ਜੰਮੂ-ਕਸ਼ਮੀਰ ਦੇ ਰਾਮਗੜ੍ਹ ਸੈਕਟਰ ਦੇ ਪਿੰਡ ਨੰਗੇ ’ਚ ਵੰਡੀ ਗਈ 625ਵੇਂ ਟਰੱਕ ਦੀ ਰਾਹਤ ਸਮੱਗਰੀ
Saturday, Nov 20, 2021 - 04:54 PM (IST)
ਜੰਮੂ-ਕਸ਼ਮੀਰ/ਜਲੰਧਰ (ਵਰਿੰਦਰ ਸ਼ਰਮਾ)- ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ ਦੇ ਹਾਲਾਤ ਪਾਕਿਸਤਾਨ ਦੀਆਂ ਗਲਤ ਨੀਤੀਆਂ ਕਾਰਨ ਹੋਰ ਵਿਗੜਣ ਲੱਗੇ ਹਨ। ਅੱਤਵਾਦ ਦੀਆਂ ਘਟਨਾਵਾਂ ਅਤੇ ਨਿਰਦੋਸ਼ਾਂ ਦੀਆਂ ਹੱਤਿਆਵਾਂ ਵੀ ਵਧਣ ਲੱਗੀਆਂ ਹਨ। ਅਜਿਹੇ ’ਚ ਜ਼ਰੂਰਤਮੰਦਾਂ ਦੀ ਮਜਬੂਰੀ ਨੂੰ ਸਮਝਦੇ ਹੋਏ ਵੱਖ-ਵੱਖ ਸੰਸਥਾਵਾਂ ਅਤੇ ਦਾਨਵੀਰਾਂ ਦੀ ਸਹਾਇਤਾ ਨਾਲ ਪੰਜਾਬ ਕੇਸਰੀ ਨੇ ਰਾਹਤ ਮੁਹਿੰਮ ਚਲਾਈ ਹੋਈ ਹੈ।
ਇਸ ਲੜੀ ’ਚ ਬੀਤੇ ਦਿਨ 625ਵੇਂ ਟਰੱਕ ਦੀ ਰਾਹਤ ਸਮੱਗਰੀ ਵੰਡੀ ਗਈ ਜੋ ਕਿ ਮਹਾਲਕਸ਼ਮੀ ਮੰਦਰ ਜੇਲ੍ਹ ਰੋਡ ਜਲੰਧਰ ਦੀ ਸਤਸੰਗ ਸਭਾ ਵੱਲੋਂ ਸੁਨੀਤਾ ਭਾਰਦਵਾਜ ਦੀ ਪ੍ਰੇਰਣਾ ਨਾਲ ਭਿਜਵਾਈ ਗਈ ਸੀ। ਇਸ ਟਰੱਕ ’ਚ ਜ਼ਰੂਰਤਮੰਦ ਪਰਿਵਾਰਾਂ ਦੀਆਂ ਔਰਤਾਂ ਲਈ ਕੱਪੜੇ ਭਿਜਵਾਏ ਗਏ ਸਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਵੱਲੋਂ ਇਮਰਾਨ ਖ਼ਾਨ ਨੂੰ ‘ਵੱਡਾ ਭਰਾ’ ਕਹਿਣ ’ਤੇ ਛਿੜਿਆ ਨਵਾਂ ਵਿਵਾਦ, ਭਾਜਪਾ ਨੇ ਸਾਧੇ ਨਿਸ਼ਾਨੇ
ਰਾਹਤ ਵੰਡ ਸਮਾਰੋਹ ਦਾ ਪ੍ਰਬੰਧ ਜੰਮੂ-ਕਸ਼ਮੀਰ ਦੇ ਰਾਮਗੜ੍ਹ ਸੈਕਟਰ ਦੀ ਸਰਹੱਦ ਨਾਲ ਲੱਗਦੇ ਪਿੰਡ ਨੰਗੇ ’ਚ ਡੀ. ਡੀ. ਸੀ. ਮੈਂਬਰ ਸਰਬਜੀਤ ਸਿੰਘ ਜੌਹਲ ਦੀ ਦੇਖ-ਰੇਖ ’ਚ ਕੀਤਾ ਗਿਆ। ਇਸ ਮੌਕੇ ਸੁਨੀਤਾ ਭਾਰਦਵਾਜ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਔਰਤਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਸਹਿਣਾ ਪੈਂਦਾ ਹੈ। ਅਜਿਹੇ ’ਚ ਹੁਣ ਜਲੰਧਰ ਦੀਆਂ ਔਰਤਾਂ ਨੇ ਵੀ ਇਸ ਪੁੰਨ ਦੇ ਕਾਰਜ ’ਚ ਭਾਗ ਲੈਣਾ ਸ਼ੁਰੂ ਕੀਤਾ ਹੈ ਜੋ ਭਵਿੱਖ ’ਚ ਵੀ ਜਾਰੀ ਰਹੇਗਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: 12 ਲੱਖ ਖ਼ਰਚ ਕਰਕੇ ਵਿਦੇਸ਼ ਭੇਜੀ ਮੰਗੇਤਰ ਨੇ ਵਿਖਾਇਆ ਠੇਂਗਾ, ਦੁਖ਼ੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ
ਭਾਜਪਾ ਮਹਿਲਾ ਮੋਰਚਾ ਦੀਆਂ ਆਗੂ ਮੀਨੂ ਸ਼ਰਮਾ ਅਤੇ ਡਿੰਪਲ ਸੂਰੀ ਨੇ ਕਿਹਾ ਕਿ ਪੰਜਾਬ ਕੇਸਰੀ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਜਿਸ ਤਰ੍ਹਾਂ ਜ਼ਰੂਰਤਮੰਦਾਂ ਦੀ ਸਹਾਇਤਾ ਕਰ ਰਹੇ ਹਨ, ਉਸ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਰਾਹਤ ਵੰਡ ਟੀਮ ਦੇ ਇੰਚਾਰਜ ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਪੰਜਾਬ ਦੇ ਲੋਕ ਜੰਮੂ-ਕਸ਼ਮੀਰ ਦੀ ਸਰਹੱਦ ’ਤੇ ਰਹਿ ਰਹੇ ਬਹਾਦੁਰ ਲੋਕਾਂ ਦਾ ਦਰਦ ਸਮਝਦੇ ਹਨ ਅਤੇ ਦਿਲੋਂ ਉਨ੍ਹਾਂ ਦੀ ਸੇਵਾ ਕਰ ਰਹੇ ਹਨ ਅਤੇ ਕਰਦੇ ਰਹਿਣਗੇ। ਇਸ ਮੌਕੇ ਸਰਬਜੀਤ ਸਿੰਘ ਜੌਹਲ ਅਤੇ ਸ਼ਿਵ ਚੌਧਰੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਇਹ ਵੀ ਪੜ੍ਹੋ:ਦੋਸਤ ਦੇ ਵਿਆਹ ਲਈ ਦੁਬਈ ਤੋਂ ਆਏ 3 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪਲਾਂ 'ਚ ਵਿਛ ਗਏ ਸੱਥਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ