ਅਨੰਤਨਾਗ ਦੇ ਅੱਤਵਾਦ ਪ੍ਰਭਾਵਿਤ ਲੋਕਾਂ ’ਚ ਵੰਡੀ ਗਈ 670ਵੇਂ ਟਰੱਕ ਦੀ ਰਾਹਤ ਸਮੱਗਰੀ

06/13/2022 6:02:12 PM

ਜਲੰਧਰ/ਜੰਮੂ ਕਸ਼ਮੀਰ (ਵਰਿੰਦਰ ਸ਼ਰਮਾ)- ਪਾਕਿਸਤਾਨ ਦੀ ਗੋਲੀਬਾਰੀ ਅਤੇ ਅੱਤਵਾਦ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕੇਸਰੀ ਵੱਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸੇ ਕੜੀ ਵਿੱਚ ਬੀਤੇ ਦਿਨ 670ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਅੱਤਵਾਦ ਪ੍ਰਭਾਵਿਤ ਲੋੜਵੰਦ ਲੋਕਾਂ ਨੂੰ ਸਾਬਕਾ ਐੱਮ. ਐੱਲ. ਸੀ. ਮੁਹੰਮਦ ਯੂਸਫ਼ ਸੂਫ਼ੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਦੌਰਾਨ ਭੇਂਟ ਕੀਤੀ ਗਈ। ਉਕਤ ਰਾਹਤ ਸਮੱਗਰੀ ਸ਼ਿਵਰਾਤਰੀ ਮਹਾਉਤਸਵ ਕਮੇਟੀ ਲੁਧਿਆਣਾ ਵੱਲੋਂ ਭਿਜਵਾਈ ਗਈ ਸੀ। ਇਸ ’ਚ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਸਮੱਗਰੀ ਸੀ।

ਇਹ ਵੀ ਪੜ੍ਹੋ: ਚਾਰ ਧਾਮ ਯਾਤਰਾ ’ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਦਰਸ਼ਨ ਕਰ ਪਰਤੇ ਸ਼ਰਧਾਲੂਆਂ ਨੇ ਸਾਂਝੇ ਕੀਤੇ ਤਜਰਬੇ

ਜਨਾਬ ਸੂਫ਼ੀ ਨੇ ਕਿਹਾ ਕਿ ਪਿਛਲੇ 24 ਸਾਲਾਂ ਤੋਂ ਪੰਜਾਬ ਕੇਸਰੀ ਪਰਿਵਾਰ ਦੀ ਪ੍ਰੇਰਨਾ ਨਾਲ ਪੰਜਾਬ ਦੇ ਦਾਨੀ ਸੱਜਣ ਜੰਮੂ-ਕਸ਼ਮੀਰ ਦੇ ਲੋਕਾਂ ਦੀ ਮਦਦ ਕਰ ਰਹੇ ਹਨ। ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਸ਼ਮੀਰ ਅਤੇ ਪੰਜਾਬ ਇੱਕ ਸਨ। ਇਸੇ ਲਈ ਸਾਡਾ ਸੱਭਿਆਚਾਰ ਵੀ ਇਕ ਹੀ ਹੈ। ਅਸੀਂ ਇਕ ਦੂਜੇ ਦੀ ਮਦਦ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਭਾਜਪਾ ਨੇਤਰੀ ਮੀਨੂੰ ਸ਼ਰਮਾ ਅਤੇ ਡਿੰਪਲ ਸੂਰੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਭੇਂਟ ਕਰਦੇ ਮੁਹੰਮਦ ਯੂਸਫ਼ ਸੂਫ਼ੀ, ਮੀਨੂੰ ਸ਼ਰਮਾ, ਡਿੰਪਲ ਸੂਰੀ, ਵੀਨਾ ਸ਼ਰਮਾ, ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਸ਼ਰਮਾ ਅਤੇ ਹੋਰ ਹਾਜ਼ਰ ਸਨ। 

ਇਹ ਵੀ ਪੜ੍ਹੋ: ਨਵੀਂ ਐਕਸਾਈਜ਼ ਪਾਲਿਸੀ ਨਾਲ ਵੱਡੇ ਗਰੁੱਪਾਂ ਦਾ ਟੁੱਟੇਗਾ ‘ਨੈਕਸਸ’, ਪਿਆਕੜਾਂ ਨੂੰ ਮਿਲਣਗੀਆਂ ਇਹ ਸਹੂਲਤਾਂ 

 


shivani attri

Content Editor

Related News