ਅਨੰਤਨਾਗ ਦੇ ਪਿੰਡ ਖੈਰ ’ਚ ਵੰਡੀ ਗਈ  677ਵੇਂ ਟਰੱਕ ਦੀ ਰਾਹਤ ਸਮੱਗਰੀ

08/18/2022 5:31:31 PM

ਜਲੰਧਰ/ਜੰਮੂ ਕਸ਼ਮੀਰ (ਵਰਿੰਦਰ ਸਰਮਾ)- ਪਾਕਿਸਤਾਨੀ ਗੋਲੀਬਾਰੀ ਅਤੇ ਅੱਤਵਾਦ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕੇਸਰੀ ਗਰੁੱਪ ਵੱਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸੇ ਕੜੀ ’ਚ ਬੀਤੇ ਦਿਨ 677ਵੇਂ ਟਰੱਕ ਦੀ ਰਾਹਤ ਸਮੱਗਰੀ ਜ਼ਿਲ੍ਹਾ ਅਨੰਤਨਾਗ ਦੇ ਪਿੰਡ ਖਯਾਰ (ਜੰਮੂ-ਕਸ਼ਮੀਰ) ਦੇ ਅੱਤਵਾਦ ਪ੍ਰਭਾਵਿਤ ਲੋਕਾਂ ਨੂੰ ਸਾਬਕਾ ਐੱਮ. ਐੱਲ. ਸੀ. ਸੂਫ਼ੀ ਯੂਸਫ਼ ਦੀ ਪ੍ਰਧਾਨਗੀ ’ਚ ਆਯੋਜਿਤ ਸਮਾਗਮ ਦੌਰਾਨ ਭੇਟ ਕੀਤੀ ਗਈ, ਜੋ ਜਲੰਧਰ ਦੇ ਗੰਭੀਰ ਪਰਿਵਾਰ ਵੱਲੋਂ ਪ੍ਰਥਮ ਗੰਭੀਰ ਦੇ ਜਨਮ ਦਿਨ ਦੇ ਮੌਕੇ ਭਿਜਵਾਈ ਗਈ ਸੀ। ਇਸ ’ਚ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਸੀ।

ਇਹ ਵੀ ਪੜ੍ਹੋ: ਜਲੰਧਰ: ਲਿਵ-ਇਨ-ਰਿਲੇਸ਼ਨ ’ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਪੁਲਸ ਅੜਿੱਕੇ ਚੜ੍ਹਨ ਮਗਰੋਂ ਖੁੱਲ੍ਹੀ ਪੋਲ

ਸੂਫ਼ੀ ਯੂਸਫ਼ ਨੇ ਕਿਹਾ ਕਿ ਸ੍ਰੀ ਵਿਜੇ ਕੁਮਾਰ ਚੋਪੜਾ ਦੀ ਪ੍ਰੇਰਨਾ ਸਦਕਾ ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਲਈ ਪੰਜਾਬ ਦੇ ਦਾਨੀ ਸੱਜਣਾਂ ਵੱਲੋਂ ਭੇਜੀ ਜਾ ਰਹੀ ਰਾਹਤ ਸਮੱਗਰੀ ਲਈ ਅਸੀਂ ਧੰਨਵਾਦੀ ਹਾਂ। ਸਤ੍ਰੀ ਸਤਿਸੰਗ ਸਭਾ ਦੀ ਪ੍ਰਧਾਨ ਸੁਨੀਤਾ ਭਾਰਦਵਾਜ ਨੇ ਕਿਹਾ ਕਿ ਸਾਨੂੰ ਅੱਤਵਾਦ ਪੀੜਤ ਪਰਿਵਾਰਾਂ ਦੀ ਮਦਦ ਕਰਕੇ ਅਨੋਖਾ ਸਕੂਨ ਮਿਲਦਾ ਹੈ। ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਅਸੀਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਹੱਦੀ ਲੋੜਵੰਦ ਲੋਕਾਂ ਦੀ ਸੇਵਾ ਕਰ ਰਹੇ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ। ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਭੇਟ ਕਰਦੇ ਹੋਏ ਸਾਬਕਾ ਐੱਮ. ਐੱਲ. ਸੀ. ਸੂਫੀ ਯੂਸਫ, ਅਬਦੁਲ ਮਜੀਦ, ਮਜੀਦ ਡਾਰ, ਰਜਿੰਦਰ ਭਾਰਦਵਾਜ, ਸੁਨੀਤਾ ਭਾਰਦਵਾਜ, ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਸ਼ਰਮਾ ਅਤੇ ਹੋਰ ਹਾਜ਼ਰ ਸਨ। 

ਇਹ ਵੀ ਪੜ੍ਹੋ: ਪੰਜਾਬ ’ਚ ਵਧ ਰਹੀ ‘ਲੰਪੀ ਸਕਿਨ’ ਦੀ ਬੀਮਾਰੀ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ, ਦਿੱਤੇ ਇਹ ਹੁਕਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News