ਵਿਜੇਪੁਰ (ਜੇ. ਐੱਡ ਕੇ.) ’ਚ ਵੰਡੀ ਗਈ 638ਵੇਂ ਟਰੱਕ ਦੀ ਰਾਹਤ ਸਮੱਗਰੀ

Saturday, Dec 25, 2021 - 02:35 PM (IST)

ਵਿਜੇਪੁਰ (ਜੇ. ਐੱਡ ਕੇ.) ’ਚ ਵੰਡੀ ਗਈ 638ਵੇਂ ਟਰੱਕ ਦੀ ਰਾਹਤ ਸਮੱਗਰੀ

ਜਲੰਧਰ/ਜੰਮੂ ਕਸ਼ਮੀਰ (ਵਰਿੰਦਰ ਸ਼ਰਮਾ)- ਸਰਹੱਦੀ ਖੇਤਰਾਂ ਦੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕੇਸਰੀ ਗਰੁੱਪ ਵੱਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸੇ ਕੜੀ ਵਿਚ ਪਿਛਲੇ ਦਿਨੀਂ 638ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਵਿਜੇਪੁਰ ਖੇਤਰ ਦੇ ਲੋੜਵੰਦ ਲੋਕਾਂ ਨੂੰ ਕੇਂਦਰੀ ਮੰਤਰੀ ਜਤਿੰਦਰ ਸਿੰਘ ਦੇ ਮੀਡੀਆ ਐਡਵਾਈਜਰ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਵਿਚ ਸੰਪੰਨ ਸਮਾਰੋਹ ਵਿਚ ਭੇਟ ਕੀਤੀ ਗਈ। ਜੋ ਆਰ. ਕੇ. ਐੱਸ. ਇੰਟਰਨੈਸ਼ਨਲ ਸਕੂਲ ਜਨੇਰ (ਮੋਗਾ) ਦੇ ਸੰਜੀਵ ਸੂਦ ਅਤੇ ਰਾਜੀਵ ਸੂਦ ਵੱਲੋਂ ਭਿਜਵਾਈ ਗਈ ਸੀ। ਇਸ ਟਰੱਕ ਵਿਚ 300 ਪਰਿਵਾਰਾਂ ਲਈ ਰਾਸ਼ਨ ਸੀ।

ਇਹ ਵੀ ਪੜ੍ਹੋ: ਕਾਂਗਰਸ ਹਾਈਕਮਾਨ ਦੇ ਨਵੇਂ ਨਿਯਮਾਂ ਨੇ ਫਿਕਰਾਂ 'ਚ ਪਾਏ ਦਾਗੀ ਵਿਧਾਇਕ

ਸੰਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਕੇਸਰੀ ਉੱਤਰ ਭਾਰਤ ਦੀ ਇਕੋ-ਇਕ ਅਜਿਹੀ ਸੰਸਥਾ ਹੈ ਜਿਸਨੇ ਸਰਹੱਦੀ ਖੇਤਰਾਂ ਦੇ ਲੋਕਾਂ ਦੇ ਦਰਦ ਨੂੰ ਪਛਾਣਿਆ ਹੈ। ਡੀ. ਡੀ. ਸੀ. ਮੈਂਬਰ ਸਰਵਜੀਤ ਸਿੰਘ ਜੌਹਲ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰ ਕੇ ਜੋ ਸਕੂਨ ਮਨ ਨੂੰ ਮਿਲਦਾ ਹੈ, ਉਹ ਕਿਸੇ ਹੋਰ ਕਾਰਜ ਨਾਲ ਨਹੀਂ ਮਿਲਦਾ। ਮੀਨੂ ਸ਼ਰਮਾ ਅਤੇ ਡਿੰਪਲ ਸੂਰੀ ਨੇ ਕਿਹਾ ਕਿ ਅਸੀਂ ਸ਼੍ਰੀ ਵਿਜੇ ਚੋਪੜਾ ਦੇ ਸ਼ੁੱਕਰਗੁਜਾਰ ਹਾਂ ਜਿਨ੍ਹਾਂ ਸਾਨੂੰ ਇਸ ਸੇਵਾ ਕਾਰਜ ਵਿਚ ਆਪਣਾ ਥੋੜ੍ਹਾ ਜਿਹਾ ਯੋਗਦਾਨ ਦੇਣ ਦਾ ਮੌਕਾ ਦਿੱਤਾ ਹੈ। ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਸਰਹੱਦੀ ਲੋਕਾਂ ਦਾ ਕਿੰਨਾ ਬੁਰਾ ਹਾਲ ਹੈ, ਪਰ ਇਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਰੰਧਾਵਾ ਦਾ ਕੇਜਰੀਵਾਲ ’ਤੇ ਵੱਡਾ ਹਮਲਾ, ਕਿਹਾ-ਤੁਸੀਂ ਕਦੋਂ ਤੋਂ ਡਰੱਗ ਦੇ ਦੋਸ਼ੀ ਨੂੰ ‘ਜੀ-ਜੀ’ ਕਹਿਣਾ ਸ਼ੁਰੂ ਕੀਤੈ


author

shivani attri

Content Editor

Related News