ਰਿਆਸੀ ਦੇ ਪਿੰਡ ਸਰਬਾਦ ’ਚ ਵੰਡੀ ਗਈ 676ਵੇਂ ਟਰੱਕ ਦੀ ਰਾਹਤ ਸਮੱਗਰੀ

Thursday, Aug 18, 2022 - 01:16 PM (IST)

ਰਿਆਸੀ ਦੇ ਪਿੰਡ ਸਰਬਾਦ ’ਚ ਵੰਡੀ ਗਈ 676ਵੇਂ ਟਰੱਕ ਦੀ ਰਾਹਤ ਸਮੱਗਰੀ

ਜਲੰਧਰ/ਜੰਮੂ ਕਸ਼ਮੀਰ (ਵਰਿੰਦਰ ਸ਼ਰਮਾ)- ਪਾਕਿਸਤਾਨ ਦੀ ਗੋਲੀਬਾਰੀ ਅਤੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕੇਸਰੀ ਵੱਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸ ਕੜੀ ਵਿਚ ਬੀਤੇ ਦਿਨ 676ਵੇਂ ਟਰੱਕ ਦੀ ਰਾਹਤ ਸਮੱਗਰੀ ਜ਼ਿਲ੍ਹਾ ਰਿਆਸੀ ਦੇ ਪਿੰਡ ਸਰਬਾਦ (ਜੰਮੂ-ਕਸ਼ਮੀਰ) ਦੇ ਅੱਤਵਾਦ ਪ੍ਰਭਾਵਿਤ ਲੋਕਾਂ ਨੂੰ ਸਾਬਕਾ ਵਿਧਾਇਕ ਬਲਦੇਵ ਸ਼ਰਮਾ ਦੀ ਪ੍ਰਧਾਨਗੀ ਵਿਚ ਆਯੋਜਿਤ ਸਮਾਰੋਹ ਵਿਚ ਭੇਟ ਕੀਤੀ ਗਈ, ਜੋਕਿ ਜਲੰਧਰ ਦੇ ਸ਼੍ਰੀ ਨਾਰਾਇਣ ਪਰਿਵਾਰ ਵੱਲੋਂ ਭਿਜਵਾਈ ਗਈ ਸੀ। ਇਸ ਵਿਚ 300 ਜ਼ਰੂਰਤਮੰਦ ਪਰਿਵਾਰਾਂ ਲਈ ਰਾਸ਼ਨ ਅਤੇ ਕੰਬਲ ਸਨ।

ਇਹ ਵੀ ਪੜ੍ਹੋ: ਜਲੰਧਰ 'ਚ 98 ਡਾਕਖ਼ਾਨੇ ਕੀਤੇ ਗਏ ਮਰਜ਼, ਪਿਨ ਕੋਡ ਵੀ ਬਦਲੇ, ਆਧਾਰ ਕਾਰਡ 'ਤੇ ਕਰਵਾਉਣਾ ਪਵੇਗਾ ਅਪਡੇਟ

ਸ਼੍ਰੀ ਨਾਰਾਇਣ ਪਰਿਵਾਰ ਆਪਣੇ ਵੱਲੋਂ ਦਿੱਤੇ ਗਏ ਯੋਗਦਾਨ ਦਾ ਪ੍ਰਚਾਰ ਨਹੀਂ ਚਾਹੁੰਦਾ ਸੀ। ਉਨ੍ਹਾਂ ਆਪਣਾ ਨਾਂ ਪ੍ਰਕਾਸ਼ਿਤ ਕਰਨ ਤੋਂ ਵੀ ਮਨ੍ਹਾ ਕੀਤਾ ਸੀ, ਇਸ ਲਈ ਪਰਿਵਾਰ ਦਾ ਕੋਈ ਵੀ ਮੈਂਬਰ ਰਾਹਤ ਸਮੱਗਰੀ ਵੰਡਣ ਨਾਲ ਨਹੀਂ ਗਿਆ ਸੀ। ਹਾਲਾਂਕਿ ਪਰਿਵਾਰ ਨੂੰ ਰਾਹਤ ਵੰਡ ਦਾ ਪ੍ਰੋਗਰਾਮ ਲਾਈਵ ਵਿਖਾਇਆ ਗਿਆ, ਜਿਸ ਦੇ ਲਈ ਉਨ੍ਹਾਂ ਪੰਜਾਬ ਕੇਸਰੀ ਦਾ ਧੰਨਵਾਦ ਪ੍ਰਗਟ ਕੀਤਾ। ਬਲਦੇਵ ਸ਼ਰਮਾ ਨੇ ਕਿਹਾ ਕਿ ਸ਼੍ਰੀ ਵਿਜੇ ਕੁਮਾਰ ਚੋਪੜਾ ਦੀ ਪ੍ਰੇਰਣਾ ਨਾਲ ਜੋ ਰਾਹਤ ਮੁਹਿੰਮ ਚੱਲ ਰਹੀ ਹੈ, ਉਹ ਇਕ ਮਿਸਾਲ ਹੈ। ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਅਸੀਂ ਦਾਨੀਆਂ ਦੇ ਸਹਿਯੋਗ ਨਾਲ ਸਰਹੱਦੀ ਲੋੜਵੰਦ ਲੋਕਾਂ ਦੀ ਸੇਵਾ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ। 

ਇਹ ਵੀ ਪੜ੍ਹੋ: ਪੰਜਾਬ ’ਚ ਇਸ ਵਾਰ ਵੀ ਅਗਸਤ ਰਿਹਾ ਸੁੱਕਾ, ਜਾਣੋ ਅਗਲੇ ਦਿਨਾਂ ’ਚ ਕਿਹੋ-ਜਿਹਾ ਰਹੇਗਾ ਮੌਸਮ

ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਭੇਟ ਕਰਦੇ ਸਮੇਂ ਸਾਬਕਾ ਵਿਧਾਇਕ ਬਲਦੇਵ ਸ਼ਰਮਾ, ਰੇਣੂ ਸ਼ਰਮਾ, ਸਰਪੰਚ ਰਵੀ ਸ਼ਰਮਾ, ਸਰਪੰਚ ਰੋਸ਼ਨ ਲਾਲ, ਸੁਰੇਸ਼ ਕੁਮਾਰ, ਸੁਨੀਲ ਕੁਮਾਰ, ਅਨਿਲ ਕੁਮਾਰ, ਮੁਬਾਰਕ ਸਿੰਘ, ਵਜੀਰ ਚੰਦ, ਪ੍ਰੀਤਮ ਸਿੰਘ, ਸੁਨੀਲ ਸ਼ਰਮਾ, ਵੀਨਾ ਸ਼ਰਮਾ, ਨੇਹਾ ਸ਼ਰਮਾ, ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਸ਼ਰਮਾ ਅਤੇ ਹੋਰ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News