ਜੰਮੂ ਕਸ਼ਮੀਰ ''ਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ''ਚ ਮੁੜ ਸ਼ਾਮਲ ਕੀਤਾ ਜਾਵੇ : ਸੁਖਬੀਰ ਬਾਦਲ

09/05/2020 6:04:09 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਭਾਸ਼ਾ ਦਾ ਸੂਬੇ ਦੀ ਸਰਕਾਰੀ ਭਾਸ਼ਾ ਹੋਣ ਦਾ ਦਰਜਾ ਮੁੜ ਬਹਾਲ ਕਰਨ।ਉਪ ਰਾਜਪਾਲ ਨੂੰ ਲਿਖੇ ਇਕ ਪੱਤਰ 'ਚ ਉਨ੍ਹਾਂ ਦਾ ਧਿਆਨ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ 'ਚੋਂ ਬਾਹਰ ਕਰ ਕੇ ਵਿਤਕਰਾ ਕੀਤੇ ਜਾਣ ਦੀਆਂ ਰਿਪੋਰਟਾਂ ਵੱਲ ਦੁਆਉਂਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬੀ ਨਾ ਸਿਰਫ਼ ਸੂਬੇ ਦੇ ਲੋਕਾਂ ਦੇ ਇਕ ਵੱਡੇ ਹਿੱਸੇ ਦੀ ਮਾਂ ਬੋਲੀ ਹੈ ਬਲਕਿ ਇਸਨੂੰ ਜੰਮੂ ਕਸ਼ਮੀਰ ਦੇ ਸੰਵਿਧਾਨ ਵਿਚ ਬਕਾਇਦਾ ਮਾਨਤਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮਾਲੀ,ਚਪੜਾਸੀ ਤੋਂ ਲੈ ਕੇ ਮਿਸਤਰੀ ਤੱਕ ਹਰ ਕੰਮ ਖ਼ੁਦ ਕਰਦੇ ਨੇ ਇਹ ਅਧਿਆਪਕ, ਜਜ਼ਬਾ ਜਾਣ ਕਰੋਗੇ ਸਲਾਮ

ਬਾਦਲ ਨੇ ਕਿਹਾ ਕਿ ਅਕਾਲੀ ਦਲ ਕਰੋੜਾਂ ਪੰਜਾਬੀਆਂ ਦੀ ਮਾਂ ਬੋਲੀ ਲਈ ਨਿਆ ਵਾਸਤੇ ਹਮੇਸ਼ਾ ਅੱਗੇ ਹੋ ਕੇ ਲੜਿਆ ਹੈ ਤੇ ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਭਵਿੱਖ 'ਚ ਵੀ ਅਜਿਹਾ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਸਿੱਖ ਭਾਈਚਾਰੇ ਲਈ ਧਾਰਮਿਕ, ਸਭਿਆਚਾਰਕ ਤੇ ਭਾਵੁਕ ਮਹੱਤਵ ਹੈ। ਉਨ੍ਹਾਂ ਕਿਹਾ ਕਿ ਅਜਿਹੇ 'ਚ ਜੰਮੂ ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ 'ਚੋਂ  ਬਾਹਰ ਕਰਨਾ, ਘੱਟ ਗਿਣਤੀ ਵਿਰੋਧੀ ਕਦਮ ਵਜੋਂ ਵੇਖਿਆ ਜਾ ਰਿਹਾ ਹੈ ਤੇ ਇਹ ਨਿਸ਼ਚਿਤ ਤੌਰ 'ਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਸਿੱਖ ਵਿਰੋਧੀ ਕਦਮ ਵਜੋਂ ਵੇਖਿਆ ਜਾਵੇਗਾ। ਉਨ੍ਹਾਂ ਚੌਕਸ ਕੀਤਾ ਕਿ ਅਜਿਹੇ ਫੈਸਲੇ ਉਨ੍ਹਾਂ ਪ੍ਰਾਪੇਡਗੰਡਾ ਕਰਨ ਵਾਲਿਆਂ ਲਈ ਖਤਰਨਾਕ ਬਾਰੂਦ ਸਾਬਤ ਹੋ ਸਕਦੇ ਹਨ ਜੋ ਹਮੇਸ਼ਾ ਦੇਸ਼, ਖਾਸ ਤੌਰ 'ਤੇ ਪੰਜਾਬ ਤੇ ਜੰਮੂ ਕਸ਼ਮੀਰ ਦੇ ਸੰਵੇਦਨਸ਼ੀਲ ਸਰਹੱਦੀ ਰਾਜਾਂ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੇ ਮੌਕੇ ਭਾਲਦੇ ਰਹਿੰਦੇ ਹਨ।

ਇਹ ਵੀ ਪੜ੍ਹੋ:  ਫਿਰੋਜ਼ਪੁਰ 'ਚ ਕੋਰੋਨਾ ਦਾ ਤਾਂਡਵ, ਪੰਜਾਬ ਪੁਲਸ ਦੇ ASI ਸਣੇ 4 ਨੇ ਤੋੜਿਆ ਦਮ

ਅਕਾਲੀ ਦਲ ਦੇ ਆਗੂ ਨੇ ਇਸ ਕਦਮ ਨੂੰ ਭਾਰਤ ਦੇ ਸੰਵਿਧਾਨ ਵਿਚ ਦਰਜ ਹਰ ਸ਼ਬਦ ਜੋ ਅਨੇਕਤਾ 'ਚ ਏਕਤਾ ਦੀ ਭਾਵਨਾ ਦਰਸਾਉਂਦਾ ਹੈ, ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਦੇਸ਼ ਵਿਚ ਸਹਿਕਾਰੀ ਸਭਿਆਚਾਰ ਤੇ ਸਿਆਸੀ ਸੰਘਵਾਦ ਦੇ ਵਿਚਾਰ ਨੂੰ ਵੱਡੀ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਿਆਂ ਦੀ ਦੂਰਅੰਦੇਸ਼ੀ ਸੋਚ ਨੇ ਬਹੁ ਧਰਮੀ, ਬਹੁਤ ਸਭਿਆਚਾਰਕ ਤੇ ਬਹੁਤ ਭਾਸ਼ਾਈ ਦੇਸ਼ ਦਾ ਸੁਫਨਾ ਵੇਖਿਆ ਸੀ। ਉਹਨਾਂ ਕਿਹਾ ਕਿ ਖੇਤਰੀ ਭਾਸ਼ਾਵਾਂ ਲਈ ਮਾਣ ਸਤਿਕਾਰ ਇਸ ਆਦਰਸ਼ ਦੀ ਸੰਭਾਲ ਤੇ ਇਸਨੂੰ ਉਤਸ਼ਾਹਿਤ ਕਰਨ ਵਾਸਤੇ ਇਕ ਅਹਿਮ ਕੜੀ ਹੈ।ਉਨ੍ਹਾਂ ਇਹ ਕਿਹਾ ਕਿ ਪੰਜਾਬੀ ਭਾਸ਼ਾ ਸੰਵਿਧਾਨ ਵਿਚ ਮਾਨਤਾ ਪ੍ਰਾਪਤ ਸਰਕਾਰੀ ਭਾਸ਼ਾਵਾਂ ਵਿਚ ਪ੍ਰਮੁੱਖ ਤੌਰ 'ਤੇ ਦਰਜ ਹੈ ਤੇ ਇਹ ਸਾਰੀ ਦੁਨੀਆਂ ਵਿਚ ਵਸਦੇ ਪੰਜਾਬੀਆਂ ਦੀ ਮਾਂ ਬੋਲੀ ਹੈ। ਉਹਨਾਂ ਜ਼ੋਰ ਦਿੱਤਾ ਕਿ ਪੰਜਾਬ ਅਤੇ ਇਸਦੇ ਗੁਆਂਢੀ ਰਾਜਾਂ ਜਿਵੇਂ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ ਤੇ ਜੰਮੂ ਕਸ਼ਮੀਰ ਵਿਚ ਇਸਨੂੰ ਵਿਸ਼ੇਸ਼ ਦਰਜਾ ਹਾਸਲ ਹੈ।

ਇਹ ਵੀ ਪੜ੍ਹੋ: ਚੋਰਾਂ ਦੇ ਹੌਂਸਲੇ ਬੁਲੰਦ, ਸ਼ਹਿਰ ਦੀ ਸਭ ਤੋਂ ਸੁਰੱਖਿਅਤ ਗਲੀ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜ਼ਾ


Shyna

Content Editor

Related News