ਰਾਜੌਰੀ ਦੇ ਸੁੰਦਰਬਨੀ ਸੈਕਟਰ ਦੇ ਪ੍ਰਭਾਵਿਤ ਲੋਕਾਂ ਨੂੰ ਵੰਡੀ ਗਈ 636ਵੇਂ ਟਰੱਕ ਦੀ ਰਾਹਤ ਸਮੱਗਰੀ

Wednesday, Dec 22, 2021 - 04:15 PM (IST)

ਰਾਜੌਰੀ ਦੇ ਸੁੰਦਰਬਨੀ ਸੈਕਟਰ ਦੇ ਪ੍ਰਭਾਵਿਤ ਲੋਕਾਂ ਨੂੰ ਵੰਡੀ ਗਈ 636ਵੇਂ ਟਰੱਕ ਦੀ ਰਾਹਤ ਸਮੱਗਰੀ

ਜਲੰਧਰ/ਜੰਮੂ-ਕਸ਼ਮੀਰ (ਵਰਿੰਦਰ ਸ਼ਰਮਾ)- ਪਾਕਿਸਤਾਨ ਦੀ ਗੋਲੀਬਾਰੀ ਅਤੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕੇਸਰੀ ਗਰੁੱਪ ਵੱਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸ ਕੜੀ ’ਚ ਬੀਤੇ ਦਿਨ 636ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਜ਼ਿਲਾ ਰਾਜੌਰੀ ਦੇ ਸੁੰਦਰਬਨੀ ਖੇਤਰ ਦੇ ਲੋੜਵੰਦ ਲੋਕਾਂ ਨੂੰ ਬੀ. ਡੀ. ਸੀ. ਦੇ ਚੇਅਰਮੈਨ ਅਰੁਣ ਸ਼ਰਮਾ ਦੀ ਪ੍ਰਧਾਨਗੀ ਤੇ ਸੀ. ਆਰ. ਪੀ. ਐੱਫ. ਦੀ ਦੇਖਰੇਖ ’ਚ ਵੰਡੀ ਗਈ ਜੋ ਕਿ ਲੁਧਿਆਣਾ ਅਤੇ ਜਲੰਧਰ ਦੇ ਵੱਖ-ਵੱਖ ਦਾਨੀਆਂ ਵੱਲੋਂ ਭਿਜਵਾਈ ਗਈ ਸੀ। ਟਰੱਕ ’ਚ ਆਟਾ, ਕੰਬਲ, ਕੱਪੜੇ ਅਤੇ ਭਾਂਡੇ ਸਨ।

ਅਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਤੋਂ ਲਿਆ ਕੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਾਮਾਨ ਭੇਟ ਕਰਨਾ ਪੰਜਾਬ ਕੇਸਰੀ ਦਾ ਇਕ ਇਤਿਹਾਸਕ ਕਾਰਜ ਹੈ। ਸਰਪੰਚ ਤਰਲੋਕ ਸ਼ਰਮਾ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਇਹ ਮੁਹਿੰਮ ਚਲਾ ਕੇ ਇਨਸਾਨ ਤੇ ਇਨਸਾਨੀਅਤ ਦੀ ਸੇਵਾ ਕਰ ਰਿਹਾ ਹੈ, ਜਿਸ ਦੀ ਦੂਸਰੀ ਕੋਈ ਮਿਸਾਲ ਨਹੀਂ ਮਿਲਦੀ। ਇਕਬਾਲ ਅਰਨੇਜਾ ਅਤੇ ਡਿੰਪਲ ਸੂਰੀ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਤੋਂ ਵੱਡਾ ਕੋਈ ਪੁੰਨ ਨਹੀਂ ਹੈ। ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਜਦ ਤੱਕ ਸਰਹੱਦੀ ਲੋਕਾਂ ਦੀਆਂ ਮੁਸ਼ਕਿਲਾਂ ਖਤਮ ਨਹੀਂ ਹੁੰਦੀਆਂ ਰਾਹਤ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ’ਤੇ ਸੀ. ਆਰ. ਪੀ. ਐੱਫ. ਦੇ ਸਹਿਯੋਗ ਨਾਲ ਮੈਡੀਕਲ ਕੈਂਪ ਵੀ ਲਗਾਇਆ ਗਿਆ।


author

shivani attri

Content Editor

Related News