕੋਲ ਇਕ ਪਿੰਡ ’ਚ ਤੜਕੇ ਇਕ ਮੁਹਿਮ ਸ਼ੁਰੂ ਕੀਤੀ ਗਈ। ਆਖ਼ਰੀ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਲੁਕੇ ਹੋਏ ਅੱਤਵਾਦੀਆਂ ਦੇ ਸੁਰੱਖਿਆ ਫ਼ੋਰਸ ’ਤੇ ਗੋਲੀਬਾਰੀ ਕਰਨ ਨਾਲ ਇਕ ਜੇ.ਸੀ.ਓ. ਅਤੇ ਚਾਰ ਹੋਰ ਜਵਾਨ ਜ਼ਖ਼ਮੀ ਹੋ ਗਏ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’

ਜਵਾਨਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਹਥਿਆਰਾਂ ਨਾਲ ਅੱਤਵਾਦੀਆਂ ਦੇ ਕੰਟਰੋਲ ਰੇਖਾ ਪਾਰ ਕਰ ਕੇ ਚਰਮੇਰ ਦੇ ਜੰਗਲ ’ਚ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਮੌਕੇ ’ਤੇ ਐਡੀਸ਼ਨਲ ਫ਼ੋਰਸ ਨੂੰ ਭੇਜਿਆ ਗਿਆ ਤਾਂ ਕਿ ਅੱਤਵਾਦੀਆਂ ਦੇ ਨਿਕਲਣ ਦੇ ਸਾਰੇ ਰਸਤੇ ਬੰਦ ਕੀਤੇ ਜਾ ਸਕਣ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ


rajwinder kaur

Content Editor

Related News