ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਲਈ ਭੇਜੀ ਗਈ 689ਵੇਂ ਟਰੱਕ ਦੀ ਰਾਹਤ ਸਮੱਗਰੀ

Friday, Jan 13, 2023 - 02:34 PM (IST)

ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਲਈ ਭੇਜੀ ਗਈ 689ਵੇਂ ਟਰੱਕ ਦੀ ਰਾਹਤ ਸਮੱਗਰੀ

ਜਲੰਧਰ/ਜੰਮੂ-ਕਸ਼ਮੀਰ (ਵਰਿੰਦਰ ਸ਼ਰਮਾ)–ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬੀਤੇ ਦਿਨੀਂ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਰਾਹਤ ਸਮੱਗਰੀ ਦਾ 689ਵਾਂ ਟਰੱਕ ਰਵਾਨਾ ਕੀਤਾ ਗਿਆ। ਇਹ ਟਰੱਕ ਅਮਰੀਕਾ ਤੋਂ ਸ਼੍ਰੀ ਸੁਦੇਸ਼ ਗੁਪਤਾ ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਸੁਦਰਸ਼ਨ ਗੁਪਤਾ (ਐੱਨ. ਆਰ. ਆਈ.) ਨੇ ਭੇਟ ਕੀਤਾ, ਜਿਸ ਵਿਚ 200 ਲੋੜਵੰਦ ਪਰਿਵਾਰਾਂ ਲਈ ਰਾਸ਼ਨ ਸੀ। ਟਰੱਕ ਰਵਾਨਾ ਕਰਦੇ ਸ਼੍ਰੀ ਵਿਜੇ ਚੋਪੜਾ ਦੇ ਨਾਲ ਸ਼੍ਰੀ ਸੁਦੇਸ਼ ਗੁਪਤਾ ਦੇ ਭਤੀਜੇ ਅਰੁਣ ਗੁਪਤਾ, ਰਮੇਸ਼ ਮਹਿਰਾ, ਜਯੋਤੀ ਸ਼ਰਮਾ, ਨਰੇਸ਼ ਬਹਿਲ, ਡਿੰਪਲ ਸੂਰੀ ਤੇ ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਸ਼ਰਮਾ ਹਾਜ਼ਰ ਸਨ। 


author

shivani attri

Content Editor

Related News