ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਲਈ ਭਿਜਵਾਈ ਗਈ 683ਵੇਂ ਟਰੱਕ ਦੀ ਰਾਹਤ ਸਮੱਗਰੀ

Sunday, Dec 04, 2022 - 06:22 PM (IST)

ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਲਈ ਭਿਜਵਾਈ ਗਈ 683ਵੇਂ ਟਰੱਕ ਦੀ ਰਾਹਤ ਸਮੱਗਰੀ

ਜਲੰਧਰ/ਜੰਮੂ-ਕਸ਼ਮੀਰ (ਵਰਿੰਦਰ ਸ਼ਰਮਾ)- ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬੀਤੇ ਦਿਨੀਂ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਰਾਹਤ ਸਮੱਗਰੀ ਦਾ 683ਵਾਂ ਟਰੱਕ ਰਵਾਨਾ ਕੀਤਾ ਗਿਆ। ਸਮੱਗਰੀ ਦਾ ਇਹ ਟਰੱਕ ਮੰਡੀ ਗੋਬਿੰਦਗੜ੍ਹ ਤੋਂ ਸ਼ਿਰਡੀ ਸਾਈਂ ਵੈੱਲਫੇਅਰ ਟਰੱਸਟ ਅਤੇ ਸ੍ਰੀ ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਵੱਲੋਂ ਭੇਟ ਕੀਤਾ ਗਿਆ, ਜਿਸ ਵਿਚ 300 ਲੋੜਵੰਦ ਪਰਿਵਾਰਾਂ ਲਈ ਰਾਸ਼ਨ ਅਤੇ ਰਬੜ ਦੀਆਂ 300 ਚੱਪਲਾਂ ਵੀ ਸਨ, ਜੋਕਿ ਜਲੰਧਰ ਦੇ ਦੀਪਕ ਸੂਰੀ ਵੱਲੋਂ ਭੇਟ ਕੀਤੀਆਂ ਗਈਆਂ ਸਨ। ਟਰੱਕ ਰਵਾਨਾ ਕਰਦੇ ਸ਼੍ਰੀ ਵਿਜੇ ਚੋਪੜਾ ਦੇ ਨਾਲ ਸੰਚਿਤ ਸਿੰਗਲਾ, ਵਿਜੇ ਬਾਂਸਲ, ਦੀਪਕ ਸੂਰੀ, ਡਿੰਪਲ ਸੂਰੀ ਤੇ ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਆਦਿ ਸ਼ਾਮਲ ਸਨ। 


author

shivani attri

Content Editor

Related News