ਜੰਮੂ-ਕਸ਼ਮੀਰ 'ਚ ਸ਼ਹਾਦਤ ਦਾ ਜਾਮ ਪੀ ਗਿਆ ਪੰਜਾਬ ਦਾ ਜਵਾਨ ! ਦੇਸ਼ ਦੀ ਸੁਰੱਖਿਆ ਲਈ ਦਿੱਤੀ ਕੁਰਬਾਨੀ
Sunday, Jan 04, 2026 - 04:38 PM (IST)
ਅਨੰਤਨਾਗ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਤਾਇਨਾਤ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਇਕ ਹੋਰ ਜਵਾਨ ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦ ਹੋ ਗਿਆ ਹੈ। ਅੰਮ੍ਰਿਤਸਰ ਦੇ ਕਸਬਾ ਰਾਮਦਾਸ ਦੇ ਰਹਿਣ ਵਾਲੇ 31 ਸਾਲਾ ਨਾਇਬ ਸੂਬੇਦਾਰ ਪ੍ਰਗਟ ਸਿੰਘ ਨੇ ਸ਼ਹਾਦਤ ਦਾ ਜਾਮ ਪੀ ਲਿਆ ਹੈ। ਉਹ ਭਾਰਤੀ ਸੈਨਾ ਦੀ 19 ਰਾਸ਼ਟਰੀ ਰਾਈਫਲਜ਼ ਯੂਨਿਟ 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਅੱਜ ਪਹੁੰਚੇਗੀ ਮ੍ਰਿਤਕ ਦੇਹ, ਕੱਲ੍ਹ ਹੋਵੇਗਾ ਅੰਤਿਮ ਸੰਸਕਾਰ
ਸ਼ਹੀਦ ਨਾਇਬ ਸੂਬੇਦਾਰ ਪ੍ਰਗਟ ਸਿੰਘ ਦੀ ਮ੍ਰਿਤਕ ਦੇਹ ਅੱਜ ਦੁਪਹਿਰ ਬਾਅਦ ਹਵਾਈ ਮਾਰਗ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇਗੀ। ਸਸ਼ਹੀਦ ਦਾ ਅੰਤਿਮ ਸੰਸਕਾਰ ਭਲਕੇ (ਸੋਮਵਾਰ) ਉਨ੍ਹਾਂ ਦੇ ਜੱਦੀ ਪਿੰਡ ਰਾਮਦਾਸ ਵਿਖੇ ਪੂਰੇ ਸੈਨਿਕ ਸਨਮਾਨਾਂ ਨਾਲ ਕੀਤਾ ਜਾਵੇਗਾ।
9 ਸਾਲਾਂ ਦੀ ਸੇਵਾ ਅਤੇ ਪਰਿਵਾਰਕ ਪਿਛੋਕੜ
ਪ੍ਰਗਟ ਸਿੰਘ ਦਸੰਬਰ 2015 'ਚ ਭਾਰਤੀ ਸੈਨਾ 'ਚ ਭਰਤੀ ਹੋਏ ਸਨ ਅਤੇ ਪਿਛਲੇ ਕਰੀਬ 9 ਸਾਲਾਂ ਤੋਂ ਦੇਸ਼ ਦੀ ਸੇਵਾ ਕਰ ਰਹੇ ਸਨ। ਉਹ ਆਪਣੇ ਪਿੱਛੇ ਬਜ਼ੁਰਗ ਮਾਪੇ, ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਏ ਹਨ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਕੋਈ ਸ਼ਹੀਦ ਦੇ ਬਲੀਦਾਨ ਨੂੰ ਨਮਨ ਕਰ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' ਰਾਹੀਂ ਸ਼ਹੀਦ ਪ੍ਰਗਟ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸ਼ਹੀਦ ਦੇ ਹੌਂਸਲੇ ਅਤੇ ਜਜ਼ਬੇ ਨੂੰ ਸਲਾਮ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ 'ਚ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

