ਸਰਹੱਦੀ ਖੇਤਰਾਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਭਿਜਵਾਈ 590ਵੇਂ ਟਰੱਕ ਦੀ ਰਾਹਤ ਸਮੱਗਰੀ

04/18/2021 12:31:02 PM

ਜਲੰਧਰ/ਜੰਮੂ-ਕਸ਼ਮੀਰ (ਜੁਗਿੰਦਰ ਸੰਧੂ)-ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ ਕੰਢੇ ਵੱਸਦੇ ਭਾਰਤੀ ਪਰਿਵਾਰਾਂ ਨੂੰ ਹਰ ਘੜੀ ਸੰਕਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਸੈਂਕੜੇ ਅਜਿਹੇ ਸਰਹੱਦੀ ਪਿੰਡ ਹਨ, ਜਿਨ੍ਹਾਂ ’ਤੇ ਪੱਛਮ ਵਲੋਂ ਅਕਸਰ ਕਹਿਰ-ਭਰੀਆਂ ਹਵਾਵਾਂ ਵਗਦੀਆਂ ਰਹਿੰਦੀਆਂ ਹਨ। ਇਨ੍ਹਾਂ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਦੀ ਜੀਵਨ ਗੱਡੀ ਕਦੇ ਵੀ ਠੀਕ ਢੰਗ ਨਾਲ ਨਹੀਂ ਚੱਲ ਸਕਦੀ। ਅਣਗਿਣਤ ਪਰਿਵਾਰ ਅਜਿਹੇ ਹਨ, ਜਿਨ੍ਹਾਂ ਦੇ ਮੈਂਬਰਾਂ ਨੂੰ ਪਾਕਿਸਤਾਨ ਦੀਆਂ ਦੁਸ਼ਸਣੀ ਭਰੀਆਂ ਚਾਲਾਂ ਕਾਰਣ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵੱਡਾ ਮਾਲੀ ਨੁਕਸਾਨ ਵੀ ਸਹਿਣ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਇਹ ਨਵੇਂ ਹੁਕਮ

ਮੁਸੀਬਤਾਂ ਭਰਿਆ ਜੀਵਨ ਗੁਜ਼ਾਰ ਰਹੇ ਇਨ੍ਹਾਂ ਸਰਹੱਦੀ ਪਰਿਵਾਰਾਂ ਅਤੇ ਅੱਤਵਾਦ ਪੀੜਤਾਂ ਨੂੰ ਸਹਾਇਤਾ ਪਹੁੰਚਾਉਣ ਲਈ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਅਕਤੂਬਰ 1999 ਤੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਹੁਣ ਤੱਕ ਸੈਂਕੜੇ ਟਰੱਕਾਂ ਦੀ ਸਮੱਗਰੀ ਵੱਖ-ਵੱਖ ਖੇਤਰਾਂ ’ਚ ਰਹਿਣ ਵਾਲੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਈ ਗਈ। ਇਸ ਸਿਲਸਿਲੇ ’ਚ ਹੀ ਬੀਤੇ ਦਿਨੀਂ 590ਵੇਂ ਟਰੱਕ ਦੀ ਸਮੱਗਰੀ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਰਾਵੀ ਦਰਿਆ ਤੋਂ ਪਾਰ ਰਹਿਣ ਵਾਲੇ ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ ਸੀ। ਇਸ ਵਾਰ ਦੀ ਸਮੱਗਰੀ ਦਾ ਯੋਗਦਾਨ ਭਗਵਾਨ ਮਹਾਵੀਰ ਸੇਵਾ ਸੰਸਥਾ ਲੁਧਿਆਣਾ ਦੇ ਪ੍ਰਧਾਨ ਸ਼੍ਰੀ ਰਾਕੇਸ਼ ਜੈਨ ਦੀ ਪ੍ਰੇਰਣਾ ਸਦਕਾ ਸੰਸਥਾ ਦੇ ਪੈਟਰਨ ਮੈਂਬਰ, ਜੈਨ ਪਰਿਵਾਰ ਵੱਲੋਂ ਗੁਪਤ ਰੂਪ ’ਚ ਲੁਧਿਆਣਾ ਤੋਂ ਦਿੱਤਾ ਗਿਆ ਸੀ। ਇਹ ਪਰਿਵਾਰ ਗੁਪਤ ਰੂਪ ’ਚ ਹੀ ਸਮਾਜ ਸੇਵਾ ਦੇ ਬਹੁਤ ਸਾਰੇ ਕਾਰਜਾਂ ਨੂੰ ਅੰਜ਼ਾਮ ਦੇ ਕੇ ਲੋੜਵੰਦਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਦੀ ਮਦਦ ਲਈ ਵਧ-ਚੜ੍ਹ ਕੇ ਯੋਗਦਾਨ ਪਾ ਰਿਹਾ ਹੈ।

ਇਹ ਵੀ ਪੜ੍ਹੋ : ਕੈਪਟਨ ਦੇ ਗੜ੍ਹ ’ਚ ਸਿੱਧੂ ਜੋੜੀ ਦੀਆਂ ਗਤੀਵਿਧੀਆਂ ਤੇਜ਼, ਕਿਹਾ-ਗੱਲਾਂ ਬਹੁਤ ਹੋ ਚੁੱਕੀਆਂ ਹੁਣ...

ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਜਲੰਧਰ ਤੋਂ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ਵਿਚ ਡਬਲ ਬੈੱਡ ਦੀਆਂ 300 ਰਜਾਈਆਂ ਸ਼ਾਮਲ ਸਨ। ਟਰੱਕ ਰਵਾਨਾ ਕਰਨ ਸਮੇਂ ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ, ਲੁਧਿਆਣਾ ਤੋਂ ਸ਼੍ਰੀਮਤੀ ਰਮਾ ਜੈਨ ਅਤੇ ਸ਼੍ਰੀਮਤੀ ਵਿਨੋਦ ਦੇਵੀ ਸੁਰਾਣਾ ਵੀ ਮੌਜੂਦ ਸਨ।
ਪੰਜਾਬ ਕੇਸਰੀ ਦੀ ਰਾਹਤ ਟੀਮ ਦੇ ਮੁਖੀ ਯੋਗਾਚਾਰਿਅਾ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੱਗਰੀ ਦੀ ਵੰਡ ਲਈ ਜਾਣ ਵਾਲੇ ਮੈਂਬਰਾਂ ਵਿਚ ਲੁਧਿਆਣਾ ਤੋਂ ਵਿਪਨ ਜੈਨ (ਉਦਯੋਗਪਤੀ), ਵਿਜੇ ਜੈਨ (ਓਸਵਾਲ ਸਟੇਸ਼ਨਰੀ), ਅਭੈ ਜੈਨ ਸਿੰਘੀ (ਅਰਹਮ ਨਿੱਟਵੀਅਰ) ਅਤੇ ਸਰਬਜੀਤ ਸਿੰਘ ਗਿਲਜੀਆਂ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ


shivani attri

Content Editor

Related News