ਜੰਮੂ-ਕਸ਼ਮੀਰ ਦੇ ਰਾਮਗੜ੍ਹ ਸੈਕਟਰ ਦੇ ਪ੍ਰਭਾਵਿਤ ਲੋਕਾਂ ਨੂੰ ਵੰਡੀ ਗਈ ‘647ਵੇਂ ਟਰੱਕ ਦੀ ਰਾਹਤ ਸਮੱਗਰੀ’

Friday, Feb 18, 2022 - 11:07 AM (IST)

ਜੰਮੂ-ਕਸ਼ਮੀਰ/ਜਲੰਧਰ (ਵਰਿੰਦਰ ਸ਼ਰਮਾ)- ਪਾਕਿਸਤਾਨ ਦੀ ਗੋਲੀਬਾਰੀ ਅਤੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬ ਕੇਸਰੀ ਵਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸੇ ਕੜੀ ਅਧੀਨ ਬੀਤੇ ਦਿਨੀਂ 647ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਰਾਮਗੜ੍ਹ ਖੇਤਰ ਦੇ ਲੋੜਵੰਦ ਲੋਕਾਂ ਨੂੰ ਡੀ.ਡੀ.ਸੀ. ਸਰਵਜੀਤ ਸਿੰਘ ਜੌਹਲ ਦੀ ਪ੍ਰਧਾਨਗੀ ’ਚ ਆਯੋਜਿਤ ਸਮਾਰੋਹ ’ਚ ਭੇਟ ਕੀਤੀ ਗਈ ਜੋ ਲੁਧਿਆਣਾ ਅਤੇ ਜਲੰਧਰ ਦੇ ਵੱਖ-ਵੱਖ ਦਾਨੀਆਂ ਵੱਲੋਂ ਭਿਜਵਾਈ ਗਈ ਸੀ। ਇਸ ਟਰੱਕ ’ਚ ਕੰਬਲ, ਕੱਪੜੇ ਅਤੇ ਬਰਤਨ ਸਨ।

ਇਹ ਵੀ ਪੜ੍ਹੋ: ਸੁਨੀਲ ਜਾਖੜ ਦਾ 'ਆਪ' 'ਤੇ ਤੰਜ, ਕਿਹਾ-ਕੇਜਰੀਵਾਲ ਹਿੰਦੂਆਂ ਨੂੰ ਡਰਿਆ ਤੇ ਸਹਿਮਿਆ ਹੋਇਆ ਨਾ ਸਮਝਣ

ਸਰਵਜੀਤ ਸਿੰਘ ਜੌਹਲ ਨੇ ਕਿਹਾ ਕਿ ਪੰਜਾਬ ਤੋਂ ਲਿਆ ਕੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਮਾਨ ਭੇਟ ਕਰਨਾ ਪੰਜਾਬ ਕੇਸਰੀ ਗਰੁੱਪ ਦਾ ਇਕ ਇਤਿਹਾਸਕ ਕੰਮ ਹੈ। ਇਕਬਾਲ ਸਿੰਘ ਅਰਨੇਜਾ ਨੇ ਕਿਹਾ ਕਿ ਪੰਜਾਬ ਕੇਸਰੀ ਇਹ ਮੁਹਿੰਮ ਚਲਾ ਕੇ ਇਨਸਾਨ ਅਤੇ ਇਨਸਾਨੀਅਤ ਦੀ ਅਜਿਹੀ ਸੇਵਾ ਕਰ ਰਿਹਾ ਹੈ ਜਿਸ ਦੀ ਦੂਸਰੀ ਕੋਈ ਮਿਸਾਲ ਨਹੀਂ ਮਿਲਦੀ। ਮੀਨੂੰ ਸ਼ਰਮਾ ਅਤੇ ਡਿੰਪਲ ਸੂਰੀ ਨੇ ਕਿਹਾ ਕਿ ਲੋੜਵੰਦ ਦੀ ਸਹਾਇਤਾ ਤੋਂ ਵੱਡਾ ਕੋਈ ਪੁੰਨ ਨਹੀਂ ਹੈ। ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਜਦੋਂ ਤਕ ਸਰਹੱਦੀ ਲੋਕਾਂ ਦੀਆਂ ਮੁਸ਼ਕਿਲਾਂ ਖ਼ਤਮ ਨਹੀਂ ਹੁੰਦੀਆਂ ਰਾਹਤ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ’ਤੇ ਬੀ. ਐੱਸ. ਐੱਫ. ਦੇ ਸਹਿਯੋਗ ਨਾਲ ਮੈਡੀਕਲ ਕੈਂਪ ਵੀ ਲਗਾਇਆ ਗਿਆ।

ਇਹ ਵੀ ਪੜ੍ਹੋ: ਸੁਰੱਖਿਆ ਦਾ ਮੁੱਦਾ ਚੋਣਾਂ ’ਚ ਵੋਟਰਾਂ ਨੂੰ ਪ੍ਰਭਾਵਿਤ ਕਰੇਗਾ: ਸੁਖਜਿੰਦਰ ਰੰਧਾਵਾ


shivani attri

Content Editor

Related News