ਅਸੀਂ ਨਹੀਂ ਦਿੰਦੇ ਪੰਜਾਬ ਨੂੰ ਪਾਣੀ, ਪਹਿਲਾਂ ਆਪ ਵਰਤਾਂਗੇ : ਜੰਮੂ ਦੇ CM ਦਾ ਵੱਡਾ ਬਿਆਨ

Friday, Jun 20, 2025 - 02:30 PM (IST)

ਅਸੀਂ ਨਹੀਂ ਦਿੰਦੇ ਪੰਜਾਬ ਨੂੰ ਪਾਣੀ, ਪਹਿਲਾਂ ਆਪ ਵਰਤਾਂਗੇ : ਜੰਮੂ ਦੇ CM ਦਾ ਵੱਡਾ ਬਿਆਨ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ 'ਚ ਪਾਣੀ ਦੀ ਭਾਰੀ ਕਮੀ ਅਤੇ ਖੇਤੀ ਲਈ ਲੋੜੀਂਦੇ ਸਰੋਤਾਂ ਦੀ ਘਾਟ ਨੂੰ ਲੈ ਕੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇੱਕ ਵੱਡਾ ਬਿਆਨ ਦਿੰਦੇ ਹੋਏ ਪੰਜਾਬ ਨੂੰ ਪਾਣੀ ਦੇਣ ਦੀ ਖਿਲਾਫਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸਿੱਧਾ ਸਵਾਲ ਉਠਾਇਆ ਕਿ "ਜਦੋਂ ਸਾਡੇ ਕੋਲ ਖੁਦ ਪਾਣੀ ਨਹੀਂ, ਤਾਂ ਅਸੀਂ ਪੰਜਾਬ ਨੂੰ ਪਾਣੀ ਕਿਉਂ ਦੇਈਏ?" ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਵਾਧੂ ਪਾਣੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵੱਲ ਮੋੜਨ ਲਈ 113 ਕਿਲੋਮੀਟਰ ਲੰਬੀ ਨਹਿਰ ਬਣਾਉਣ ਦਾ ਪ੍ਰਸਤਾਵ ਦੇਸ਼ ਵਿੱਚ ਜਲ ਸਰੋਤ ਪ੍ਰਬੰਧਨ ਲਈ ਖ਼ਾਸ ਹੋ ਸਕਦਾ ਹੈ।

ਇਹ ਵੀ ਪੜ੍ਹੋ : Weather Alert : ਅੱਜ ਤੇਜ਼ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਰਾਹੀਂ ਪੰਜਾਬ ਨੂੰ ਪਾਣੀ ਦੇਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਅਜਿਹਾ ਕਦੇ ਨਹੀਂ ਹੋਣ ਦਿਆਂਗਾ। ਪਾਣੀ ਦੀ ਵਰਤੋਂ ਪਹਿਲਾਂ ਉਹ ਕਰਨਗੇ। ਉਨ੍ਹਾਂ ਕਿਹਾ ਕਿ ਜੰਮੂ ਵਿੱਚ ਸੋਕੇ ਵਰਗੀ ਸਥਿਤੀ ਹੈ। ਅਸੀਂ ਪੰਜਾਬ ਨੂੰ ਪਾਣੀ ਕਿਉਂ ਦੇਈਏ? ਸਿੰਧੂ ਜਲ ਸੰਧੀ ਤਹਿਤ ਪੰਜਾਬ ਕੋਲ ਪਹਿਲਾਂ ਹੀ ਪਾਣੀ ਹੈ। ਕੀ ਉਨ੍ਹਾਂ ਨੇ ਸਾਨੂੰ ਲੋੜ ਪੈਣ 'ਤੇ ਪਾਣੀ ਦਿੱਤਾ? ਦਰਅਸਲ, 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਨੂੰ ਰੋਕ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਦਰਿਆ ਦੇ ਪਾਣੀ ਨੂੰ ਮੋੜਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਆਹ ਤੋਂ ਵਾਪਸ ਆਉਂਦੇ ਵਾਪਰਿਆ ਰੂਹ ਕੰਬਾਊ ਹਾਦਸਾ, 9 ਲੋਕਾਂ ਦੀ ਮੌਕੇ 'ਤੇ ਮੌਤ, ਪਿਆ ਚੀਕ-ਚਿਹਾੜਾ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News