ਸਰਹੱਦੀ ਲੋਕਾਂ ਲਈ ਭਿਜਵਾਈ ਗਈ 688ਵੇਂ ਟਰੱਕ ਦੀ ਰਾਹਤ ਸਮੱਗਰੀ

Friday, Jan 13, 2023 - 01:46 PM (IST)

ਜੰਮੂ-ਕਸ਼ਮੀਰ/ਜਲੰਧਰ (ਵਰਿੰਦਰ ਸ਼ਰਮਾ)-ਜੰਮੂ-ਕਸ਼ਮੀਰ ਦੇ ਅੱਤਵਾਦ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬੀਤੇ ਦਿਨੀਂ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਰਾਹਤ ਸਮੱਗਰੀ ਦਾ 688ਵਾਂ ਟਰੱਕ ਰਵਾਨਾ ਕੀਤਾ ਗਿਆ। ਇਹ ਟਰੱਕ ਗਿਆਨ ਸਥਲ ਮੰਦਰ ਸਭਾ (ਰਜਿ.) ਲੁਧਿਆਣਾ ਵਲੋਂ ਭੇਟ ਕੀਤਾ ਗਿਆ, ਜਿਸ ਵਿਚ 300 ਲੋੜਵੰਦ ਪਰਿਵਾਰਾਂ ਲਈ ਰਜਾਈਆਂ ਸਨ।
ਟਰੱਕ ਰਵਾਨਾ ਕਰਦੇ ਸ਼੍ਰੀ ਵਿਜੇ ਚੋਪੜਾ ਜੀ ਦੇ ਨਾਲ ਗਿਆਨ ਸਥਲ ਮੰਦਰ ਦੇ ਪ੍ਰਧਾਨ ਪ੍ਰਵੀਨ ਬਜਾਜ, ਜਨਰਲ ਸਕੱਤਰ ਰਮੇਸ਼ ਗੁੰਬਰ, ਮਹਿਲਾ ਵਿੰਗ ਦੀ ਚੇਅਰਪਰਸਨ ਸਰਲਾ ਚੋਪੜਾ, ਸਕੱਤਰ ਸ਼ਾਮ ਲਾਲ ਕਪੂਰ, ਸਕੱਤਰ ਹਰਜਿੰਦਰ ਸਿੰਘ, ਮੰਚ ਸੰਚਾਲਕ ਨਰੇਸ਼ ਗੋਇਲ, ਡਿੰਪਲ ਸੂਰੀ ਅਤੇ ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਸ਼ਰਮਾ ਹੋਰ ਹਾਜ਼ਰ ਸਨ।


Shivani Bassan

Content Editor

Related News