ਜੰਮੂ-ਕਸ਼ਮੀਰ ਦੇ ਪੀੜਤਾਂ ਲਈ ਰਾਹਤ ਸਮੱਗਰੀ ਦੇ 2 ਟਰੱਕ ਰਵਾਨਾ (ਵੀਡੀਓ)

12/10/2018 4:14:51 PM

ਜਲੰਧਰ/ਜੰਮੂ-ਕਸ਼ਮੀਰ— ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਦਾ 487ਵਾਂ ਤੇ 488ਵਾਂ ਟਰੱਕ ਰਵਾਨਾ ਕੀਤੇ ਗਏ। ਇਹ ਰਾਹਤ ਸਮੱਗਰੀ 487ਵਾਂ ਟਰੱਕ ਲੁਧਿਆਣਾ ਦੇ ਕੁਲਦੀਪ ਓਸਵਾਲ ਹੌਜਰੀ ਦੇ ਮਾਲਕ ਕੁਲਦੀਪ ਜੈਨ ਅਤੇ 488ਵਾਂ ਟਰੱਕ ਜਲਾਲਾਬਾਦ ਦੇ ਹਰੀਸ਼ ਸੇਤੀਆ ਵੱਲੋਂ ਸ਼ਹਿਰ ਵਾਸੀਆਂ ਨਾਲ ਮਿਲ ਕੇ ਭੇਜੀ ਗਈ ਹੈ।

ਅੱਤਵਾਦ ਦਾ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਵਿਸ਼ੇਸ਼ ਰਾਹਤ ਅਭਿਆਨ ਤਹਿਤ ਪੰਜਾਬ ਕੇਸਰੀ ਗਰੁੱਪ ਦੇ ਮੁੱਖ ਸੰਪਾਦਕ ਸ਼੍ਰੀ ਵਿਜੈ ਕੁਮਾਰ ਚੋਪੜਾ ਜੀ ਦੀ ਅਗਵਾਈ 'ਚ ਹੋਰ ਪਤਵੰਤੇ ਸੱਜਣਾ ਨਾਲ ਮਿਲ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਟਰੱਕਾਂ 'ਚ ਰਾਸ਼ਨ ਅਤੇ ਰਜਾਈਆਂ ਲੌੜਵੰਦ ਪਰਿਵਾਰਾਂ ਲਈ ਭੇਜੀਆਂ ਗਈਆਂ। 
ਪਾਕਿਸਤਾਨ ਦੀ ਸ਼ਹਿ 'ਤੇ ਚਲਾਏ ਜਾ ਰਹੇ ਅੱਤਵਾਦ ਅਤੇ ਪਾਕਿਸਾਨੀ ਫੌਜੀਆਂ ਵੱਲੋਂ ਭਾਰਤੀ ਖੇਤਰਾਂ 'ਤੇ ਅਕਸਰ ਕੀਤੀ ਜਾਂਦੀ ਗੋਲੀਬਾਰੀ ਕਾਰਨ ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਤਣਾਅ ਵਾਲੀ ਸਥਿਤੀ ਬਣੀ ਰਹਿੰਦੀ ਹੈ। ਜਦੋਂ ਵੀ ਕੋਈ ਵਾਰਦਾਕ ਹੁੰਦੀ ਹੈ ਤਾਂ ਸਰਹੱਦੀ ਲੋਕਾਂ 'ਚ ਚਿੰਤਾ ਪੈਦਾ ਹੋਣੀ ਸੁਭਾਵਿਕ ਹੈ। ਕਿਸੇ ਅਣਹੋਣੀ ਦਾ ਡਰ ਹਰ ਸਮੇਂ ਨਿਰਦੋਸ਼ ਨਾਗਰਿਕਾਂ ਦੇ ਚਿਹਰਿਆਂ 'ਤੇ ਝਲਕਦਾ ਰਹਿੰਦਾ ਹੈ, ਜਿਸ ਕਾਰਨ ਉਨ੍ਹਾਂ ਦਾ ਕੰਮਕਾਜ ਅਤੇ ਰੋਜ਼ਗਾਰ ਪ੍ਰਭਾਵਿਤ ਹੁੰਦਾ ਹੈ। 

ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ ਅਜਿਹੀ ਸਥਿਤੀ ਬਣੀ ਹੋਈ ਹੈ, ਜਿਸ 'ਚ ਸਰਹੱਦੀ ਪਿੰਡਾਂ ਦੇ ਵਾਸੀਆਂ ਲਈ ਰੋਜ਼ੀ-ਰੋਟੀ ਅਤੇ ਸੁਰੱਖਿਆ ਦਾ ਮਾਮਲਾ ਗੰਭੀਰ ਬਣਿਆ ਰਹਿੰਦਾ ਹੈ। ਅਜਿਹੇ 'ਚ ਪਰਿਵਾਰਾਂ ਦਾ ਹੌਸਲਾ ਵਧਾਉਣ ਲਈ ਅਤੇ ਉਨ੍ਹ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਕੇਸਰੀ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਕਰੀਬ 20 ਸਾਲ ਪਹਿਲਾਂ ਸ਼ੁਰੂ ਕੀਤੀ ਗਈ ਸੀ ਜੋ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਪੰਜਾਬ ਅਤੇ ਹੋਰਨਾਂ ਰਾਜਾਂ ਦੇ ਸਮਾਜ ਸੇਵੀਆਂ ਵੱਲੋਂ ਲੋੜਵੰਦਾਂ ਦੀ ਮਦਦ ਲਈ ਯੋਗਦਾਨ ਪਾਇਆ ਜਾ ਰਿਹਾ ਹੈ।

shivani attri

This news is Content Editor shivani attri