ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ 678ਵੇਂ ਟਰੱਕ ਦੀ ਰਾਹਤ ਸਮੱਗਰੀ

Friday, Aug 19, 2022 - 04:30 PM (IST)

ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ 678ਵੇਂ ਟਰੱਕ ਦੀ ਰਾਹਤ ਸਮੱਗਰੀ

ਜਲੰਧਰ/ਜੰਮੂ-ਕਸ਼ਮੀਰ (ਵਰਿੰਦਰ ਸ਼ਰਮਾ)-ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕੇਸਰੀ ਗਰੁੱਪ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹੈ। ਇਸੇ ਕੜੀ ਵਿਚ ਬੀਤੇ ਦਿਨ ਸ਼੍ਰੀ ਵਿਜੇ ਕੁਮਾਰ ਚੋਪੜਾ ਨੇ ਰਾਹਤ ਸਮੱਗਰੀ ਦਾ ਇਕ ਟਰੱਕ ਰਵਾਨਾ ਕੀਤਾ। ਇਹ ਸਮੱਗਰੀ ਦਾ ਟਰੱਕ ਮੰਡੀ ਗੋਬਿੰਦਗੜ੍ਹ ਤੋਂ ਸ੍ਰੀ ਗੁਰੂ ਤੇਗ ਬਹਾਦਰ ਸੇਵਾ ਸੰਮਤੀ ਵੱਲੋਂ ਭੇਟ ਕੀਤਾ ਗਿਆ, ਜਿਸ ’ਚ 300 ਲੋੜਵੰਦ ਪਰਿਵਾਰਾਂ ਲਈ ਰਾਸ਼ਨ ਸੀ। ਟਰੱਕ ਰਵਾਨਾ ਕਰਦੇ ਸ਼੍ਰੀ ਵਿਜੇ ਚੋਪੜਾ ਦੇ ਨਾਲ ਕਮੇਟੀ ਦੀ ਚੇਅਰਪਰਸਨ ਪਰਮਜੀਤ ਕੌਰ ਮੱਗੋ, ਖਜ਼ਾਨਚੀ ਇੰਦਰਜੀਤ ਸਿੰਘ ਮੱਗੋ, ਮੀਤ ਪ੍ਰਧਾਨ ਸੰਚਿਤ ਸਿੰਗਲਾ, ਕਨੂੰ ਸ਼ਰਮਾ, ਹਰਸੀਰਤ ਕੌਰ ਮੱਗੋ, ਸਾਹਿਤਕਾਰ ਕੇਵਲ ਧੀਰ, ਇਕਬਾਲ ਸਿੰਘ ਅਰਨੇਜਾ ਅਤੇ ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਸ਼ਰਮਾ ਸ਼ਾਮਲ ਸਨ। 


author

shivani attri

Content Editor

Related News