ਜੰਮੂ-ਕਸ਼ਮੀਰ ’ਚ ਸ਼ਹੀਦ ਹੋਏ ਫੌਜੀ ਚਮਕੌਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ (ਤਸਵੀਰਾਂ)

Sunday, Jul 24, 2022 - 05:21 PM (IST)

ਭਿੱਖੀਵਿੰਡ, ਖਾਲੜਾ (ਭਾਟੀਆ) - ਕਸਬਾ ਖਾਲੜਾ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਬਾਸਰਕੇ ਦੇ ਰਹਿਣ ਵਾਲੇ ਫੌਜੀ ਚਮਕੌਰ ਸਿੰਘ ਦੀ ਡਿਊਟੀ ਦੌਰਾਨ ਕਰੰਟ ਲੱਗ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 171 ਫੀਲਡ ਰੈਜੀਮੈਂਟ ਦੇ ਸੂਬੇਦਾਰ ਹਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਚਮਕੌਰ ਸਿੰਘ ਨਾਈਟ 21 ਜੁਲਾਈ ਨੂੰ ਪੈਟਰੋਲਿੰਗ ਡਿਊਟੀ ਜਾ ਰਿਹਾ ਸੀ। ਰਸਤੇ ਵਿਚ ਲੱਗੇ ਪੋਲ ਵਿੱਚੋ ਕਰੰਟ ਆ ਰਿਹਾ ਸੀ।

ਪੜ੍ਹੋ ਇਹ ਵੀ ਖ਼ਬਰ: 'ਗੋਲਡਨ ਬੁਆਏ' ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਮਗਾ 

PunjabKesari

ਚਮਕੌਰ ਸਿੰਘ ਜਦੋਂ ਉਸ ਦੇ ਨੇੜੇ ਲੰਘਣ ਲੱਗਿਆ ਤਾਂ ਕਰੰਟ ਲੱਗਣ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਸ਼ਹੀਦ ਦੀ ਮ੍ਰਿਤਕ ਦੇਹ ਉਸਦੇ ਪਿੰਡ ਬਾਸਰਕੇ ਵਿਖੇ ਪਹੁੰਚੀ, ਜਿਥੇ ਸੋਗ ਦੀ ਲਹਿਰ ਦੋੜ ਗਈ। ਐਤਵਾਰ ਸਵੇਰੇ ਸ਼ਹੀਦ ਚਮਕੌਰ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਸਰਕਾਰ ਦੇਵੇਗੀ ‘ਵਾਰਿਸ ਸ਼ਾਹ’ ਐਵਾਰਡ!

PunjabKesari

ਸ਼ਹੀਦ ਮ੍ਰਿਤਕ ਦੇਹ ਨੂੰ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ, ਐੱਸ.ਡੀ.ਐੱਮ. ਪੱਟੀ ਰਾਕੇਸ਼ ਕੁਮਾਰ, ਸੂਬੇਦਾਰ ਹਰਜੀਤ ਸਿੰਘ, ‘ਆਪ’ ਆਗੂ ਥਾਨੇਦਾਰ ਹਰੀ ਸਿੰਘ ਅਤੇ ਜੀ.ਓ.ਜੀ ਦੇ ਸਾਥੀਆਂ ਨੇ ਫੁੱਲ ਮਲਾਵਾ ਭੇਟ ਕੀਤੀਆਂ। ਇਸ ਉਪਰੰਤ ਨਾਇਬ ਸੂਬੇਦਾਰ ਪਲਵਿੰਦਰ ਸਿੰਘ  ਦੀ ਹਾਜ਼ਰੀ ਵਿੱਚ ਫੌਜੀ ਟੁੱਕੜੀ ਵੱਲੋਂ ਗੋਲੀਆਂ ਚਲਾ ਕੇ ਉਸ ਨੂੰ ਸਲਾਮੀ ਦਿੱਤੀ ਗਈ। ਸ਼ਹੀਦ ਚਮਕੌਰ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਿਤਾ ਸਵਰਨ ਸਿੰਘ ਵੱਲੋਂ ਦਿਖਾਈ ਗਈ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

PunjabKesari

ਇਸ ਮੌਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਸ਼ਹੀਦ ਚਮਕੌਰ ਸਿੰਘ ਦੇ ਪਰਿਵਾਰ ਦੇ ਨਾਲ ਪੰਜਾਬ ਸਰਕਾਰ ਹਰ ਤਰਾ ਖੜ੍ਹੀ ਰਹੇਗੀ। ਸਰਕਾਰੀ ਤੌਰ ’ਤੇ ਫੌਜ ਵੱਲੋਂ ਰਿਪੋਰਟ  ਆਉਣ ਤੋਂ ਬਾਅਦ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਐੱਸ.ਡੀ.ਐੱਮ ਪੱਟੀ ਰਾਜੇਸ਼ ਕੁਮਾਰ ਨੇ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ  ਪੰਜਾਬ ਸਰਕਾਰ ਵੱਲੋ ਸ਼ਹੀਦ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਦਿੱਤੀ ਜਾਵੇਗੀ। ਸਾਬਕਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਸ਼ਹੀਦ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜਿਸਦਾ ਡੇਢ ਸਾਲ ਪਹਿਲਾ ਵਿਆਹ ਹੋਇਆ ਸੀ। ਉਸਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਸਦਮਾ ਲੱਗਾ ਹੈ।  

PunjabKesari

PunjabKesari


rajwinder kaur

Content Editor

Related News