ਨੌਸ਼ਹਿਰਾ ’ਚ ਪੀੜਤ ਪਰਿਵਾਰਾਂ ਨੂੰ ਵੰਡੀ ਗਈ ‘665ਵੇਂ ਟਰੱਕ ਦੀ ਰਾਹਤ ਸਮੱਗਰੀ

Sunday, May 15, 2022 - 06:26 PM (IST)

ਨੌਸ਼ਹਿਰਾ ’ਚ ਪੀੜਤ ਪਰਿਵਾਰਾਂ ਨੂੰ ਵੰਡੀ ਗਈ ‘665ਵੇਂ ਟਰੱਕ ਦੀ ਰਾਹਤ ਸਮੱਗਰੀ

ਜੰਮੂ-ਕਸ਼ਮੀਰ/ਜਲੰਧਰ (ਵਰਿੰਦਰ ਸ਼ਰਮਾ)- ਪਾਕਿਸਤਾਨ ਦੀ ਗੋਲੀਬਾਰੀ ਅਤੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬ ਕੇਸਰੀ ਵੱਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸੇ ਸਿਲਸਿਲੇ ’ਚ ਬੀਤੇ ਦਿਨੀਂ 665ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰ ਨੌਸ਼ਹਿਰਾ ਦੇ ਪੇਂਡੂ ਇਲਾਕਿਆਂ ਦੇ ਅੱਤਵਾਦ ਪ੍ਰਭਾਵਿਤ ਲੋੜਵੰਦ ਲੋਕਾਂ ਨੂੰ ਇਕ ਸਮਾਗਮ ਵਿਚ ਭੇਟ ਕੀਤੀ ਗਈ, ਜੋਕਿ ਸ਼੍ਰੀ ਵਿਵੇਕਾਨੰਦ ਟਰੱਸਟ ਲੁਧਿਆਣਾ ਵੱਲੋਂ ਭਿਜਵਾਈ ਗਈ ਸੀ। ਇਸ ਵਿਚ ਲੋੜਵੰਦ ਪਰਿਵਾਰਾਂ ਲਈ ਕੰਬਲ, ਕੱਪੜੇ ਤੇ ਭਾਂਡੇ ਸਨ। ਸਮਾਜ ਸੇਵਕ ਅਰੁਣ ਸ਼ਰਮਾ ਨੇ ਕਿਹਾ ਕਿ ਧਾਰਾ-370 ਟੁੱਟਣ ਤੋਂ ਬਾਅਦ ਹਾਲਾਤ ਕੁਝ ਬਦਲੇ ਜ਼ਰੂਰ ਹਨ ਪਰ ਅਜੇ ਪੂਰੀ ਤਰ੍ਹਾਂ ਆਮ ਵਰਗੇ ਨਹੀਂ ਹੋਏ।

ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਦੀ ਸਖ਼ਤ ਚਿਤਾਵਨੀ, ਜੇਕਰ ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਹੋਏ ਤਾਂ ਅਧਿਕਾਰੀਆਂ ’ਤੇ ਦਰਜ ਹੋਵੇਗੀ FIR

ਅਜਿਹੀ ਸਥਿਤੀ ’ਚ ਪੰਜਾਬ ਦੇ ਲੋਕ ਜੋ ਸਹਾਇਤਾ ਕਰ ਰਹੇ ਹਨ, ਉਹ ਸ਼ਲਾਘਾਯੋਗ ਹੈ। ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਸਰਹੱਦ ’ਤੇ ਰਹਿੰਦੇ ਲੋਕ ਨਿੱਤ ਨਵੀਆਂ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਪੰਜਾਬ ਕੇਸਰੀ ਗਰੁੱਪ ਨੇ ਸੰਕਲਪ ਲਿਆ ਹੈ ਕਿ ਜਦੋਂ ਤਕ ਅੱਤਵਾਦ ਪ੍ਰਭਾਵਿਤ ਲੋਕਾਂ ਨੂੰ ਸਾਡੀ ਸਹਾਇਤਾ ਦੀ ਲੋੜ ਹੈ, ਅਸੀਂ ਪਿੱਛੇ ਨਹੀਂ ਹਟਾਂਗੇ। ਭਾਜਪਾ ਦੀ ਨੇਤਾ ਮੀਨੂ ਸ਼ਰਮਾ ਅਤੇ ਡਿੰਪਲ ਸੂਰੀ ਨੇ ਵੀ ਵਿਚਾਰ ਪ੍ਰਗਟ ਕੀਤੇ। ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਭੇਟ ਕਰਦੇ ਅਰੁਣ ਸ਼ਰਮਾ, ਮੀਨੂ ਸ਼ਰਮਾ, ਡਿੰਪਲ ਸੂਰੀ, ਅਲੀ ਕਾਦਰੀ, ਰਾਹਤ ਵੰਡ ਟੀਮ ਦੇ ਇੰਚਾਰਜ ਵਰਿੰਦਰ ਸ਼ਰਮਾ ਯੋਗੀ ਅਤੇ ਹੋਰ ਮੈਂਬਰ ਮੌਜੂਦ ਸਨ। 
 


author

shivani attri

Content Editor

Related News